ਨਵਿਆਉਣ ਯੋਗ ਊਰਜਾ ਦੇ ਖੇਤਰ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ    ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਖੇਡਾਂ ਅਤੇ ਚਮੜੇ ਦੇ ਸਮਾਨ ‘ਤੇ ਵਿਸ਼ੇਸ਼ ਸੈਸ਼ਨ ਆਯੋਜਿਤ    ਪੰਜਾਬ ਇਲੈਕਟ੍ਰਾਨਿਕਸ ਅਤੇ ਸੈਮੀਕੰਡਕਟਰ ਹੱਬ ਵਜੋਂ ਉੱਤਰੀ ਭਾਰਤ 'ਚ ਉਭਰਨ ਲੱਗਾ    ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ    ਜਾਪਾਨ ਆਧਾਰਤ ਉਦਯੋਗ ਵਲੋਂ ਪੰਜਾਬ ਨਿਵੇਸ਼ ਲਈ ਬਿਹਤਰੀਨ ਸੂਬਾ ਕਰਾਰ    ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ    ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ    ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ    ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ 'ਆਪ' ਵਿਧਾਇਕਾਂ ਨੂੰ 'ਬੰਧੂਆ ਮਜ਼ਦੂਰ' ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ   
ਨਵਿਆਉਣ ਯੋਗ ਊਰਜਾ ਦੇ ਖੇਤਰ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ
March 14, 2026
-

ਦੇਸ਼ ਦੀ 20 ਫੀਸਦੀ ਊਰਜਾ ਮੰਗ ਨੂੰ ਪੂਰਾ ਕਰਨ ਵਿੱਚ ਪੰਜਾਬ ਕਰ ਸਕਦਾ ਹੈ ਅਹਿਮ ਭੂਮਿਕਾ ਅਦਾ

ਪੰਜਾਬ ਸਰਕਾਰ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਬਸੰਤ ਗਰਗ

 ਚੰਡੀਗੜ੍ਹ, 14 ਮਾਰਚ: 

ਨਵਿਆਉਣ ਯੋਗ ਊਰਜਾ ਦੇ ਖੇਤਰ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਇਹ ਦੇਸ਼ ਦੀ 20 ਫੀਸਦੀ ਊਰਜਾ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ ਰੱਖਦਾ ਹੈ।

ਉਕਤ ਵਿਚਾਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਆਯੋਜਿਤ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਸਬੰਧੀ ਸੈਸ਼ਨ ਦੌਰਾਨ ਹੋਈ ਵਿਚਾਰ ਚਰਚਾ ਦੌਰਾਨ ਉਭਰ ਕੇ ਸਾਹਮਣੇ ਆਏ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਸਬੰਧੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਕੱਤਰ ਊਰਜਾ ਸ੍ਰੀ ਬਸੰਤ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਨਿਵੇਸ਼ਕਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਬਿਹਤਰ ਕੰਮ ਕਰਨ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਰਾਜ ਨੂੰ ਸਨਮਾਨਿਤ ਵੀ ਕੀਤਾ ਗਿਆ ।

ਸ੍ਰੀ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1000 ਮੈਗਾਵਾਟ ਦੀ ਸਮਰੱਥਾ ਵਾਲਾ ਨਵੀਂ ਅਤੇ ਨਵਿਆਉਣਯੋਗ ਊਰਜਾ ਪਲਾਂਟ ਸਥਾਪਤ ਕਰਨ ਲਈ ਟੈਂਡਰ ਪ੍ਰਕਿਰਿਆ ਆਰੰਭੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ.ਵਲੋਂ ਕਿਸਾਨਾਂ ਅਤੇ ਨਿਵੇਸ਼ਕਾਂ ਵਿਚਕਾਰ ਪੁਲ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਵੇਸ਼ਕਾਂ ਨੂੰ ਜ਼ਮੀਨ ਅਤੇ ਗਰਿੱਡ ਕੁਨੈਕਟੀਵਿਟੀ ਮੁਹੱਈਆ ਕਰਵਾਈ ਜਾ ਰਹੀ ਹੈ।

ਸ੍ਰੀ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੈਟਰੀ ਪਾਵਰ ਸਟੋਰੇਜ ਦੇ ਖੇਤਰ ਵਿੱਚ ਕੰਮ ਸ਼ੁਰੂ ਕੀਤਾ ਗਿਆ ਹੈ।

ਇਸ ਸੈਸ਼ਨ ਨੂੰ ਸੰਬੋਧਨ ਕਰਦਿਆਂ ਵਰਬਿਉ ਦੇ ਜਨਰਲ ਮੈਨੇਜਰ ਸ੍ਰੀ ਅਸ਼ੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਵਿੱਚ 20 ਬਿਲੀਅਨ ਟਨ ਪਰਾਲੀ ਦਾ ਉਤਪਾਦਨ ਕਰ ਸਾਲ ਹੁੰਦਾ ਹੈ ਜ਼ੋ ਦੇਸ਼ ਦੀਆਂ 20 ਫੀਸਦੀ ਊਰਜਾ ਮੰਗ ਨੂੰ ਪੂਰਾ ਕਰਨ ਸਮਰੱਥ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਹ ਗੱਲ ਸਮਝਣ ਦੀ ਲੋੜ ਹੈ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਸਗੋਂ ‌ਪੈਸੇ ਨੂੰ ਅੱਗ ਲਗਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਐਲ ਪੀ ਜੀ ਗੈਸ ਦੀ ਘਾਟ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਉਨ੍ਹਾਂ ਕੋਲ ਸੀ.ਬੀ.ਜੀ.ਗੈਸ ਸਪਲਾਈ ਦੀ ਮੰਗ ਬਹੁਤ ਵਧ ਗਈ ਹੈ।

ਉਨ੍ਹਾਂ ਕਿਹਾ ਸਾਨੂੰ ਬਾਇਉ ਗੈਸ ਗਰਿੱਡ ਕੁਨੈਕਟੀਵਿਟੀ ਬਨਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੀ ਲੋੜ ਹੈ।

ਰਿਲਾਇੰਸ ਇੰਡਸਟਰੀਜ਼ ਦੇ ਬਸ਼ੀਰ ਅਹਿਮਦ ਸ਼ਿਰਾਜ ਨੇ ਕਿਹਾ ਕਿ ਜੇਕਰ ਕਿਸਾਨ ਬਾਇਉ ਐਨਰਜੀ ਦੀ ਸਮਰੱਥਾ ਨੂੰ ਸਮਝ ਜਾਣ ਤਾਂ ਉਨ੍ਹਾਂ ਦੀਆਂ ਜ਼ਮੀਨਾਂ ਸੋਨੇ ਦੀਆਂ ਖਾਨਾਂ ਬਣ ਜਾਣਗੀਆਂ। ਉਨ੍ਹਾਂ ਕਿਹਾ ਸਾਨੂੰ ਨਵੀ ਅਤੇ ਨਵਿਆਉਣਯੋਗ ਊਰਜਾ ਸਬੰਧੀ ਇਨਫ੍ਰਾਸਟਰੱਕਚਰ ਬਨਾਉਣ ਦੇ ਨਾਲ ਨਾਲ ਈਕੋ ਸਿਸਟਮ ਵੀ ਬਨਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਵਪਾਰਕ ਨੀਤੀ ਨਵੀਂ ਅਤੇ ਨਵਿਆਉਣਯੋਗ ਊਰਜਾ ਖੇਤਰ ਲਈ ਬਹੁਤ ਫਾਇਦੇਮੰਦ ਹੈ। ਉਨ੍ਹਾਂ ਕਿਹਾ ਕਿ ਰਿਲਾਇੰਸ ਇੰਡਸਟਰੀਜ਼ ਪੰਜਾਬ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਨਿਵੇਸ਼ ਕਰਨ ਦੀ ਇਛੁੱਕ ਹੈ।

ਸੈਸ਼ਨ ਵਿੱਚ ਬੋਲਦਿਆਂ ਹਰਟੇਕ ਇੰਫਰਾ ਦੇ ਸਿਮਰਨਜੀਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਰਾਜ ਵਿੱਚ ਸੋਲਰ ਊਰਜਾ ਦੇ ਖੇਤਰ ਵਿੱਚ ਬਹੁਤ ਬਿਹਤਰ ਹਾਲਤ ਬਣੇ ਹਨ। ਉਨ੍ਹਾਂ ਪੰਜਾਬ ਦੀ ਉਦਯੋਗਿਕ ਨੀਤੀ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਅਗਲਾ ਸਮਾਂ ਊਰਜਾ ਦਾ ਹੈ ਅਤੇ ਸਾਨੂੰ ਇਸ ਦਿਸ਼ਾ ਵਿੱਚ ਕੰਮ ਕਰਨ ਦੀ ਲੋੜ ਹੈ ਉਨ੍ਹਾਂ ਕਿਹਾ ਆਮ ਧਾਰਨਾ ਹੈ ਕਿ ਅਗਲਾ ਯੁੱਗ ਆਰਟੀਫਿਸ਼ਲ ਇੰਟੈਲੀਜੈਂਸ ਦਾ ਹੈ ਜਦਕਿ ਅਸਲ ਵਿੱਚ ਅਗਲਾ ਯੁੱਗ ਊਰਜਾ ਦਾ ਹੈ ਕਿਉਂਕਿ ਜੇ ਊਰਜਾ ਹੋਵੇਗੀ ਤਾਂ ਹੀ ਏ ਆਈ ਵਰਗੀਆਂ ਚੀਜ਼ਾਂ ਕੰਮ ਕਰਨਗੀਆਂ।

Powered by Froala Editor


Recommended News
Most Read
Just Now