ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ    ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ    ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ    ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ    ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ    ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ    ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ    ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ    ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ   
ਸ਼੍ਰੋਮਣੀ ਕਮੇਟੀ ਨੇ ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਲਿਆ ਸਖ਼ਤ ਨੋਟਿਸ
March 17, 2026
-

ਜੈਤੋ ,17 ਮਾਰਚ (ਰਘੂਨੰਦਨ ਪਰਾਸ਼ਰ ):

ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਨਾਲ ਵੀਡੀਓ ਬਣਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨੂੰ ਠੇਸ ਪਹੁੰਚਾਉਣ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਘਟਨਾਵਾਂ ਦੇ ਲਗਾਤਾਰ ਵੱਧ ਰਹੇ ਰੁਝਾਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਹਿਰੀ ਚਿੰਤਾ ਪ੍ਰਗਟਾਈ ਹੈ। ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਪਲੋਡ ਹੋਈਆਂ ਵੀਡੀਓ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਖਾਤਿਆਂ ਅਤੇ ਵਿਅਕਤੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਰਟੀਫੀਸ਼ਲ ਇੰਟੈਲੀਜੈਂਸ ਦੀ ਦੁਰਵਰਤੋਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਵੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੇ ਮਾਮਲਿਆਂ ਦੀ ਗੰਭੀਰਤਾ ਨੂੰ ਲੈ ਕੇ ਸੰਜੀਦਾ ਪਹੁੰਚ ਅਪਨਾ ਰਹੀ ਹੈ ਅਤੇ ਏਆਈ ਖੇਤਰ ਦੇ ਮਾਹਿਰਾਂ ਦੇ ਸਹਿਯੋਗ ਨਾਲ ਇਸ ਨੂੰ ਰੋਕਣ ਲਈ ਯਤਨਸ਼ੀਲ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ। ਕੁਝ ਲੋਕਾਂ ਵੱਲੋਂ ਇਸ ਪਾਵਨ ਅਸਥਾਨ ਦੀਆਂ ਗ਼ਲਤ ਤਰੀਕੇ ਨਾਲ ਵੀਡੀਓ ਬਣਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਪ੍ਰਤੀ ਸਰਕਾਰ ਨੂੰ ਵੀ ਸੰਜੀਦਾ ਪਹੁੰਚ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਯਕੀਨੀ ਬਣਾਏ, ਤਾਂ ਜੋ ਕੋਈ ਵੀ ਅਜਿਹੀ ਹਰਕਤ ਨਾ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਵੀਡੀਓ ਨੂੰ ਅੱਗੇ ਸੇਅਰ ਨਾ ਕਰਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ।

Powered by Froala Editor


Recommended News
Most Read
Just Now