ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ    ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ    ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ    ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ    ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ    ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ    ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ    ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ     ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ    ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ   
ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ
March 22, 2026
-

2.89 ਲੱਖ ਤੋਂ ਵੱਧ ਮਾਵਾਂ ਨੂੰ ਮਿਲੀ ਆਰਥਿਕ ਰਾਹਤ, ਡਾ. ਬਲਜੀਤ ਕੌਰ ਨੇ ਕਿਹਾ; ਘਰ-ਘਰ ਤੱਕ ਪਹੁੰਚੀ ਸਹਾਇਤਾ

ਹਰ ਹੱਕਦਾਰ ਤੱਕ ਲਾਭ ਪਹੁੰਚਾਉਣ ਲਈ ਲਗਾਤਾਰ ਯਤਨ—ਡਾ. ਬਲਜੀਤ ਕੌਰ ਦਾ ਦਾਅਵਾ ਰਜਿਸਟ੍ਰੇਸ਼ਨ ਮੁਹਿੰਮ ਤੇਜ਼

ਚੰਡੀਗੜ੍ਹ, ਮਾਰਚ 22:

“ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ,” ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਵਿੱਤੀ ਸਾਲ 2023-24 ਤੋਂ 2025-26 ਤੱਕ 127.95 ਕਰੋੜ ਰੁਪਏ ਦੀ ਰਕਮ ਡਾਇਰੈਕਟ ਬੇਨੀਫਿਟ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ ਗਈ ਹੈ, ਜਿਸ ਨਾਲ ਮਹਿਲਾਵਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਹਾਇਤਾ ਪ੍ਰਾਪਤ ਹੋਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮਿਆਦ ਦੌਰਾਨ 2.89 ਲੱਖ ਤੋਂ ਵੱਧ ਮਹਿਲਾਵਾਂ ਨੂੰ ਇਸ ਵਿੱਤੀ ਸਹਾਇਤਾ ਪਹਿਲਕਦਮੀ ਦਾ ਲਾਭ ਮਿਲਿਆ ਹੈ। “ਇਹ ਸਹਾਇਤਾ ਸਿਰਫ ਆਰਥਿਕ ਮਦਦ ਨਹੀਂ, ਸਗੋਂ ਮਾਵਾਂ ਅਤੇ ਨਵਜਨਮੇ ਬੱਚਿਆਂ ਦੀ ਸਿਹਤ ਲਈ ਇਕ ਮਜ਼ਬੂਤ ਸੁਰੱਖਿਆ ਕਵਚ ਹੈ,” ਉਨ੍ਹਾਂ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਹਜ਼ਾਰਾਂ ਘਰਾਂ ਵਿੱਚ ਖੁਸ਼ੀ, ਭਰੋਸੇ ਅਤੇ ਸੁਰੱਖਿਆ ਦਾ ਅਹਿਸਾਸ ਪੈਦਾ ਹੋਇਆ ਹੈ।

ਇਸ ਵਿੱਤੀ ਸਹਾਇਤਾ ਪਹਿਲਕਦਮੀ ਦੇ ਤਹਿਤ ਪਹਿਲੇ ਬੱਚੇ ਲਈ ਮਹਿਲਾਵਾਂ ਨੂੰ ਦੋ ਕਿਸ਼ਤਾਂ (3000+2000 ਰੁਪਏ) ਰਾਹੀਂ ਕੁੱਲ 5000 ਰੁਪਏ ਦੀ ਰਕਮ ਡੀ.ਬੀ.ਟੀ ਦੇ ਜਰੀਏ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਮਹਿਲਾ ਲਾਭਪਾਤਰੀ ਨੂੰ ਇੱਕ ਮੁਸ਼ਤ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜੋ ਧੀ ਦੇ ਜਨਮ ਨੂੰ ਪ੍ਰੋਤਸਾਹਿਤ ਕਰਨ ਵੱਲ ਇੱਕ ਅਹਿਮ ਕਦਮ ਹੈ।

ਸਾਲ-ਵਾਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ 38.11 ਕਰੋੜ ਰੁਪਏ ਦੀ ਰਕਮ 76,478 ਮਹਿਲਾਵਾਂ ਨੂੰ ਦਿੱਤੀ ਗਈ। ਵਿੱਤੀ ਸਾਲ 2024-25 ਦੌਰਾਨ ਇਹ ਰਕਮ ਵੱਧ ਕੇ 63.78 ਕਰੋੜ ਰੁਪਏ ਹੋ ਗਈ, ਜਿਸ ਨਾਲ 1,43,418 ਮਹਿਲਾਵਾਂ ਨੂੰ ਲਾਭ ਮਿਲਿਆ। ਇਸੇ ਤਰ੍ਹਾਂ, ਵਿੱਤੀ ਸਾਲ 2025-26 ਵਿੱਚ (31 ਜਨਵਰੀ 2026 ਤੱਕ) 26.06 ਕਰੋੜ ਰੁਪਏ ਦੀ ਰਕਮ 69,110 ਮਹਿਲਾਵਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾ ਚੁੱਕੀ ਹੈ।

ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਵੱਧ ਤੋਂ ਵੱਧ ਮਹਿਲਾਵਾਂ ਨੂੰ ਇਸ ਪਹਿਲਕਦਮੀ ਨਾਲ ਜੋੜਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿੱਤੀ ਸਾਲ 2023-24 ਦੌਰਾਨ 1.32 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਸੀ। ਵਿੱਤੀ ਸਾਲ 2024-25 ਦੌਰਾਨ 1.14 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਇਸੇ ਤਰ੍ਹਾਂ ਹੀ 2025-26 ਦੌਰਾਨ ਘੱਟੋ ਘੱਟ 1.14 ਲੱਖ ਮਹਿਲਾਵਾਂ ਨੂੰ ਰਜਿਸਟਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸਦੇ ਇਵਜ ਵਿੱਚ 11 ਫਰਵਰੀ 2026 ਤੱਕ 1.05 ਲੱਖ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਟੀਚੇ ਮੁਤਾਬਕ ਬਾਕੀ ਰਜਿਸਟ੍ਰੇਸ਼ਨ ਲਈ ਯਤਨ ਜਾਰੀ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਰਜਿਸਟ੍ਰੇਸ਼ਨ ਦੇ ਨਾਲ-ਨਾਲ ਯੋਗ ਮਹਿਲਾਵਾਂ ਨੂੰ ਨਿਯਮਾਂ ਅਨੁਸਾਰ ਕਿਸ਼ਤਾਂ ਵਿੱਚ ਅਦਾਇਗੀ ਲਗਾਤਾਰ ਕੀਤੀ ਜਾ ਰਹੀ ਹੈ ਅਤੇ ਬਾਕੀ ਮਾਮਲਿਆਂ ਵਿੱਚ ਪ੍ਰਕਿਰਿਆ ਪੂਰੀ ਹੋਣ ਉਪਰੰਤ ਰਕਮ ਜਾਰੀ ਕੀਤੀ ਜਾਂਦੀ ਹੈ।

“ਸਾਡਾ ਟੀਚਾ ਸਾਫ਼ ਹੈ ਕਿ ਕੋਈ ਵੀ ਹੱਕਦਾਰ ਮਹਿਲਾ ਇਸ ਸਹਾਇਤਾ ਤੋਂ ਵਾਂਝੀ ਨਾ ਰਹੇ,” ਡਾ. ਬਲਜੀਤ ਕੌਰ ਨੇ ਕਿਹਾ। ਉਨ੍ਹਾਂ ਨੇ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸੁਰੱਖਿਆ ਅਤੇ ਆਤਮ-ਨਿਰਭਰਤਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਲੋਕ-ਭਲਾਈ ਪਹਿਲਕਦਮੀਆਂ ਨੂੰ ਹੋਰ ਵੀ ਮਜ਼ਬੂਤ ਕਰਦੀ ਰਹੇਗੀ।

-------

Powered by Froala Editor


Recommended News
Most Read
Just Now