ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ    ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ    ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ    ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ    ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ    ਸਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ    ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ    ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ    ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ   
ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ
April 2, 2026
-

ਪੀ.ਐਮ.ਈ.ਜੀ.ਪੀ ਅਧੀਨ 457 ਇਕਾਈਆਂ ਸਥਾਪਤ, 5,000 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ — ਗਗਨਦੀਪ ਸਿੰਘ ਕਾਕੂ ਆਹਲੂਵਾਲੀਆ

ਚੰਡੀਗੜ੍ਹ, 2 ਅਪ੍ਰੈਲ :

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ, ਦੇ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਸਥਿਤ ਬੋਰਡ ਦੇ ਦਫਤਰ ਵਿੱਚ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ।

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਪ੍ਰਧਾਨ ਮੰਤਰੀ ਰੋਜਗਾਰ ਸਿਰਜਨ ਯੋਜਨਾ  ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਮੁੱਖ ਮੰਤਰੀ, ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਨੇ ਮਹੱਤਵਪੂਰਨ ਉਪਲੱਬਧੀਆਂ ਹਾਸਲ ਕੀਤੀਆ ਹਨ। 

ਉਹਨਾਂ ਕਿਹਾ ਕਿ ਬੋਰਡ ਦੀਆਂ ਯੋਜਨਾਵਾਂ ਸਦਕੇ ਪੇਂਡੂ ਅਰਥਵਿਵਸਥਾ ਨੂੰ ਮਜਬੂਤ ਕਰਨ ਦੇ ਨਾਲ ਨਾਲ ਬੇਰੋਜਗਾਰ ਨੌਜਵਾਨਾਂ ਨੂੰ ਸਵੈ-ਰੋਜਗਾਰ ਦੇ ਮੌਕੇ ਵੀ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ  ਵਿੱਤੀ ਸਾਲ 2025-26 ਦੋਰਾਨ ਬੋਰਡ ਵੱਲੋ ਪੀ.ਐਮ.ਈ.ਜੀ.ਪੀ ਸਕੀਮ ਅਧੀਨ 457 ਇਕਾਈਆ ਸਥਾਪਤ ਕਰਕੇ 5027 ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਗਿਆ। ਇਹਨਾਂ 457  ਇਕਾਈਆ ਦੇ ਲਾਭਪਾਤਰੀਆ ਨੂੰ 32 ਕਰੋੜ 77 ਲੱਖ 85 ਹਜਾਰ ਰੁਪਏ ਦੀ ਸਬਸਿਡੀ ਵੀ ਦਿੱਤੀ ਗਈ। ਇਹਨਾ ਵਿੱਚੋ ਲਗਭਗ 100 ਇਕਾਈਆ 1 ਲੱਖ ਤੋਂ 10 ਲੱਖ ਰੁਪਏ ਤੱਕ ਅਤੇ 10 ਤੋਂ 24 ਲੱਖ ਰੁਪਏ ਦੀਆਂ 204 ਇਕਾਈਆਂ ਅਤੇ 153 ਇਕਾਈਆਂ 25 ਲੱਖ ਰੁਪਏ ਤੋ 1 ਕਰੋੜ ਤੱਕ ਦੀ ਲਾਗਤ ਵਾਲੀਆ ਇਕਾਈਆਂ ਸਥਾਪਤ ਕੀਤੀਆ ਗਈਆ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿੱਤੀ ਸਾਲ 2026-27 ਲਈ ਨਿਰਧਾਰਤ ਟੀਚੇ ਦੀ ਪ੍ਰਾਪਤੀ ਲਈ ਪੁਰਜੋਰ ਯਤਨ ਕੀਤੇ ਜਾਣ ਅਤੇ ਬੋਰਡ ਦੀਆ ਸਾਰੀਆ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਹਰ ਜਿਲ੍ਹੇ ਤੇ ਪਿੰਡ ਤੱਕ ਇਹਨਾ ਦੀ ਪਹੁੰਚ ਬਣਾਈ ਜਾਵੇ ਤਾਂ ਜੋ ਵੱਧ ਤੋ ਵੱਧ ਬੇਰੋਜਗਾਰ ਨੋਜਵਾਨਾਂ ਨੂੰ ਲਾਭ ਮਿਲ ਸਕੇ।

ਇਸ ਮੌਕੇ ਬੋਰਡ ਦੇ ਮੈਂਬਰ ਸਕੱਤਰ ਸ੍ਰੀ ਰਮਨਦੀਪ ਸਿੰਘ, ਅਤੇ ਸਪਰਡੰਟ ਸ੍ਰੀ ਦਵਿੰਦਰ ਸਿੰਘ, ਸੀਨੀਅਰ ਕੰਨਸੰਲਟੈਂਟ ਸ੍ਰੀ ਅਮਿਤ ਚੋਪੜਾ, ਸ੍ਰੀ ਅਪ੍ਰਿਤ ਗੁਪਤਾ, ਸ੍ਰੀ ਜੀਆ ਸ਼ਾਹ, ਸ੍ਰੀ ਗੁਰਜੰਟ ਸਿੰਘ ਪੂੰਨੀਆਂ, ਸ੍ਰੀਮਤੀ ਮੰਜੂ ਸ਼ਰਮਾਂ,ਸ੍ਰੀਮਤੀ ਅਮਿਤਪ੍ਰੀਤ ਕੌਰ, ਮਿਸ.ਰਾਧਿਕਾ ਅਤੇ ਸ੍ਰੀ ਸੰਦੀਪ ਸਿੰਘ ਆਦਿ ਮੌਜੂਦ ਸਨ।

____

Powered by Froala Editor


Recommended News
Most Read
Just Now