ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ    ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ    ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ    ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ    ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ    ਸਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ    ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ    ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ    ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ   
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ
April 2, 2026
-

ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਕੀਤਾ ਜਾਂਦਾ ਸੀ ਰੈਫ਼ਰ, ਪਰ ਹੁਣ ਸਥਾਨਕ ਪੱਧਰ ’ਤੇ ਹੀ ਉਪਲਬਧ ਹੋਵੇਗਾ ਇਲਾਜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ

ਸੰਗਰੂਰ, 2 ਅਪ੍ਰੈਲ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ।  ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ।

ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ  ਗੱਲਬਾਤ ਕੀਤੀ।

ਹਸਪਤਾਲਾਂ ਦੀ ਇਸ ਬਦਲਦੀ ਨੁਹਾਰ ਦਾ ਹਵਾਲਾ ਦਿੰਦਿਆਂ  ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਜ਼ਿਆਦਾਤਰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਰੈਫਰ ਕੀਤਾ ਜਾਂਦਾ ਸੀ, ਪਰ ਹੁਣ ਮਰੀਜ਼ ਸਥਾਨਕ ਪੱਧਰ ’ਤੇ ਹੀ ਆਧੁਨਿਕ ਮਸ਼ੀਨਾਂ ਅਤੇ ਸਮਰਪਿਤ ਐਮਰਜੈਂਸੀ ਅਤੇ ਜੱਚਾ-ਬੱਚਾ ਵਾਰਡਾਂ ਨਾਲ ਲੈਸ ਇਸ ਹਸਪਤਾਲ ਵਿੱਚ ਇਲਾਜ ਕਰਵਾ ਸਕਣਗੇ। 

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੰਤ ਬਾਬਾ ਅਤਰ ਸਿੰਘ ਦੇ ਨਾਮ ’ਤੇ ਮੈਡੀਕਲ ਕਾਲਜ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਦਾ ਮੰਤਵ ਖੇਤਰ ਵਿੱਚ ਡਾਕਟਰੀ ਸਿੱਖਿਆ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਹੈ। ਇਸ ਪ੍ਰਾਜੈਕਟ ਨੂੰ ਜੰਗੀ ਪੱਧਰ ’ਤੇ ਪੂਰਾ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।”

ਇਸ ਨਵੇਂ ਹਸਪਤਾਲ ਦੀ ਅਹਿਮੀਅਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਅੱਜ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਜਨਮ ਸਥਾਨ ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਸੰਤ ਅਤਰ ਸਿੰਘ ਜੀ ਮਹਾਰਾਜ ਨੇ ਸਿੱਖਿਆ ਅਤੇ ਸਮਾਜ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇਸ ਕਮਿਊਨਿਟੀ ਹੈਲਥ ਸੈਂਟਰ ਦਾ ਨਾਮ ਅਜਿਹੀ ਮਹਾਨ ਸ਼ਖ਼ਸੀਅਤ ਦੇ ਨਾਮ ’ਤੇ ਰੱਖਿਆ ਜਾਣਾ ਸੁਭਾਗੀ ਗੱਲ ਹੈ। ਜ਼ਿਕਰਯੋਗ ਹੈ ਕਿ 11.75 ਕਰੋੜ ਦੀ ਲਾਗਤ ਵਾਲੇ ਇਸ ਸੈਂਟਰ ਦੀ ਸਮਰੱਥਾ 30 ਬਿਸਤਰਿਆਂ ਦੀ ਹੋਵੇਗੀ । 

ਇਸ ਪ੍ਰਾਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੇਂਦਰ ਅਸਲ ਵਿੱਚ 1975 ਵਿੱਚ 10 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਇਸ ਦੀ ਸਮਰੱਥਾ ਵਧਾ ਕੇ 20 ਬਿਸਤਰਿਆਂ ਤੱਕ ਕਰ ਦਿੱਤੀ ਗਈ ਸੀ। ਹੁਣ ਇਲਾਕੇ ਦੀ ਲੋੜ ਦੇ ਮੱਦੇਨਜ਼ਰ ਇਸ ਨੂੰ 30 ਬਿਸਤਰਿਆਂ ਤੱਕ ਵਧਾ ਦਿੱਤਾ ਗਿਆ ਹੈ। ਲਗਪਗ 50 ਹਜ਼ਾਰ ਲੋਕਾਂ ਨੂੰ ਐਮਰਜੈਂਸੀ ਅਤੇ ਵਿਸ਼ੇਸ਼ ਡਾਕਟਰੀ ਸੇਵਾਵਾਂ ਉਪਲਬਧ ਕਰਵਾਉਣ ਵਾਲਾ ਇਹ ਕੇਂਦਰ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗਾ। ਸੜਕ ਹਾਦਸਿਆਂ ਦੇ ਪੀੜਤਾਂ ਅਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਐਮਰਜੈਂਸੀ ਦੇਖਭਾਲ ਮਿਲੇਗੀ ਅਤੇ ਇੱਥੇ ਸਰਜੀਕਲ ਪ੍ਰੋਸੀਜ਼ਰਜ਼ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।”

ਇਸ ਹਸਪਤਾਲ ਵਿੱਚ ਉਪਲਬਧ ਡਾਕਟਰੀ ਸੇਵਾਵਾਂ ਗਿਣਵਾਉਂਦਿਆਂ ਉਨ੍ਹਾਂ ਕਿਹਾ, “ਈ.ਐਨ.ਟੀ. ਅਤੇ ਦੰਦਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗਾਂ ਦੇ ਮਾਹਿਰ ਵੀ ਉਪਲਬਧ ਹੋਣਗੇ। ਮੁਫ਼ਤ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ, ਐਕਸ-ਰੇਅ ਅਤੇ ਖੂਨ ਦੀ ਜਾਂਚ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨਸ਼ਾ ਛੁਡਾਉਣ ਵਾਲੇ ਮਰੀਜ਼ਾਂ ਨੂੰ ਵੀ ਸੀਐਚਸੀ ਵਿੱਚ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ।”

ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਨੂੰ ਕਾਨੂੰਨੀ ਮਾਨਤਾ ਦੇਣ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ, ‘‘ਇਹ ਤਰਕਹੀਣ ਅਤੇ ਬੇਤੁਕਾ ਹੈ ਕਿਉਂਕਿ ਇੱਕ ਨਸ਼ਾ ਦੂਜੇ ਦੀ ਥਾਂ ਨਹੀਂ ਲੈ ਸਕਦਾ। ਇਸ ਦੀ ਬਜਾਏ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤ ਕੇ ਇਸ ਬਿਮਾਰੀ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ। ਸੂਬਾ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਸ਼ੁਰੂ ਕਰ ਦਿੱਤੀਆਂ ਹਨ।’’

ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਾਂਪੱਖੀ ਹੁੰਗਾਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ‘‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਸੂਬੇ ਵਿੱਚ ਨਸ਼ਾ ਕਾਰੋਬਾਰ ਦਾ ਲੱਕ ਤੋੜਿਆ ਹੈ। ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ’ਆਪ’ ਸਰਕਾਰ ਜਲਦੀ ਹੀ ਉਨ੍ਹਾਂ ਬਹਾਦਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਮੁਹਿੰਮ ਸ਼ੁਰੂ ਕਰੇਗੀ, ਜਿਨ੍ਹਾਂ ਨੇ ਨਸ਼ਾ ਤਸਕਰਾਂ ਵਿਰੁੱਧ ਅਹਿਮ ਜਾਣਕਾਰੀ ਦਿੱਤੀ ।’’

ਪ੍ਰਸ਼ਾਸਨ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ‘ਆਪ’ ਸਰਕਾਰ ਨੇ ਹਰ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ ਇਨ੍ਹਾਂ ਖੇਤਰਾਂ ਵਿੱਚ ਵੱਡੀ ਤਬਦੀਲੀ ਆਈ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਉਹ ਇਸ ਨੂੰ ਸਮਝਦਾਰੀ ਨਾਲ ਲੋਕਾਂ ਦੀ ਭਲਾਈ ’ਤੇ ਖਰਚ ਕਰ ਰਹੇ ਹਨ। ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਕੋਲ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਨੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਬੰਦ ਕੀਤੇ ਗਏ ਟੋਲ ਪਲਾਜ਼ੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਕਰ ਰਹੇ ਹਨ ਅਤੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰ ਰਹੇ ਹਨ।’’

ਇਸ ਮੌਕੇ ਕੈਬਨਿਟ ਮੰਤਰੀ ਅਤੇ ਸਥਾਨਕ ਵਿਧਾਇਕ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

Powered by Froala Editor


Recommended News
Most Read
Just Now