ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ    ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ    ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ    ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ    ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ    ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ    ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ   
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ
April 12, 2026
-

ਲਾਪਰਵਾਹੀ ਲਈ ਸਮਾਂਬੱਧ ਜਾਂਚ ਅਤੇ ਜਵਾਬਦੇਹੀ ਦੀ ਕੀਤੀ ਮੰਗ, ਪਰਿਵਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ

ਚੰਡੀਗੜ੍ਹ 12 ਅਪ੍ਰੈਲ, 2026:

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨਾਲ ਅੱਜ ਲੁਧਿਆਣਾ ਵਿੱਚ ਵਾਪਰੇ ਦੁਖਦਾਈ ਵਰਿੰਦਾਵਨ ਕਿਸ਼ਤੀ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।

ਸੰਜੀਵ ਅਰੋੜਾ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰਾਕੇਸ਼ ਗੁਲਾਟੀ ਅਤੇ ਉਨ੍ਹਾਂ ਦੀ ਪਤਨੀ ਅੰਜੂ ਗੁਲਾਟੀ ਦੇ ਘਰ ਅਤੇ ਮੀਨੂੰ ਬਾਂਸਲ ਤੇ ਉਨ੍ਹਾਂ ਦੀ ਧੀ ਡਿੰਕੀ ਬਾਂਸਲ ਦੇ ਘਰ ਦੌਰਾ ਕੀਤਾ। ਇਸ ਔਖੇ ਸਮੇਂ ਦੌਰਾਨ ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟਾਈ।

ਸ੍ਰੀ ਅਰੋੜਾ ਨੇ ਪਰਿਵਾਰ ਦੇ ਮੈਂਬਰਾਂ ਨਾਲ ਬੈਠ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਸ਼ਬਦ ਸੱਚਮੁੱਚ ਆਪਣੇ ਸਬੰਧੀਆਂ ਨੂੰ ਗੁਆਉਣ ਦੇ ਦਰਦ ਨੂੰ ਘੱਟ ਨਹੀਂ ਕਰ ਸਕਦਾ ਅਤੇ ਉਹ ਸਿਰਫ਼ ਇੱਕ ਮੰਤਰੀ ਵਜੋਂ ਨਹੀਂ, ਸਗੋਂ ਇੱਕ ਇਨਸਾਨ ਹੋਣ ਦੇ ਨਾਤੇ ਉਨ੍ਹਾਂ ਦੇ ਦੁੱਖ ਵਿੱਚ ਉਨ੍ਹਾਂ ਨਾਲ ਖੜ੍ਹੇ ਹੋਣ ਆਏ ਹਨ। ਉਨ੍ਹਾਂ ਨੇ ਇਸ ਦੁਖਾਂਤ ਦਾ ਕਾਰਨ ਬਣੀ ਲਾਪਰਵਾਹੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਜ਼ਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਹਾਦਸਾ ਨਹੀਂ ਸੀ, ਸਗੋਂ ਲਾਪਰਵਾਹੀ ਦਾ ਨਤੀਜਾ ਸੀ ਅਤੇ ਕਿਸ਼ਤੀ ਦਾ ਪ੍ਰਬੰਧਨ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਉੱਚ ਪੱਧਰੀ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਨਾਲ ਸਬੰਧਤ ਜ਼ਿੰਮੇਵਾਰਾਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ ਅਤੇ ਉਹ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ।

ਸ੍ਰੀ ਅਰੋੜਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਸਰਕਾਰ ਨਾਲ ਤਾਲਮੇਲ ਕਰੇਗੀ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲ ਸਕੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ। ਉਨ੍ਹਾਂ ਪਰਿਵਾਰਾਂ ਨੂੰ ਸਰਕਾਰ ਅਤੇ ਆਪਣੇ ਵੱਲੋਂ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਪਰਿਵਾਰਾਂ ਨੂੰ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਕਿਸੇ ਵੀ ਸਮੇਂ ਉਨ੍ਹਾਂ ਤੱਕ ਪਹੁੰਚ ਕਰ ਸਕਦੇ ਹਨ ਅਤੇ ਇਸ ਮੁਸ਼ਕਲ ਸਮੇਂ ਸਰਕਾਰ ਉਨ੍ਹਾਂ ਦੇ ਨਾਲ ਹੈ।

ਇਸ ਮੌਕੇ ਮੌਜੂਦ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀ ਮੰਤਰੀ ਦੇ ਬਿਆਨਾਂ ਦਾ ਸਮਰਥਨ ਕੀਤਾ ਅਤੇ ਸਥਾਨਕ ਪੱਧਰ 'ਤੇ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਯਕੀਨੀ ਬਣਾਉਣ ਦਾ ਵਾਅਦਾ ਕੀਤਾ।

ਦੱਸਣਯੋਗ ਹੈ ਕਿ ਐਤਵਾਰ ਨੂੰ ਮੀਨੂੰ ਬਾਂਸਲ ਦੀ ਧੀ ਡਿੰਕੀ ਬਾਂਸਲ ਦੀ ਲਾਸ਼ ਵੀ ਯਮੁਨਾ ਨਦੀ ਤੋਂ ਬਰਾਮਦ ਕੀਤੀ ਗਈ ਸੀ। ਉਸਦੀ ਮ੍ਰਿਤਕ ਦੇਹ ਦੇਰ ਰਾਤ ਤੱਕ ਪਹੁੰਚਣ ਦੀ ਉਮੀਦ ਹੈ।

Powered by Froala Editor


Recommended News
Most Read
Just Now