ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ    ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ    ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ    ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ    ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ    70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ    ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ    ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ   
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ
April 16, 2026
-

ਪੰਜਾਬ ਭਰ ਵਿੱਚ 23.51 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਹੀਨਾਵਾਰ ਪੈਨਸ਼ਨ ਦਾ ਲਾਭ

4000 ਕਰੋੜ ਰੁਪਏ ਦਾ ਬਜਟ ਉਪਬੰਧ, ਸਮਾਜਿਕ ਸੁਰੱਖਿਆ ਸਕੀਮਾਂ ਨੂੰ ਮਿਲੀ ਹੋਰ ਮਜ਼ਬੂਤੀ

ਚੰਡੀਗੜ੍ਹ, 16 ਅਪ੍ਰੈਲ:

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।

ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 23,51,338 ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ ਮਿਲਦੀ ਰਹੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਬਜ਼ੁਰਗਾਂ ਲਈ ਇਹ ਪੈਨਸ਼ਨ ਜੀਵਨ ਦੀ ਮਹੱਤਵਪੂਰਨ ਆਰਥਿਕ ਸਹਾਇਤਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ਹੋਏ ਆਤਮ-ਨਿਰਭਰ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਸਨਮਾਨ ਅਤੇ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨੂੰ ਦਰਸਾਉਂਦੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬਿਨੈਕਾਰਾਂ ਕੋਲ 2.5 ਏਕੜ ਤੱਕ ਨਹਿਰੀ/ਚਾਹੀ ਜ਼ਮੀਨ, ਜਾਂ 5 ਏਕੜ ਤੱਕ ਬਾਰਾਨੀ ਜ਼ਮੀਨ, ਜਾਂ ਪਾਣੀ ਵਾਲੇ ਇਲਾਕੇ ਵਿੱਚ 5 ਏਕੜ ਤੱਕ ਜ਼ਮੀਨ (ਪਤੀ-ਪਤਨੀ ਦੀ ਮਿਲੀ ਹੋਈ ਜ਼ਮੀਨ ਸਮੇਤ) ਹੈ, ਉਹ ਵੀ ਇਸ ਸਕੀਮ ਲਈ ਯੋਗ ਹਨ।

ਕੈਬਨਿਟ ਮੰਤਰੀ ਨੇ ਸਾਰੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨਾਂ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ ਅਤੇ ਬਕਾਇਆ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਿਯਮਿਤ ਨਿਗਰਾਨੀ ਅਤੇ ਫੀਲਡ ਪੱਧਰ 'ਤੇ ਜਾਂਚ ਕੀਤੀ ਜਾਵੇ ਤਾਂ ਜੋ ਕੋਈ ਵੀ ਯੋਗ ਬਜ਼ੁਰਗ ਲਾਭ ਤੋਂ ਵਾਂਝਾ ਨਾ ਰਹੇ ਅਤੇ ਪਾਰਦਰਸ਼ੀ ਢੰਗ ਨਾਲ ਲਾਭਪਾਤਰੀਆਂ ਤੱਕ ਰਕਮ ਪਹੁੰਚ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਦੀ ਭਲਾਈ ਅਤੇ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਰਾਜ ਦਾ ਹਰ ਬਜ਼ੁਰਗ ਇੱਜ਼ਤ, ਆਤਮ-ਨਿਰਭਰਤਾ ਅਤੇ ਸੁਰੱਖਿਆ ਨਾਲ ਜੀਵਨ ਬਤੀਤ ਕਰ ਸਕੇ।

---

Powered by Froala Editor


Recommended News
Most Read
Just Now