ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ    ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ    ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ    ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਦੇ ਰਸਤੇ 'ਤੇ ਚੱਲ ਰਹੀ ਹੈ, ਅਣਦੇਖੀ ਦੀ ਰਾਜਨੀਤੀ ਨਹੀਂ ਕਰ ਰਹੀ: ਹਰਪਾਲ ਸਿੰਘ ਚੀਮਾ    ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ    ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ    ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ    ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ    ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ    ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ   
ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ
April 19, 2026
-

ਹੁਣ ਕੋਈ ਵੀ ਪੰਜਾਬ ਵਿੱਚ ਬੇਅਦਬੀ ਕਰਨ ਦੀ ਨਹੀਂ ਕਰ ਸਕੇਗਾ ਹਿੰਮਤ : ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 19 ਅਪ੍ਰੈਲ :

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੜੀ ਖੁਸ਼ੀ ਨਾਲ ਦੱਸਿਆ ਕਿ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਵਿਰੋਧੀ ਬਿੱਲ 13 ਅਪ੍ਰੈਲ, 2026 ਨੂੰ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਸੀ।

ਸਪੀਕਰ ਸੰਧਵਾਂ ਨੇ ਦੱਸਿਆ ਕਿ ਇਸ ਬੇਅਦਬੀ ਵਿਰੋਧੀ ਐਕਟ ਤਹਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ  ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਪਰਮਾਤਮਾ ਨੇ ਮੈਨੂੰ ਧਾਰਮਿਕ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ ਦਾ ਮੌਕਾ ਦਿੱਤਾ ਹੈ।  ਇਸ ਬਿੱਲ ਰਾਹੀਂ ਸਾਡੀ ਸਰਕਾਰ ਨੇ ਧਾਰਮਿਕ ਬੇਅਦਬੀ ਨਾਲ ਸਬੰਧਤ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਕੀਤੀ ਹੈ।

Powered by Froala Editor


Recommended News
Most Read
Just Now