ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ    ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ    ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ    ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਦੇ ਰਸਤੇ 'ਤੇ ਚੱਲ ਰਹੀ ਹੈ, ਅਣਦੇਖੀ ਦੀ ਰਾਜਨੀਤੀ ਨਹੀਂ ਕਰ ਰਹੀ: ਹਰਪਾਲ ਸਿੰਘ ਚੀਮਾ    ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ    ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ    ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ    ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ    ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ    ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ   
ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
April 18, 2026
-

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ

ਜੈਤੋ ,18 ਅਪ੍ਰੈਲ( ਰਘੂਨੰਦਨ ਪਰਾਸ਼ਰ ):

ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ (ਸੇਵਾ ਮੁਕਤ)  ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਗੁਰਮੀਤ ਸਿੰਘ ਨੂੰ ਜੀ-ਆਇਆਂ ਆਖਿਆ ਅਤੇ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

 ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ ਦਾ ਕੇਂਦਰ ਹੈ, ਜਿਥੇ ਰੋਜ਼ਾਨਾ ਵੱਡੀ ਗਿਣਤੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਸਿੱਖ ਆਪਣੀ ਉਪਲਬਧੀ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੁੰਦਾ ਹੈ। ਅੱਜ ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਹੀ ਜੰਮਪਲ ਹਨ, ਜੋ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਉਤਰਾਖੰਡ ਅੰਦਰ ਸਿੱਖਾਂ ਨਾਲ ਸਬੰਧਤ ਪਾਵਨ ਅਸਥਾਨਾਂ ਸਬੰਧੀ ਵੀ ਰਾਜਪਾਲ ਸ. ਗੁਰਮੀਤ ਸਿੰਘ ਨਾਲ ਵਿਚਾਰਾਂ ਹੋਈਆਂ, ਜਿਸ ਪ੍ਰਤੀ ਉਨ੍ਹਾਂ ਵੱਲੋਂ ਹਾਂ-ਪੱਖੀ ਹੁੰਗਾਰਾ ਭਰਿਆ ਗਿਆ। 

 ਇਸੇ ਦੌਰਾਨ ਰਾਜਪਾਲ ਸ. ਗੁਰਮੀਤ ਸਿੰਘ ਨੇ ਕਿਹਾ ਕਿ ਗੁਰੂ ਦੇ ਅਸ਼ੀਰਵਾਦ ਸਦਕਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਹ ਦਰ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਏਕਤਾ ਦਾ ਸੰਦੇਸ਼ ਮਿਲਦਾ ਹੈ। ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਹ ਨਵੀਂ ਊਰਜਾ ਮਹਿਸੂਸ ਕਰਦੇ ਹਨ। ਉਨ੍ਹਾਂ ਗੁਰੂ ਪਾਤਸ਼ਾਹ ਜੀ ਦੇ ਚਰਨਾਂ ਵਿਚ ਉਤਰਾਖੰਡ ਅਤੇ ਦੇਸ਼ ਭਰ ਦੇ ਲੋਕਾਂ ਲਈ ਅਰਦਾਸ ਕੀਤੀ।  

 ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਰਾਜਪਾਲ ਗੁਰਮੀਤ ਸਿੰਘ ਨਾਲ ਪੁੱਜੇ ਏਡੀਸੀ ਅਮਿਤ ਸ੍ਰੀਵਾਸਤਵ, ਏਆਈਜੀ ਜਗਜੀਤ ਸਿੰਘ ਵਾਲੀਆ, ਏਡੀਸੀਪੀ ਹਰਪਾਲ ਸਿੰਘ ਸਮੇਤ ਹੋਰ ਮੌਜੂਦ ਸਨ।

Powered by Froala Editor


Recommended News
Most Read
Just Now