4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ    ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ    ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ    ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ    ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ    ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ    ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ    ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ    ਗੁਰਜੀਤ ਸਿੰਘ ਖਾਲਸਾ, ਜੋ 560 ਦਿਨਾਂ ਤੋਂ 400 ਫੁੱਟ ਉੱਚੇ ਟਾਵਰ 'ਤੇ ਬੈਠੇ ਹਨ, ਨੇ ਆਪਣਾ ਅਨੋਖਾ ਵਿਰੋਧ ਖਤਮ ਕਰ ਦਿੱਤਾ ਹੈ।   
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ
April 25, 2026
-

ਸਕੀਮ ਦਾ ਲਾਭ ਲੈਣ ਲਈ ਲੋੜਵੰਦ ਕਿਸਾਨ ਨੋਡਲ ਏਜੰਸੀ ਬਾਗਬਾਨੀ ਵਿਭਾਗ ਨਾਲ ਕਰ ਸਕਦੇ ਹਨ ਸੰਪਰਕ

ਹੁਣ ਤੱਕ ਏਆਈਐਫ ਸਕੀਮ ਅਧੀਨ 34,265 ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ, 25 ਅਪ੍ਰੈਲ:

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸਕੀਮ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਲਾਭਕਾਰੀ ਕਿੱਤਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਏਆਈਐਫ ਸਕੀਮ ਇਸ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ ।

ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਏਆਈਐਫ ਸਕੀਮ ਅਧੀਨ ਕੋਲਡ ਸਟੋਰੇਜ, ਗੋਦਾਮ, ਗ੍ਰੇਡਿੰਗ ਅਤੇ ਪੈਕਿੰਗ ਯੂਨਿਟਾਂ, ਪ੍ਰੋਸੈਸਿੰਗ ਸੈਂਟਰਾਂ ਅਤੇ ਹੋਰ ਖੇਤੀਬਾੜੀ ਸਹੂਲਤਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਵਧੀਆ ਮੁੱਲ ਮਿਲ ਰਿਹਾ ਹੈ ਅਤੇ ਫਸਲਾਂ ਦੇ ਨੁਕਸਾਨ ਵਿੱਚ ਵੀ ਕਮੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ (ਏਆਈਐਫ) ਤਹਿਤ 31 ਮਾਰਚ 2026 ਤੱਕ ਦੇ ਡਾਟੇ ਅਨੁਸਾਰ 34,265 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,991 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ ਅਤੇ 7,496 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਬਾਗਬਾਨੀ ਵਿਭਾਗ ਏਆਈਐਫ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ ਅਤੇ ਸੂਬੇ ਦਾ ਕੋਈ ਵੀ ਕਿਸਾਨ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਬਾਗਬਾਨੀ ਦਫ਼ਤਰ ਜਾ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ।

****

Powered by Froala Editor


Recommended News
Most Read
Just Now