ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ    ਗੰਨੇ ਦੀ ਖੇਤੀ ਲਈ ਲੋੜੀਂਦੀ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ 15 ਮਈ ਤੱਕ ਦਿੱਤੀ ਜਾਵੇ ਆਨਲਾਈਨ ਅਰਜ਼ੀ: ਗੰਨਾ ਕਮਿਸ਼ਨਰ    ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ    4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ    ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ    ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ    ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ    ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ    ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ   
ਗੰਨੇ ਦੀ ਖੇਤੀ ਲਈ ਲੋੜੀਂਦੀ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ 15 ਮਈ ਤੱਕ ਦਿੱਤੀ ਜਾਵੇ ਆਨਲਾਈਨ ਅਰਜ਼ੀ: ਗੰਨਾ ਕਮਿਸ਼ਨਰ
April 26, 2026
-

ਪੰਜਾਬ ਦੇ ਗੰਨਾਂ ਕਾਸ਼ਤਕਾਰਾਂ ਲਈ ਵੱਖ-ਵੱਖ ਖੇਤੀ ਮਸ਼ੀਨਾਂ 'ਤੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਪ੍ਰੈਲ 2026 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੰਨਾਂ ਕਾਸ਼ਤਕਾਰਾਂ ਨੂੰ ਗੰਨੇ ਦੀ ਆਧੁਨਿਕ ਖੇਤੀ ਨਾਲ ਜੋੜਨ ਲਈ ਵੱਖ-ਵੱਖ ਸਕੀਮਾਂ; ਸਬ ਮਿਸ਼ਨ ਆਨ ਐਗਰੀਕਲਚਰਲ ਮਸੀਨਰੀ( ਸਮੈਮ) ਤੇ ਫ਼ਸਲੀ ਵਿਭਿੰਨਤਾ ਸਕੀਮ ਤਹਿਤ ਸਬਸਿਡੀ ‘ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਗੰਨਾ ਕਮਿਸ਼ਨਰ ਡਾ.ਅਮਰੀਕ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੰਨੇ ਦੀ ਕਾਸ਼ਤ ਵਿਚ ਮਜ਼ਦੂਰਾਂ ਦੀ ਬਹੁਤ ਜ਼ਰੂਰਤ ਪੈਂਦੀ ਹੈ ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਮਜ਼ਦੂਰਾਂ ਦੀ ਘਾਟ ਆਉਣ ਨਾਲ ਗੰਨਾ ਕਾਸ਼ਤ ਕਾਰਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਪਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਾਂ ਮੁਸ਼ਕਲਾਂ ਦੇ ਹੱਲ ਲਈ ਗੰਨੇ ਦੀ ਫ਼ਸਲ ਦਾ ਮਸ਼ੀਨੀਕਰਨ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਸ ਮਕਸਦ ਲਈ ਪੰਜਾਬ ਸਰਕਾਰ ਵਲੋਂ ਸਬਸਿਡੀ ਤੇ ਖੇਤੀ ਮਸ਼ੀਨਰੀ ਮੁੱਹਈਆ ਕਰਵਾਉਣ ਲਈ ਆਨਲਾਈਨ ਪੋਰਟਲ agrimachinerypb.com ਰਾਹੀ ਅਰਜ਼ੀਆਂ ਦੀ ਮੰਗ 15 ਮਈ ਤੱਕ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਕੀਮ ਵਿੱਚ ਗੰਨੇ ਦੀ ਬਿਜਾਈ ਨਾਲ ਸਬੰਧਤ ਮਸ਼ੀਨਰੀ ਨੂੰ ਗੰਨੇ ਦੀ ਬਿਜਾਈ ਕਰਨ ਵਾਲੀ ਮਸ਼ੀਨ ਤੋਂ ਲੈ ਕੇ ਕਟਾਈ ਕਰਨ ਵਾਲੀ ਮਸ਼ੀਨ ਤੱਕ ਲੋੜੀਂਦੀ ਖੇਤੀ ਮਸੀਨਰੀ ਦੇਣ ਦੀ ਯੋਜਨਾ ਬਣਾਈ ਗਈ ਹੈ, ਜਿਸ ਵਿੱਚ 2.5 ਕਰੋੜ ਦੇ ਨਿਵੇਸ਼ ਵਾਲੇ ਸੰਦਾਂ ਦਾ ਇੱਕ ਸਮੂਹ ਸ਼ਾਮਲ ਹੈ, ਜਿਸ ਵਿੱਚ ਹੇਠ ਲਿਖੇ ਸ਼ਾਮਲ ਹਨ; 40% ਸਬਸਿਡੀ ਅਧੀਨ ਮਸ਼ੀਨਰੀ ਜਿਵੇਂ ਰੇਜ਼ਡ ਬੈੱਡ ਪਲਾਂਟਰ, ਪੀ ਟੀ ਓ ਸੰਚਾਲਿਤ ਵੀਡਰ, ਰੋਟਾਵੇਟਰ 4 ਫੁੱਟ, ਖਾਦ ਖਿਲਾਰਨ ਵਾਲੀ ਮਸ਼ੀਨ, ਟਰੈਕਟਰ ਦੁਆਰਾ ਸੰਚਾਲਿਤ ਬੂਮ ਕਿਸਮ ਦਾ ਸਪ੍ਰੇਅਰ, ਗੰਨੇ ਦੀ ਮੂਢੀ ਫ਼ਸਲ ਦਾ ਪ੍ਰਬੰਧਨ ਮਸ਼ੀਨ, ਗੰਨੇ ਦੀ ਵਾਢੀ ਕਰਨ ਵਾਲੀ ਮਸ਼ੀਨ ਨਾਲ ਵਰਤੀ ਜਾਂਦੀ ਇਨਫੀਲਡਰ, ਮਿੰਨੀ ਟਰੈਕਟਰ ਮਸ਼ੀਨਰੀ ਸ਼ਾਮਲ ਹਨ।

ਇਸ ਸਕੀਮ ਲਈ, ਕਿਸਾਨ ਨੂੰ 12 ਮਈ ਤੱਕ ਐਗਰੀਮਸ਼ੀਨਰੀ ਪੋਰਟਲ ‘ਤੇ ਅਰਜ਼ੀ ਦੇਣੀ ਪਵੇਗੀ। ਇਸ ਸਕੀਮ ਵਿੱਚ, ਪਹਿਲਾਂ ਹੀ ਗੰਨੇ ਦੀ ਕਟਾਈ ਕਰਨ ਵਾਲੀ ਮਸ਼ੀਨ (ਹਾਰਵੈਸਟਰ) ਵਰਤ ਰਹੇ ਕਿਸਾਨ ਵੀ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਗੰਨਾ ਕਾਸ਼ਤ ਕਾਰਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਫਾਇਦਾ ਲੈਣ ਲਈ ਮਿੱਥੇ ਸਮੇਂ ਤੋਂ ਪਹਿਲਾਂ ਅਰਜ਼ੀਆਂ ਆਨਲਾਈਨ ਪੋਰਟਲ ਤੇ ਭਰਨ।

Powered by Froala Editor


Recommended News
Most Read
Just Now