ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ    AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ    ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ    ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ    ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ    ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ    ਗੰਨੇ ਦੀ ਖੇਤੀ ਲਈ ਲੋੜੀਂਦੀ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ 15 ਮਈ ਤੱਕ ਦਿੱਤੀ ਜਾਵੇ ਆਨਲਾਈਨ ਅਰਜ਼ੀ: ਗੰਨਾ ਕਮਿਸ਼ਨਰ    ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ    4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ   
ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ
April 27, 2026
-

ਚੰਡੀਗੜ੍ਹ, 27 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ ਅੱਜ ਕਣਕ ਦੀ ਆਮਦ ਅਤੇ ਖਰੀਦ ਦੋਵੇਂ ਹੀ 100 ਲੱਖ ਮੀਟਰਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਏ ਹਨ।

ਅੱਜ ਤੱਕ 10349917.17 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਦੋਂ ਕਿ 10015024.35 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਯੋਗ ਅਗਵਾਈ ਹੇਠ, ਵਿਭਾਗ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਬਾਰਦਾਨਾ, ਪੀਣ ਵਾਲੇ ਸਾਫ਼ ਪਾਣੀ ਦੇ ਨਾਲ-ਨਾਲ ਸਾਫ਼ ਸਫਾਈ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਜਿਸ ਸਦਕਾ ਕਣਕ ਦੀ ਆਮਦ, ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਆਈ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਗਿਆ ਹੈ ਜਿਸ ਨਾਲ ਕਿਸਾਨ, ਆੜ੍ਹਤੀਏ ਜਾਂ ਮਜ਼ਦੂਰਾਂ ਸਮੇਤ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਗਈ ਹੈ।

ਕਿਸਾਨਾਂ ਨੂੰ ਕੀਤੇ ਗਏ ਭੁਗਤਾਨ ਸਬੰਧੀ, 48 ਘੰਟਿਆਂ ਦੇ ਅੰਦਰ-ਅੰਦਰ ਖਰੀਦੀ ਗਈ ਕਣਕ ਲਈ 21422.09 ਕਰੋੜ ਰੁਪਏ ਦੀ ਰਕਮ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਗਈ ਹੈ।

Powered by Froala Editor


Recommended News
Most Read
Just Now