ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ    ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ    ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ    ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ    ਪੰਜਾਬ ਸਰਕਾਰ ਵੱਲੋਂ ਨਰਮੇ ਦੀ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ ਉੱਤੇ 33 ਪ੍ਰਤੀਸ਼ਤ ਸਬਸਿਡੀ ਜਾਰੀ-ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ    ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਡੀ.ਏ. ਤੇ ਹੋਰ ਮੁਲਾਜ਼ਮਾਂ ਮੰਗਾਂ ਸਬੰਧੀ ਗੇਟ ਰੈਲੀ    ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ    ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ   
ਪੰਜਾਬ ਸਰਕਾਰ ਵੱਲੋਂ ਨਰਮੇ ਦੀ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ ਉੱਤੇ 33 ਪ੍ਰਤੀਸ਼ਤ ਸਬਸਿਡੀ ਜਾਰੀ-ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ
May 4, 2026
-

04 ਮਈ 2026 :-

ਜ਼ਿਲ੍ਹਾ ਫਾਜ਼ਿਲਕਾ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।  ਇਸ ਤਹਿਤ ਖੇਤੀਬਾੜੀ ਵਿਭਾਗ ਤੋਂ ਪ੍ਰੇਰਨਾ ਲੈ ਕੇ ਪਿੰਡ ਝੋਟਿਆਂ ਵਾਲੀ ਦੇ ਕਿਸਾਨ ਸ੍ਰੀ ਰਮੇਸ਼ ਕੁਮਾਰ ਪੁੱਤਰ ਸ਼ੋਭਾ ਰਾਮ ਨੇ ਆਪਣੇ 5 ਏਕੜ ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਰਮੇ ਦੀ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ ਉੱਤੇ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਨਰਮਾ ਇੱਕ ਮਹੱਤਵਪੂਰਨ ਨਕਦੀ ਫਸਲ ਹੈ, ਜੋ ਘੱਟ ਪਾਣੀ ਨਾਲ ਵੀ ਵਧੀਆ ਉਪਜ ਦੇ ਸਕਦੀ ਹੈ ਅਤੇ ਇਸ ਨਾਲ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਵੀ ਯੋਗਦਾਨ ਪੈਂਦਾ ਹੈ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਸਿਫਾਰਸ਼ੀ ਕਿਸਮਾਂ, ਢੁੱਕਵੇਂ ਸਮੇਂ, ਸੰਤੁਲਿਤ ਖਾਦ ਪ੍ਰਬੰਧਨ ਅਤੇ ਕੀੜੇ ਮਕੌੜਿਆਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਨ ਲਈ ਫੀਲਡ ਦੌਰੇ, ਸਿਖਲਾਈ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾ ਰਹੇ ਹਨ।
ਮੁੱਖ ਖੇਤੀਬਾੜੀ ਅਫਸਰ ਡਾ਼ ਹਰਬੰਸ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਹੋਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਨਰਮੇ ਦੀ ਖੇਤੀ ਵੱਲ ਰੁਝਾਨ ਵਧਾਉਣ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਭਰੋਸਾ ਦਿਵਾਇਆ ਕਿ ਖੇਤੀਬਾੜੀ ਵਿਭਾਗ ਹਮੇਸ਼ਾ ਕਿਸਾਨਾਂ ਦੇ ਨਾਲ ਖੜਾ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ ਅਤੇ ਖੇਤੀ ਖੇਤਰ ਹੋਰ ਮਜ਼ਬੂਤ ਬਣੇ।

Powered by Froala Editor


Recommended News
Most Read
Just Now