ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ    ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ    ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ    ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼    ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ    ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ    ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼    ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ    ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ   
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
April 29, 2026
-

ਚੰਡੀਗੜ੍ਹ, 29 ਅਪ੍ਰੈਲ:

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ  ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ. ਸੌਂਦ ਨੇ ਕਿਹਾ ਕਿ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਕਰ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਸਿੱਖਿਆਤਮਕ ਗੀਤਾਂ ਜ਼ਰੀਏ ਸਮਾਜਕ ਕੁਰੀਤੀਆਂ ਬਾਰੇ ਸੁਚੇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਬੇਵਕਤੀ ਤੁਰ ਜਾਣ ਨਾਲ ਪਰਿਵਾਰ ਨੂੰ ਨਿੱਜੀ ਘਾਟਾ ਪਿਆ ਹੈ ਜੋ ਕਦੀ ਵੀ ਪੂਰਾ ਨਹੀਂ ਹੋਣਾ।  

 ਸ. ਸੌਂਦ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਕੋਲ ਕੋਈ ਵੀ ਅਜਿਹਾ ਸ਼ਬਦ ਨਹੀਂ ਹੈ ਜਿਸ ਨਾਲ ਪਰਿਵਾਰ ਦਾ ਘਾਟਾ ਪੂਰਿਆ ਜਾ ਸਕੇ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਹਰ ਮੌਕੇ ਖੜ੍ਹੀ ਹੈ। 

ਕੈਬਨਿਟ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ,ਮਿੱਤਰ ਅਤੇ ਸਨੇਹੀਆਂ ਨੂੰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

--------

Powered by Froala Editor


Recommended News
Most Read
Just Now