ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ    ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ    ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ    ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ    ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ    ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ    ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ   
ਜੁਝਾਰ ਨਗਰ ਦੇ ਪਾਰਕ -ਚ ਲਗਾਈਆਂ ਕਸਰਤ ਦੀਆਂ ਮਸ਼ੀਨਾਂ ਤੇ ਬੱਚਿਆਂ ਲਈ ਝੂਲੇ
February 12, 2024
Worldwide-News-Express-multiface

Worldwide News Express / Punjab

ਪਟਿਆਲਾ, 11 ਫਰਵਰੀ (ਸੁਖਬੀਰ ਬੇਦੀ)

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਸੋਚ ਅਤੇ ਸੁਫ਼ਨਿਆਂ ਨੂੰ ਪੂਰਾ ਕਰਦਿਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਪਰਾਲੇ ਸਦਕਾ ਤੰਦਰੁਸਤ ਪੰਜਾਬ, ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਅੱਜ ਜੁਝਾਰ ਨਗਰ, ਪਟਿਆਲਾ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਟਿਆਲਾ ਦਿਹਾਤੀ ਤੋਂ ਐਮ.ਐਲ.ਏ. ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਸਪੁੱਤਰ ਐਡਵੋਕੇਟ ਸ਼੍ਰੀ ਰਾਹੁਲ ਸੈਣੀ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ਼੍ਰੀ ਰਾਹੁਲ ਨੇ ਜੁਝਾਰ ਨਗਰ ਦੇ ਬਜ਼ੁਰਗਾਂ ਦੀ ਸਿਹਤ ਅਤੇ ਬੱਚਿਆਂ ਦੇ ਮਨੋਰੰਜਨ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਅਤੇ ਵੈਲਫ਼ੇਅਰ ਸੁਸਾਇਟੀ ਵੱਲੋਂ ਪਾਰਕਾਂ ਦੀ ਲੜੀ ਨੂੰ ਅੱਗੇ ਜੋੜਦੇ ਹੋਏ ਨਵੇਂ ਬਣੇ ਪਾਰਕ ਵਿੱਚ ਲਾਈਆਂ ਕਸਰਤ ਕਰਨ ਦੀਆਂ ਮਸ਼ੀਨਾਂ ਅਤੇ ਬੱਚਿਆਂ ਲਈ ਲਾਏ ਝੂਟਿਆਂ ਦਾ ਉਦਘਾਟਨ ਵੀ ਕੀਤਾ। ਇਸ ਸਮਾਗਮ ਵਿੱਚ ਵੱਖੋ-ਵੱਖ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸ਼੍ਰੀ ਰਾਹੁਲ ਨੇ ਵੀ ਆਪਣੇ ਵਿਚਾਰ ਰੱਖਦਿਆਂ ਵੈਲਫ਼ੇਅਰ ਸੁਸਾਇਟੀ ਵੱਲੋਂ ਕੀਤੇ ਇਸ ਉਪਰਾਲੇ ਦੀ ਖ਼ੂਬ ਸ਼ਲਾਘਾ ਕੀਤੀ ਅਤੇ ਵੈਲਫ਼ੇਅਰ ਸੁਸਾਇਟੀ, ਜੁਝਾਰ ਨਗਰ ਦੇ ਪ੍ਰਧਾਨ ਸ. ਪ੍ਰਿਤਪਾਲ ਸਿੰਘ ਭੰਡਾਰੀ ਅਤੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਹੌਂਸਲਾ ਅਫ਼ਜ਼ਾਈ ਵੀ ਕੀਤੀ। ਇਸ ਸਮਾਰੋਹ ਵਿੱਚ ਸ਼੍ਰੀ ਬਲਵਿੰਦਰ ਸੈਣੀ, ਸ਼੍ਰੀ ਜਸਬੀਰ ਗਾਂਧੀ, ਸ਼੍ਰੀ ਕਮਲ ਸ਼ਰਮਾ, ਸ. ਰਜਿੰਦਰ ਸਿੰਘ ਮੋਹਲ, ਸ. ਅਮਰਜੀਤ ਸਿੰਘ ਭਾਟੀਆ ਨੇ ਵੀ ਖ਼ਾਸ ਤੌਰ ਤੇ ਸ਼ਿਰਕਤ ਕੀਤੀ। ਸੁਸਾਇਟੀ ਦੇ ਹੋਰ ਮੈਂਬਰ ਸ਼੍ਰੀ ਧਰਮਵੀਰ ਸ਼ਰਮਾ, ਸ਼੍ਰੀ ਐਨ.ਕੇ. ਜੌਲੀ, ਸ. ਜਤਿੰਦਰਪਾਲ ਸਿੰਘ ਫ਼ੌਜੀ, ਸ. ਗੁਰਮੁਖ ਸਿੰਘ, ਸ਼੍ਰੀ ਦੱਤ ਸਾਹਿਬ, ਸ਼੍ਰੀ ਤਰਸੇਮ ਭਾਰਦਵਾਜ, ਸ਼੍ਰੀ ਕੁਲਭੂਸ਼ਣ ਕਪਿਲਾ, ਸ. ਨਿਰਮਲ ਸਿੰਘ, ਸ. ਹਰਨੂਰ ਸਿੰਘ ਭੰਡਾਰੀ, ਅਤੇ ਡਾ. ਅਮਨਦੀਪ ਸਿੰਘ ਭੰਡਾਰੀ ਵੀ ਹਾਜ਼ਰ ਹੋਏ।

Worldwide News Express multifaceted digital media company


Recommended News
Most Read
Just Now