ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ    ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ    ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ    ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ    ਪੰਜਾਬ ਸਰਕਾਰ ਵੱਲੋਂ ਨਰਮੇ ਦੀ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ ਉੱਤੇ 33 ਪ੍ਰਤੀਸ਼ਤ ਸਬਸਿਡੀ ਜਾਰੀ-ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ    ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਡੀ.ਏ. ਤੇ ਹੋਰ ਮੁਲਾਜ਼ਮਾਂ ਮੰਗਾਂ ਸਬੰਧੀ ਗੇਟ ਰੈਲੀ    ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ    ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ   
ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਡੀ.ਏ. ਤੇ ਹੋਰ ਮੁਲਾਜ਼ਮਾਂ ਮੰਗਾਂ ਸਬੰਧੀ ਗੇਟ ਰੈਲੀ
May 4, 2026
-

ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਚੰਡੀਗੜ੍ਹ 4 ਮਈ 2026:-

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਬੈਨਰ ਹੇਠ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਚੰਡੀਗੜ੍ਹ ਦਫ਼ਤਰ ਦੇ ਸਮੂਹ ਮੁਲਜ਼ਮਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪੈਂਡਿੰਗ ਪਈਆਂ ਹੱਕੀ ਮੰਗਾਂ ਦਾ ਨਿਪਟਾਰਾ ਨਾ ਹੋਣ ਦੇ ਰੋਸ਼ ਵੱਜੋਂ ਪੰਜਾਬ ਸਿਵਲ ਸਕੱਤਰੇਤ ਦੀ ਜਥੇਬੰਦੀ (ਸਾਂਝਾ ਮੁਲਜ਼ਮ ਮੰਚ ਪੰਜਾਬ) ਦੇ ਸੱਦੇ ਉਤੇ ਅਤੇ ਲਾਮਬੰਦ ਹੋ ਕੇ ਗੇਟ ਰੈਲੀ ਕੀਤੀ ਗਈ। ਇਸ ਮੌਕੇ ਗੇਟ ਰੈਲੀ ਨੂੰ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਮਨਪ੍ਰੀਤ ਸਿੰਘ, ਸਲਾਹਕਾਰ ਜਗਤਾਰ ਸਿੰਘ,ਪ੍ਰਚਾਰ ਸਕੱਤਰ ਗੁਰਪ੍ਰੀਤ ਸਿੰਘ, ਕਨਵੀਨਰ ਜਸਵੀਰ ਸਿੰਘ, ਅਤੇ ਪੰਜਾਬ ਸਿਵਲ ਸਕੱਤਰੇਤ ਯੂਨੀਅਨ ਵੱਲੋਂ ਕਨਵੀਨਰ ਸੁਖਚੈਨ ਸਿੰਘ ਖਹਿਰਾ, ਪ੍ਰਧਾਨ ਸੁਸ਼ੀਲ ਕੁਮਾਰ ਫੌਜੀ, ਜਨਰਲ ਸਕੱਤਰ ਸਾਹੀਲ ਸ਼ਰਮਾ, ਹਰਚਰਨ ਸਿੰਘ, ਪ੍ਰਧਾਨ ਫੂਡ ਸਪਲਾਈ ਵਿਭਾਗ, ਸੁਖਵਿੰਦਰ ਸਿੰਘ, ਚੇਅਰਮੈਨ, ਸਿੰਚਾਈ ਵਿਭਾਗੀ, ਹਰਨੇਕ ਸਿੰਘ, ਪ੍ਰਧਾਨ ਟਰਾਂਸਪੋਰਟ ਵਿਭਾਗ, ਅਮਿਤ ਕਟੋਚ, ਕੁਅਰਡੀਨੇਟਰ ਮੁਹਾਲੀ ਵਿੰਗ ਆਦਿ ਬੁਲਾਰਿਆਂ ਨੇ ਸੰਬੋਧਤ ਕੀਤਾ ਅਤੇ ਮੰਚ ਸੰਚਾਲਨ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਦੇ ਸਟੇਜ਼ ਸਕੱਤਰ ਗੁਰਮੀਤ ਸਿੰਘ ਰਾਣਾ ਵੱਲੋਂ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਇਕੱਠ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਅਤੇ ਹੋਰਨਾਂ ਨੇੜਲੇ ਸੂਬਿਆਂ ਦੇ ਮੁਲਾਜ਼ਮਾਂ ਨੂੰ ਡੀ.ਏ. ਦੀ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਵਿੱਚ ਆਮ ਲੋਕਾਂ ਦੀ ਆਪਣੀ ਸਰਕਾਰ ਅਖ਼ਵਾਉਣ ਵਾਲੀ ਸਰਕਾਰ ਦੇ ਰਾਜ ਵਿੱਚ ਵੀ ਮੁਲਾਜ਼ਮ ਵਰਗ ਡੀ.ਏ. ਤੱਕ ਲਈ ਤਰਸ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁਲਾਜ਼ਮਾਂ ਨੂੰ ਵੀ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਾਭ ਦੇਣ, ਡਾਕਟਰਾਂ ਨੂੰ ਦਿੱਤੇ ਜਾ ਰਹੇ ਐਮ.ਏ.ਸੀ.ਪੀ. ਦਾ ਲਾਭ ਬਾਕੀ ਮੁਲਾਜ਼ਮ ਵਰਗ ਨੂੰ ਵੀ ਦੇਣ ਅਤੇ ਮਿਤੀ 15.01.15 ਅਤੇ 17.07.20 ਦੀ ਚਿੱਠੀ ਨੂੰ ਰੱਦ ਕਰਨ ਦੀ ਮੰਗ ਨੂੰ ਪਹਿਲ ਦੇ ਅਧਾਰ ਤੇ ਲਾਗੂ ਕਰਵਾਉਣ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ ਗਿਆ।

ਮੁਲਾਜ਼ਮ ਆਗੂਆਂ ਨੇ ਸਖ਼ਤ ਲਫ਼ਜ਼ਾਂ ਵਿੱਚ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਦੇ ਮੁਲਾਜ਼ਮਾਂ ਨੂੰ ਲਾਮਬੰਦ ਕਰਕੇ ਪਟਿਆਲਾ ਵਿਖੇ ਹੋਈ ਰੈਲੀ ਵਾਂਗ ਵੱਡਾ ਐਕਸ਼ਨ ਉਲਿਕਿਆ ਜਾਵੇਗਾ।
ਇਸ ਮੌਕੇ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਚੇਅਰਮੈਨ ਪਰਵਿੰਦਰ ਸਿੰਘ, ਵਾਈਸ ਚੇਅਰਮੈਨ ਤੋਸ਼ਪਿੰਦਰ ਸਿੰਘ, ਪ੍ਰਧਾਨ ਮਨਪ੍ਰੀਤ ਸਿੰਘ, ਕਨਵੀਨਰ ਜਸਵੀਰ ਸਿੰਘ,ਜਨਰਲ ਸਕੱਤਰ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਜੈਨ ਸਿੰਘ, ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਅਮਨਦੀਪ ਕੌਰ, ਮੀਤ ਪ੍ਰਧਾਨ ਕੁਲਦੀਪ ਸਿੰਘ, ਮੀਤ ਪ੍ਰਧਾਨ ਇਸਤਰੀ ਵਿੰਗ ਗੁਰਪ੍ਰੀਤ ਕੌਰ, ਸੰਯੁਕਤ ਸਕੱਤਰ ਗਗਨਦੀਪ ਸਿੰਘ, ਵਿੱਤ ਸਕੱਤਰ ਸੁਰੇਸ਼ ਕੁਮਾਰ ਸਿੰਗਲਾ, ਪ੍ਰੈਸ ਸਕੱਤਰ ਪੰਕਜ ਸ਼ਰਮਾ, ਪ੍ਰਚਾਰ ਸਕੱਤਰ ਗੁਰਪ੍ਰੀਤ ਸਿੰਘ, ਸਟੇਜ਼ ਸਕੱਤਰ ਗੁਰਮੀਤ ਸਿੰਘ ਰਾਣਾ, ਸਲਾਹਕਾਰ ਦਵਿੰਦਰ ਸਿੰਘ, ਰਾਜਿੰਦਰ ਸਿੰਘ, ਸ਼ਵਿੰਦਰ ਸਿੰਘ, ਜਗਤਾਰ ਸਿੰਘ, ਕਰਨ ਆਦਿ ਅਹੁਦੇਦਾਰ ਹਾਜ਼ਰ ਸਨ।

Powered by Froala Editor


Recommended News
Most Read
Just Now