ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ    12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ    ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ    ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ    ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ    ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ    ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ    ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ    ਪੰਜਾਬ ਨਗਰ ਨਿਗਮ ਚੋਣਾਂ 26 ਮਈ ਨੂੰ ਵੋਟਿੰਗ, 29 ਮਈ ਨੂੰ ਨਤੀਜੇ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ   
12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ
May 13, 2026
12-

• 2.42 ਲੱਖ ਤੋਂ ਵੱਧ ਵਿਦਿਆਰਥੀ ਹੋਏ ਪਾਸ, 91.46 ਫ਼ੀਸਦੀ ਰਹੀ ਪਾਸ ਪ੍ਰਤੀਸ਼ਤਤਾ : ਹਰਜੋਤ ਸਿੰਘ ਬੈਂਸ

• ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਮਰਪਣ ਨੂੰ ਦਰਸਾਉਂਦੇ ਹਨ: ਬੈਂਸ

• ਸਿੱਖਿਆ ਮੰਤਰੀ ਵੱਲੋਂ ਸਾਰੇ ਸਫਲ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ

ਚੰਡੀਗੜ੍ਹ, 13 ਮਈ:

ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਮੁਤਾਬਕ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ (ਮਾਨਸਾ) ਦੀ ਵਿਦਿਆਰਥਣ ਸੁਪਨੀਤ ਕੌਰ ਨੇ ਸਾਇੰਸ ਸਟ੍ਰੀਮ ਵਿੱਚ 500/500 ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਬੀਸੀਐਮ ਸੀਨੀਅਰ ਸੈਕੰਡਰੀ ਸਕੂਲ, ਐਚਐਮ 150, ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਵਿਦਿਆਰਥਣ ਸੁਹਾਨੀ ਚੌਹਾਨ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ (ਲੁਧਿਆਣਾ) ਦੀ ਵਿਦਿਆਰਥਣ ਦਿਵਾਂਸ਼ੀ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਤਿੰਨੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਖੇਡਾਂ ਦੇ ਖੇਤਰ ਵਿੱਚ ਵੀ ਮੱਲ੍ਹਾਂ ਮਾਰ ਰਹੀਆਂ ਹਨ।

ਕੁੱਲ 2,65,417 ਵਿਦਿਆਰਥੀਆਂ ਨੇ 12ਵੀ ਜਮਾਤ ਦੀ ਸਾਲਾਨਾ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ 2,42,755 ਪਾਸ ਹੋਏ। ਇਸ ਹਿਸਾਬ ਨਾਲ ਪਾਸ ਪ੍ਰਤੀਸ਼ਤਤਾ 91.46 ਫ਼ੀਸਦ ਰਹੀ। ਕਾਮਰਸ ਸਟ੍ਰੀਮ ਵਿੱਚ ਸਭ ਤੋਂ ਵੱਧ ਪਾਸ ਦਰ 98.78 ਫ਼ੀਸਦ ਦਰਜ ਕੀਤੀ ਗਈ ਹੈ, ਜਿਸ ਤਹਿਤ 34,496 ਵਿਦਿਆਰਥੀਆਂ ਵਿੱਚੋਂ 34,074 ਵਿਦਿਆਰਥੀ ਪਾਸ ਹੋਏ। ਸਾਇੰਸ ਸਟ੍ਰੀਮ ਵਿੱਚ 98.47 ਫ਼ੀਸਦ ਪਾਸ ਪ੍ਰਤੀਸ਼ਤਤਾ ਰਹੀ, 56,456 ਵਿੱਚੋਂ 55,593 ਵਿਦਿਆਰਥੀ ਪਾਸ ਹੋਏ। ਹਿਊਮੈਨਿਟੀਜ਼ ਸਟ੍ਰੀਮ ਦੇ 1,65,457 ਵਿਦਿਆਰਥੀਆਂ ਵਿੱਚੋਂ 1,45,179 ਪਾਸ ਹੋਏ ਜਿਸ ਨਾਲ 87.74 ਫ਼ੀਸਦ ਦਰ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਵੋਕੇਸ਼ਨਲ ਸਟ੍ਰੀਮ ਵਿੱਚ 87.80 ਫ਼ੀਸਦ ਪਾਸ ਪ੍ਰਤੀਸ਼ਤਤਾ ਦਰਜ ਕੀਤੀ, ਜਿਸ ਵਿੱਚ 9,008 ਵਿਦਿਆਰਥੀਆਂ ਵਿੱਚੋਂ 7,909 ਨੇ ਪ੍ਰੀਖਿਆ ਪਾਸ ਕੀਤੀ।

ਸ. ਹਰਜੋਤ ਬੈਂਸ ਨੇ ਕਿਹਾ, “ਇਹ ਨਤੀਜਾ ਸਾਡੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਸਾਡੇ ਅਧਿਆਪਕਾਂ ਦੇ ਸਮਰਪਣ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਬੇਮਿਸਾਲ ਸੁਧਾਰਾਂ ਨੂੰ ਉਜਾਗਰ ਕਰਦਾ ਹੈ।”

ਅੱਵਲ ਰਹੀਆਂ ਤਿੰਨੋਂ ਵਿਦਿਆਰਥਣਾਂ ਦੀ ਸ਼ਾਨਦਾਰ ਉਪਲੱਬਧੀ ਲਈ ਸ਼ਲਾਘਾ ਕਰਦਿਆਂ ਸ. ਬੈਂਸ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਟ੍ਰੀਮਾਂ ਵਿੱਚ ਵਿਦਿਆਰਥੀਆਂ ਵੱਲੋਂ ਪੂਰੇ ਅੰਕ ਪ੍ਰਾਪਤ ਕੀਤੇ ਗਏ ਹਨ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਨੇ ਬਿਹਤਰ ਨਤੀਜਿਆਂ ਦਾ ਸਿਹਰਾ ਡਿਜੀਟਲ ਕਲਾਸਰੂਮਾਂ, ਅਧਿਆਪਕ ਸਿਖਲਾਈ ਅਤੇ ਸਮੇਂ ਸਿਰ ਸਿਲੇਬਸ ਪੂਰਾ ਕਰਨ ਵੱਲੋਂ ਸੂਬਾ ਸਰਕਾਰ ਦੀ ਤਰਜੀਹ ਨੂੰ ਦਿੱਤਾ।

Powered by Froala Editor

12


Recommended News
Most Read
Just Now