ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾ    ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ    ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ    ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ    ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ    ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ.    ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ    ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ    ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ    ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ   
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾ
May 20, 2026
-

ਚੰਡੀਗੜ੍ਹ 20 ਮਈ 2026:

ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ,  ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ  ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀਆਂ ਵਿਰੁੱਧ ਵਿਜੀਲੈਂਸ ਜਾਂਚ ਨੰਬਰ 05, ਮਿਤੀ 10.05.2021 ਦੇ ਨਤੀਜਿਆਂ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਸੰਤ ਐਵੇਨਿਊ ਵਿੱਚ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਸਬੰਧੀ, ਬਸੰਤ ਐਵੇਨਿਊ ਦੇ ਕਲੋਨਾਈਜ਼ਰ ਨੇ ਪੀਐਸਪੀਸੀਐਲ ਦੇ ਸਬੰਧਤ ਫੀਲਡ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਕਤ 66 ਕੇਵੀ ਸਬਸਟੇਸ਼ਨ ਨੂੰ ਆਪਣੀ ਕਲੋਨੀ ਵਿੱਚ 1015 ਵਰਗ ਗਜ਼ ਖੇਤਰ ਵਿੱਚ ਲਗਵਾ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਤਤਕਾਲੀ ਉੱਚ ਅਧਿਕਾਰੀਆਂ ਵੱਲੋਂ ਫੀਲਡ ਅਧਿਕਾਰੀਆਂ ਨੂੰ ਕਲੋਨਾਈਜ਼ਰ ਦੀਆਂ ਸਾਰੀਆਂ ਕਲੋਨੀਆਂ ਦੀ ਐਨਓਸੀ ਦੀ ਤਸਦੀਕ ਕਰਨ ਦੇ ਨਿਰਦੇਸ਼ ਦਿੱਤੇ ਹੁੰਦੇ ਅਤੇ ਕਿਉਂਕਿ ਕਲੋਨੀਆਂ ਆਪਸ ਵਿੱਚ ਜੁੜੀਆਂ ਹੁੰਦੀਆਂ ਹਨ ਅਤੇ ਨਾਲ-ਨਾਲ ਸਥਿਤ ਹੁੰਦੀਆਂ ਹਨ, ਇਸ ਲਈ ਬਿਜਲੀ ਦੇ ਸਾਰੇ ਲੋਡ ਦਾ ਹਿਸਾਬ ਇਕੱਠੇ ਲਗਾਇਆ ਜਾਂਦਾ, ਤਾਂ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਦੀ ਸਾਰੀ ਲਾਗਤ ਕਲੋਨਾਈਜ਼ਰ ਵੱਲੋਂ ਸਹਿਣ ਕੀਤੀ ਜਾਂਦੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਚਲਦਿਆਂ ਬਿਜਲੀ ਮੰਤਰਾਲੇ ਵੱਲੋਂ ਸਬਸਟੇਸ਼ਨ ਲਗਾਉਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ। ਉਕਤ 66 ਕੇਵੀ ਬਸੰਤ ਐਵੇਨਿਊ ਸਬਸਟੇਸ਼ਨ ਤੱਕ ਜਾਣ ਲਈ ਕੋਈ ਪੱਕੀ ਸੜਕ ਨਾ ਹੋਣ ਅਤੇ ਇਸ ਦੇ ਪੱਖੋਵਾਲ ਲਿੰਕ ਰੋਡ ਤੋਂ ਲਗਭਗ 3 ਕਿਲੋਮੀਟਰ ਦੂਰ ਖੇਤਾਂ ਵਿੱਚ ਸਥਿਤ ਹੋਣ ਬਾਰੇ ਵੀ ਕੋਈ ਵੀ ਜ਼ਿਕਰ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਚੀਫ ਮੈਨੇਜਿੰਗ ਡਾਇਰੈਕਟਰ ਵੱਲੋਂ ਪ੍ਰਸਤਾਵ ਵਿੱਚ ਜਾਂ ਬਾਅਦ ਵਿੱਚ ਕਿਸੇ ਵੀ ਦਫ਼ਤਰ ਵਿੱਚ ਨਹੀਂ ਕੀਤਾ ਗਿਆ ਸੀ। ਇਸ ਲਈ ਹੁਣ ਵੀ ਉਕਤ 66 ਕੇਵੀ ਬਸੰਤ ਐਵੇਨਿਊ ਸਬਸਟੇਸ਼ਨ ਅਣਵਿਕਸਿਤ ਕਲੋਨੀਆਂ ਅਤੇ ਖੇਤਾਂ ਵਿੱਚ ਸਥਿਤ ਹੈ। 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬਸਟੇਸ਼ਨ ਤੱਕ ਪਹੁੰਚਣ ਲਈ ਕੋਈ ਪੱਕੀ ਸੜਕ ਨਹੀਂ ਹੈ। ਤਤਕਾਲੀ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਫੀਲਡ ਵਿੱਚ ਤਾਇਨਾਤ ਤਤਕਾਲੀ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ 66 ਕੇਵੀਐਚ ਸਬਸਟੇਸ਼ਨ ਬਸੰਤ ਐਵੇਨਿਊ ਸਥਾਪਤ ਕਰਨ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਤਤਕਾਲੀ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ ਨੇ ਮਨਜ਼ੂਰੀ ਦੇ ਦਿੱਤੀ ਸੀ, ਜਿਸ ਵਿੱਚ ਉਕਤ ਸਬਸਟੇਸ਼ਨ ਦੀ ਸਥਾਪਨਾ ਸਬੰਧੀ ਕਮੀਆਂ ਅਤੇ ਟਿੱਪਣੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। ਜਿਸ ਕਾਰਨ ਬਸੰਤ ਐਵੇਨਿਊ ਕਲੋਨੀ ਨੂੰ ਸਿੱਧਾ ਲਾਭ ਹੋਇਆ। ਮੁਲਜ਼ਮ ਕੇ.ਡੀ. ਚੌਧਰੀ, ਸੰਜੀਵ ਪ੍ਰਭਾਕਰ ਅਤੇ ਅਮਿਤ ਗਰਗ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Powered by Froala Editor


Recommended News
Most Read
Just Now