20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ    ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ    ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ    ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ    ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾ    ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ    ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ    ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ    ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ    ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ.   
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ
May 21, 2026
-

ਜ਼ਮੀਨੀ ਪੱਧਰ ’ਤੇ ਜਾ ਕੇ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਵਚਨਬੱਧ

ਚੰਡੀਗੜ੍ਹ, 21 ਮਈ

ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਵੱਲੋਂ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਬਾਗ਼ਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਲੂਆਂ ਦੀ ਫਸਲ ਨੂੰ ਸਟੋਰ ਕਰਨ ਲਈ ਕੋਲਡ ਸਟੋਰੇਜ ਸਥਾਪਿਤ ਕਰਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰੰਤੂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਲੋੜੀਂਦਾ ਹੈ।

ਇਸ ਮੌਕੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਅਤੇ ਹੋਰ ਯੋਜਨਾਵਾਂ ਰਾਹੀਂ ਕੋਲਡ ਸਟੋਰੇਜ, ਗੋਦਾਮ ਅਤੇ ਪੈਕਿੰਗ ਯੂਨਿਟਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਨਿੱਜੀ ਤੌਰ ’ਤੇ ਰਾਬਤਾ ਕਾਇਮ ਕਰਨ ਅਤੇ ਪੂਰੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।

Powered by Froala Editor


Recommended News
Most Read
Just Now