ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ    ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ    ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ    ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ    ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ    ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ    ਕਰਤਾਰਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ‘ਜੰਗ-ਏ-ਆਜ਼ਾਦੀ ਯਾਦਗਾਰ’ ਪਿੱਛੇ ਉਸਰ ਰਹੀ 5 ਏਕੜ ਦੀ ਗੈਰ-ਕਾਨੂੰਨੀ ਕਲੋਨੀ ਕੀਤੀ ਮਲੀਆਮੇਟ    ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ    ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ   
ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਸਾਈਕਲ ਰੈਲੀ ਪਟਿਆਲਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਹੋਈ ਰਵਾਨਾ
December 5, 2023
Worldwide-News-Express-multiface

Worldwide News Express / Punjab

15 ਲਾਭਪਾਤਰੀਆਂ ਨੂੰ ਦਿੱਤੀ ਮਾਲੀ ਸਹਾਇਤਾ

ਸਾਈਕਲ ਰੈਲੀ ਦਾ ਮਕਸਦ ਲੋਕਾਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਤੋਂ ਜਾਣੂ ਕਰਵਾਉਣਾ

ਪਟਿਆਲਾ, 5 ਦਸੰਬਰ-(ਅਮਰੀਕਇੰਦਰ ਸਿੰਘ) ਸੂਬੇ ਦੇ ਲੋਕਾਂ ਨੂੰ ਝੰਡਾ ਦਿਵਸ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਸਾਈਕਲ ਰੈਲੀ ਅੱਜ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਪਟਿਆਲਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਦੇਸ਼ ਦੇ ਸਨਮਾਨ ਅਤੇ ਪ੍ਰਭੂਸੱਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੀ ਯਾਦ ਵਿੱਚ ਹਰ ਸਾਲ 7 ਦਸੰਬਰ ਨੂੰ ਦੇਸ਼ ਭਰ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਵਲੋਂ ਝੰਡਾ ਦਿਵਸ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਾਈਕਲ ਰੈਲੀ ਕੱਢੀ ਜਾ ਰਹੀ ਹੈ ਅਤੇ ਇਹ ਰੈਲੀ 07 ਦਸੰਬਰ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਪਹੁੰਚ ਕੇ ਸਮਾਪਤ ਹੋਵੇਗੀ। ਉਨ੍ਹਾਂ ਦਾਨੀ ਸੱਜਣਾ ਨੂੰ ਅਪੀਲ ਕੀਤੀ ਕਿ ਝੰਡਾ ਦਿਵਸ ਫੰਡ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਕਿਉਂਕਿ ਇਹ ਫੰਡ ਦੇਸ਼ ਲਈ ਜਾਨਾਂ ਵਾਰਨ ਵਾਲੇ ਮਹਾਨ ਯੋਧਿਆਂ ਦੇ ਪਰਿਵਾਰਾਂ ਦੀ ਭਲਾਈ ਲਈ ਖ਼ਰਚ ਕੀਤਾ ਜਾਂਦਾ ਹੈ। ਇਸ ਮੌਕੇ 11 ਲਾਭਪਾਤਰੀਆਂ ਨੂੰ ਫਲੈਗ ਡੇਅ ਫੰਡ ਵਿਚੋਂ ਮਾਲੀ ਸਹਾਇਤਾ ਦੇ ਚੈਕ ਵੀ ਤਕਸੀਮ ਕੀਤੇ ਗਏ। ਇਸ ਉਪਰੰਤ ਇਹ ਸਾਈਕਲ ਰੈਲੀ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਡਿਪਟੀ ਡਾਇਰੈਕਟਰ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਕਰਨਲ ਐਸ.ਐਸ. ਸੰਘਾ, ਕਮਾਂਡਰ ਰਾਜਵੰਤ ਸਿੰਘ, ਕਰਨਲ ਐਨ.ਐਸ ਸਿੱਧੂ, ਮੇਜਰ ਰਮਨ ਮਲਹੋਤਰਾ ਤੇ ਪਰਮਜੀਤ ਸਿੰਘ ਵੀ ਮੌਜੂਦ ਸਨ।

Worldwide News Express multifaceted digital media company


Recommended News
Most Read
Just Now