ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ    ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼    ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ    ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ    ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ    ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ    ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ   
ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ
June 6, 2026
-5-29-
Patiala

ਚੰਡੀਗੜ੍ਹ, 6 ਜੂਨ: 

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਕਰੜਾ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਨਿੱਜੀ ਵਾਹਨਾਂ 'ਤੇ ਹੂਟਰ, ਸਾਇਰਨ ਅਤੇ ਫਲੈਸ਼ਰਾਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪੰਜ ਦਿਨਾ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ 29,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸੂਬੇ ਭਰ ਵਿੱਚ ਇਹ ਵਿਆਪਕ ਕਾਰਵਾਈ 2 ਜੂਨ, 2026 ਤੋਂ ਸ਼ੁਰੂ ਕੀਤੀ ਗਈ ਸੀ। 

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਈ ਗਈ ਇਸ ਮੁਹਿੰਮ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਬਿਨਾਂ ਕਿਸੇ ਅਧਿਕਾਰ ਦੇ ਹੂਟਰ, ਸਾਇਰਨ ਜਾਂ ਫਲੈਸ਼ਰ ਸਮੇਤ ਕੋਈ ਵੀ ਗੈਰ-ਕਾਨੂੰਨੀ ਸਿਗਨਲਿੰਗ ਉਪਕਰਨ ਲਾਉਣ ਵਾਲੇ ਨਿੱਜੀ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। 

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਯੰਤਰ ਸਿਰਫ਼ ਐਮਰਜੈਂਸੀ ਵਾਹਨਾਂ ਅਤੇ ਜ਼ਰੂਰੀ ਸੇਵਾਵਾਂ ਲਈ ਹਨ। ਉਨ੍ਹਾਂ ਕਿਹਾ ਕਿ ਨਿੱਜੀ ਵਿਅਕਤੀਆਂ ਨੂੰ ਇਨ੍ਹਾਂ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। 

ਪੰਜ ਦਿਨਾ ਕਾਰਵਾਈ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਕੁੱਲ 29,324 ਵਾਹਨਾਂ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਟੀਮਾਂ ਵੱਲੋਂ ਅਣਅਧਿਕਾਰਤ ਵਾਹਨਾਂ ਤੋਂ 52 ਹੂਟਰ, 10 ਸਾਇਰਨ ਅਤੇ 403 ਫਲੈਸ਼ਰ ਸਫਲਤਾਪੂਰਵਕ ਹਟਾਏ ਗਏ। ਇਸ ਦੇ ਨਾਲ ਹੀ ਉਲੰਘਣਾ ਕਰਨ ਵਾਲੇ 4,221 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 48 ਵਾਹਨਾਂ ਨੂੰ ਜ਼ਬਤ ਵੀ ਕੀਤਾ ਗਿਆ। 

ਉਲੰਘਣਾ ਕਰਨ ਵਾਲਿਆਂ ਨੂੰ ਕਾਨੂੰਨ ਅਧੀਨ ਸਖ਼ਤ ਨਤੀਜੇ ਭੁਗਤਣ ਦੀ ਚੇਤਾਵਨੀ ਦਿੰਦਿਆਂ ਵਿਸ਼ੇਸ਼ ਡੀਜੀਪੀ ਪ੍ਰਵੀਨ ਸਿਨਹਾ ਨੇ ਕਿਹਾ ਕਿ ਇਹ ਮੁਹਿੰਮ ਸੂਬੇ ਭਰ ਵਿੱਚ ਜਾਰੀ ਰਹੇਗੀ ਅਤੇ ਫਲੈਸ਼ਰਾਂ, ਸਾਇਰਨਾਂ ਜਾਂ ਹੂਟਰਾਂ ਦੀ ਅਣਅਧਿਕਾਰਤ ਵਰਤੋਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਇਸ ਦੌਰਾਨ 'ਗੈਂਗਸਟਰਾਂ ਦੀ ਵਾਰ' ਮੁਹਿੰਮ ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 320 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 34,532 ਹੋ ਗਈ ਹੈ। ਇਸ ਤੋਂ ਇਲਾਵਾ 97 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 13 ਵਿਅਕਤੀਆਂ ਨੂੰ ਤਸਦੀਕ ਕਰਕੇ ਪੁੱਛਗਿੱਛ ਤੋਂ ਬਾਅਦ ਜਾਣ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Powered by Froala Editor

5 29


Recommended News
Most Read
Just Now