ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ    ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ    ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ    HARJOT BAINS KICKSTARTS “MISSION CLEAN PUNJAB’; ALL CIVIC OFFICIALS ON GROUND DAILY 7 TO 8AM    Almost 1 Lakh Voters Mapped During One Day Special Camp - Anindita Mitra, CEO Punjab    ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ    ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼    ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ   
ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ
June 10, 2026
-30-

ਚੰਡੀਗੜ੍ਹ, 10 ਜੂਨ:

ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਇਆ ਜਾਵੇਗਾ।

ਪਟਿਆਲਾ ਦੀਆਂ ਸੜਕਾਂ 'ਤੇ ਬੁੱਧਵਾਰ ਸਵੇਰੇ ਇਸ ਨਵੇਂ ਮਾਡਲ ਦੀ ਸ਼ੁਰੂਆਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਹਾਈਬ੍ਰਿਡ ਮਾਡਲ ਮਸ਼ੀਨ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ, ਸਕਰੱਬਰਜ਼, ਹੱਥੀਂ ਆਰਗੈਨਿਕ ਰਹਿੰਦ-ਖੂੰਹਦ ਇਕੱਠਾ ਕਰਨ ਅਤੇ ਸੜਕਾਂ ਦੀ ਧੁਆਈ ਦੇ ਕੰਮ ਨੂੰ ਆਪਸ ਵਿੱਚ ਜੋੜਦਾ ਹੈ। ਇਹ ਸਿਸਟਮ ਹਰੇਕ ਵਾਰਡ ਲਈ ਪਹਿਲਾਂ ਤੋਂ ਨਿਰਧਾਰਿਤ ਹਫ਼ਤਾਵਾਰੀ ਸਫ਼ਾਈ ਸ਼ਡਿਊਲ ਅਨੁਸਾਰ ਕੰਮ ਕਰੇਗਾ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ, ਭਾਰਤ ਦੇ ਸਭ ਤੋਂ ਬਿਹਤਰ ਸਫ਼ਾਈ ਮਾਡਲ ਨੂੰ ਲਾਗੂ ਕਰ ਰਿਹਾ ਹੈ। ਚਹੁੰ-ਪੜਾਵੀਂ ਇਸ ਮਾਡਲ ਵਿੱਚ ਆਟੋਮੈਟਿਕ ਸ਼ਰੱਬ ਕਟਰ (ਝਾੜੀਆਂ ਕੱਟਣ ਵਾਲੀ ਮਸ਼ੀਨ), ਘਾਹ-ਫੂਸ ਅਤੇ ਦਰੱਖਤਾਂ ਦੀਆਂ ਟਾਹਣੀਆਂ ਦੀ ਹੱਥੀਂ ਚੁਕਾਈ, ਸੁਪਰ-ਸਕਸ਼ਨ ਮਸ਼ੀਨ ਤੇ ਸਕਰੱਬਰਜ਼ ਸ਼ਾਮਲ ਹੈ। ਇਸ ਬਾਅਦ ਸੜਕਾਂ ਨੂੰ ਧੋਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ। ਅਗਲਾ ਸੋਮਵਾਰ ਇਸ ਤੋਂ ਵੀ ਬਿਹਤਰ ਹੋਵੇਗਾ ਅਤੇ ਹਰ ਹਫ਼ਤੇ ਇਸ ਵਿੱਚ ਹੋਰ ਸੁਧਾਰ ਹੋਵੇਗਾ। ਤੁਹਾਨੂੰ ਹਰੇਕ ਸੜਕ ਚਮਕਦੀ ਦਿਖਾਈ ਦੇਵੇਗੀ, ਉਹ ਇਸੇ ਸਿਸਟਮ ਦਾ ਨਤੀਜਾ ਹੈ।

ਸਥਾਨਕ ਸਰਕਾਰਾਂ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਫ਼ਾਈ ਕਰਮਚਾਰੀ ਇਸ ਮੁਹਿੰਮ ਦਾ ਮੁੱਖ ਹਿੱਸਾ ਹਨ। ਦੂਜਾ ਸਟੈੱਪ ਪੂਰੀ ਤਰ੍ਹਾਂ (ਆਰਗੈਨਿਕ ਕੂੜਾ ਇਕੱਠਾ ਕਰਨਾ) ਉਨ੍ਹਾਂ 'ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ, "ਸਾਡੇ ਸਫ਼ਾਈ ਸੇਵਕ ਸਾਡੇ ਮੁੱਖ ਭਾਈਵਾਲ ਹਨ। ਮਸ਼ੀਨਾਂ ਭਾਰੀ ਕੰਮ ਕਰਨਗੀਆਂ ਅਤੇ ਉਹ ਬਾਰੀਕੀ ਵਾਲਾ ਕੰਮ ਸੰਭਾਲਣਗੇ। ਇਹ ਸਿਸਟਮ ਹੱਥੀਂ ਕੀਤੀ ਜਾਣ ਵਾਲੀ ਸਖ਼ਤ ਮਿਹਨਤ ਨੂੰ ਘਟਾਉਣ ਅਤੇ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਤਿਆਰ ਕੀਤਾ ਗਿਆ ਹੈ। ਇੱਕ ਵਾਰ ਜਦੋਂ ਸੜਕਾਂ ਚਮਕਣ ਲੱਗ ਪੈਣਗੀਆਂ ਤਾਂ ਡੀਪ ਕਲੀਨਿੰਗ ਦੀ ਲੋੜ ਕੁਦਰਤੀ ਤੌਰ 'ਤੇ ਘਟ ਜਾਵੇਗੀ, ਪਰ ਸਿਰਫ਼ ਸਫ਼ਾਈ ਵਧੇਗੀ।"

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਡੀ ਕੋਸ਼ਿਸ਼ ਪਟਿਆਲਾ ਨੂੰ ਇੱਕ ਮਹੀਨੇ ਦੇ ਅੰਦਰ ਪੰਜਾਬ ਦਾ ਸਭ ਤੋਂ ਸਾਫ਼ ਤੇ ਸੁੰਦਰ ਸ਼ਹਿਰ ਬਣਾਉਣ ਦੀ ਹੈ। ਇਸ ਤੋਂ ਬਾਅਦ, ਅਸੀਂ ਪੂਰੇ ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਾਂਗੇ।"

Powered by Froala Editor

30


Recommended News
Most Read
Just Now