30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ    ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ    ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ    ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ    ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ    ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ    ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ    HARJOT BAINS KICKSTARTS “MISSION CLEAN PUNJAB’; ALL CIVIC OFFICIALS ON GROUND DAILY 7 TO 8AM    Almost 1 Lakh Voters Mapped During One Day Special Camp - Anindita Mitra, CEO Punjab    ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ   
ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ
June 14, 2026
-

— ਪੁਲਿਸ ਟੀਮਾਂ ਨੇ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 2 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 470ਵੇਂ ਦਿਨ 3.7 ਕਿਲੋ ਹੈਰੋਇਨ ਸਮੇਤ 70 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 14 ਜੂਨ:

ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

145ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 302 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,932 ਹੋ ਗਈਆਂ।

ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 2 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 470ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 70 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.7 ਕਿਲੋ ਹੈਰੋਇਨ, 250 ਨਸ਼ੀਲੀਆਂ ਗੋਲੀਆਂ ਅਤੇ 9500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 470 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 68,247 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor


Recommended News
Most Read
Just Now