ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ    ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ    ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ    ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ    ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ    ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ    ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ    ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ    ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ   
ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ
June 17, 2026
-

ਛੋਲਿਆਂ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ

ਚੰਡੀਗੜ੍ਹ, 17 ਜੂਨ:

ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ  ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ - 1, ਚੰਡੀਗੜ੍ਹ ਵਿਖੇ ‘ਛਬੀਲ' ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ' ਦਾ ਲੰਗਰ ਲਗਾਇਆ ਗਿਆ। 

ਇਸ ਨੇਕ ਕਾਰਜ ਰਾਹੀਂ ਸੰਗਤ ਦੀ ਸੇਵਾ ਕਰਦਿਆਂ, ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਗਪਗ ਪੰਜ ਘੰਟਿਆਂ ਤੱਕ ਪੂਰੀ ਸ਼ਰਧਾ ਨਾਲ ਲੋਕਾਂ ਨੂੰ ਠੰਡਾ ਮਿੱਠਾ ਜਲ ਅਤੇ 'ਕੜਾਹ - ਛੋਲਿਆਂ ਦਾ ਪ੍ਰਸ਼ਾਦ' ਵਰਤਾਇਆ।

ਲੋਕ ਭਲਾਈ ਦੇ ਇਸ ਕਾਰਜ ਵਿੱਚ ਵਿਭਾਗ ਦੀ ਅਗਵਾਈ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ ਸ੍ਰੀ ਪੁਨੀਤ ਗੋਇਲ ਅਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਨੇ ਕੀਤੀ। 

ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਸ਼ੇਰਜੰਗ ਸਿੰਘ ਹੁੰਦਲ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਸ਼ਰਧਾ ਭਾਵਨਾ ਨਾਲ ਸੰਗਤ ਦੀ ਸੇਵਾ ਕੀਤੀ।

ਇਸ ਨੇਕ ਕਾਰਜ ਵਿੱਚ ਵੱਡੀ ਗਿਣਤੀ 'ਚ ਮੀਡੀਆ ਕਰਮੀਆਂ ਨੇ ਵੀ ਹਾਜ਼ਰੀ ਭਰੀ। ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੀ ਲੰਗਰ ਸੇਵਾ ਦੌਰਾਨ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਬਦ ਕੀਰਤਨ ਰਾਹੀਂ ਵੀ ਸੰਗਤਾਂ ਨਿਹਾਲ ਹੋਈਆਂ ।

——-

Powered by Froala Editor


Recommended News
Most Read
Just Now