ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ    ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ    ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ    ਪੇਸ਼ਾਬ ਵਿੱਚ ਖੂਨ? ਪੈਲਵਿਕ ਦਰਦ? ਪੰਜਾਬ ਦੇ ਡਾਕਟਰ ਨੇ ਦੱਸੇ ਪ੍ਰੋਸਟੇਟ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਦਿੱਤੀ ਸਲਾਹ    ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ    ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ    ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ    ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ    ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ   
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ
June 18, 2026
-



ਚੰਡੀਗੜ੍ਹ, 18 ਜੂਨ, 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਗੋਹਾਵਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਦੀ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਕਤ ਐਸ.ਆਈ. ਅਮਨਦੀਪ ਸਿੰਘ ਇਸ ਕੇਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘਸੀਟਣ ਅਤੇ ਉਨ੍ਹਾਂ ਦੀਆਂ ਸੰਪਤੀਆਂ ਵਿਰੁੱਧ ਕਾਰਵਾਈ ਵਿੱਢਣ ਦੀਆਂ ਧਮਕੀਆਂ ਦੇ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਆਈ. ਪਹਿਲਾਂ ਹੀ ਉਸ ਤੋਂ ਵੱਖ-ਵੱਖ ਮੌਕਿਆਂ 'ਤੇ 6.50 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਉਸਦੀ ਭਰਜਾਈ ਨੂੰ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਚਾਉਣ ਲਈ 2 ਲੱਖ ਰੁਪਏ ਹੋਰ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ।

ਹੋਰ ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਰਿਸ਼ਵਤ ਦੇ ਪੈਸੇ ਬਰਾਮਦ ਕਰ ਲਏ ਗਏ। ਕਾਰਵਾਈ ਦੌਰਾਨ, ਕਾਂਸਟੇਬਲ ਮਨਿੰਦਰ ਸਿੰਘ, ਜੋ ਕਿ ਮੁਲਜ਼ਮ ਐਸ.ਆਈ. ਦੇ ਨਾਲ ਸੀ, ਗੱਡੀ ਸਮੇਤ ਮੌਕੇ ਤੋਂ ਭੱਜ ਗਿਆ। 

ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Powered by Froala Editor


Recommended News
Most Read
Just Now