'ਤੁਹਾਡਾ ਮਹਿਤਾ, ਤੁਹਾਡੇ ਦੁਆਰ' ਮੁਹਿੰਮ ਤਹਿਤ ਕੀਤੀ ਮੀਟਿੰਗ    ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ*     ਮਾਰਗਦਰਸ਼ਨ* *ਬਜ਼ੁਰਗਾਂ ਨਾਲ ਦੁਰਵਿਹਾਰ ਦੇਖਣ ’ਤੇ ਤੁਰੰਤ ਐਲਡਰ ਹੈਲਪਲਾਈਨ 14567 ’ਤੇ ਦਿਓ ਸੂਚਨਾ: ਡਾ. ਬਲਜੀਤ ਕੌਰ*    ਰੀਡਰ ਰਿਸ਼ਵਤ ਦੇ ਦੋਸ਼ ਵਿੱਚ ਗ੍ਰਿਫ਼ਤਾਰ     ਰੀਡਰ ਰਿਸ਼ਵਤ ਦੇ ਦੋਸ਼ ਵਿੱਚ ਗ੍ਰਿਫ਼ਤਾਰ     26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ    ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ    ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ 1 ਅਕਤੂਬਰ ਤੱਕ ਲੱਗੀ ਰੋਕ; ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਹੁਕਮ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ   
ਮਾਰਗਦਰਸ਼ਨ* *ਬਜ਼ੁਰਗਾਂ ਨਾਲ ਦੁਰਵਿਹਾਰ ਦੇਖਣ ’ਤੇ ਤੁਰੰਤ ਐਲਡਰ ਹੈਲਪਲਾਈਨ 14567 ’ਤੇ ਦਿਓ ਸੂਚਨਾ: ਡਾ. ਬਲਜੀਤ ਕੌਰ*
July 3, 2026
-2-5-91-

ਹੱਕਦਾਰ* *ਪੰਜਾਬ ਵਿੱਚ 2.5 ਲੱਖ ਤੋਂ ਵੱਧ ਕਾਲਾਂ ਦਾ ਕੀਤਾ ਨਿਪਟਾਰਾ; 91 ਬੇਸਹਾਰਾ ਬਜ਼ੁਰਗਾਂ ਨੂੰ ਪਰਿਵਾਰਾਂ ਨਾਲ ਮਿਲਾਇਆ ਅਤੇ ਬਜ਼ੁਰਗਾਂ ਨਾਲ ਦੁਰਵਿਵਹਾਰ ਤੇ

Jassi / Patiala


ਚੰਡੀਗੜ੍ਹ, 3 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੇ ਸਤਿਕਾਰ, ਸੁਰੱਖਿਆ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿੱਚ ‘ਐਲਡਰਲਾਈਨ 14567’ (Elderline 14567) ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ ਸਹਾਇਤਾ, ਕਾਨੂੰਨੀ ਮਾਰਗਦਰਸ਼ਨ ਅਤੇ ਕਈ ਹੋਰ ਜ਼ਰੂਰੀ ਸੇਵਾਵਾਂ ਆਸਾਨੀ ਨਾਲ ਮਿਲ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਐਲਡਰਲਾਈਨ 14567’ ਪੰਜਾਬ ਦੇ ਬਜ਼ੁਰਗਾਂ ਲਈ ਇੱਕ ਭਰੋਸੇਮੰਦ ਸਹਾਰਾ ਬਣ ਕੇ ਉੱਭਰੀ ਹੈ, ਜਿਸ ਤਹਿਤ ਹੁਣ ਤੱਕ ਸੂਬੇ ਭਰ ਵਿੱਚੋਂ 2.5 ਲੱਖ ਤੋਂ ਵੱਧ ਕਾਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਨੇ 91 ਬੇਸਹਾਰਾ ਬਜ਼ੁਰਗਾਂ ਨੂੰ ਸਫ਼ਲਤਾਪੂਰਵਕ ਰੈਸਕਿਊ ਕਰਕੇ (ਬਚਾ ਕੇ) ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਨਾਲ ਦੁਰਵਿਵਹਾਰ ਅਤੇ ਗੁਜ਼ਾਰਾ ਭੱਤੇ (ਮੇਨਟੇਨੈਂਸ) ਨਾਲ ਸਬੰਧਤ 1,000 ਤੋਂ ਵੱਧ ਮਾਮਲਿਆਂ ਨੂੰ ਸੁਲਝਾਉਣ ਵਿੱਚ ਮਦਦ ਕੀਤੀ ਹੈ, ਜਿਸ ਨਾਲ ਪੀੜਤ ਬਜ਼ੁਰਗਾਂ ਨੂੰ ਸਮੇਂ ਸਿਰ ਰਾਹਤ ਮਿਲੀ ਹੈ, ਉਨ੍ਹਾਂ ਦਾ ਮਾਣ-ਸਤਿਕਾਰ ਬਹਾਲ ਹੋਇਆ ਹੈ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਬਜ਼ੁਰਗ ਨੂੰ ਮੁਸ਼ਕਿਲ ਘੜੀ ਵਿੱਚ ਇਕੱਲਾ ਨਾ ਛੱਡਿਆ ਜਾਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੇ ਮਜ਼ਬੂਤ ਸਤੰਭ ਹਨ ਅਤੇ ਉਹ ਹਮਦਰਦੀ, ਸਤਿਕਾਰ ਅਤੇ ਸੁਰੱਖਿਅਤ ਜੀਵਨ ਦੇ ਹੱਕਦਾਰ ਹਨ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਬੇਸਹਾਰਾ ਜਾਂ ਲਾਚਾਰ ਮਹਿਸੂਸ ਨਾ ਕਰੇ। ਉਨ੍ਹਾਂ ਕਿਹਾ ਕਿ ‘ਐਲਡਰਲਾਈਨ 14567’ ਸਿਰਫ਼ ਇੱਕ ਹੈਲਪਲਾਈਨ ਨਹੀਂ ਹੈ, ਸਗੋਂ ਇਹ ਬਜ਼ੁਰਗਾਂ ਲਈ ਭਰੋਸੇ, ਮਾਰਗਦਰਸ਼ਨ ਅਤੇ ਲੋੜ ਦੇ ਸਮੇਂ ਤੁਰੰਤ ਸਹਾਇਤਾ ਦਾ ਇੱਕ ਪੱਕਾ ਜ਼ਰੀਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਇਹ ‘ਐਲਡਰਲਾਈਨ 14567’ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਹੈਲਪਏਜ ਇੰਡੀਆ (HelpAge India) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ (NISD) ਦੇ ਤਿਕੋਣੇ ਸਮਝੌਤੇ ਤਹਿਤ ਚਲਾਈ ਜਾ ਰਹੀ ਹੈ। ਇਹ ਟੋਲ-ਫ੍ਰੀ ਹੈਲਪਲਾਈਨ ਹਫ਼ਤੇ ਦੇ ਸੱਤੋਂ ਦਿਨ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਕੰਮ ਕਰਦੀ ਹੈ, ਜਿੱਥੇ ਸਿਖਲਾਈ ਪ੍ਰਾਪਤ ਅਤੇ ਸੰਵੇਦਨਸ਼ੀਲ ਕਾਲ ਅਫ਼ਸਰ ਬਜ਼ੁਰਗਾਂ ਨੂੰ ਤੁਰੰਤ ਸਹਾਇਤਾ ਅਤੇ ਮਾਰਗਦਰਸ਼ਨ ਪ੍ਰਦਾਨ ਕਰਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਹੈਲਪਲਾਈਨ ਬੁਢਾਪਾ ਪੈਨਸ਼ਨ ਅਤੇ ਹੋਰ ਸਰਕਾਰੀ ਭਲਾਈ ਸਕੀਮਾਂ ਬਾਰੇ ਮੁਕੰਮਲ ਜਾਣਕਾਰੀ, ਪੇਸ਼ੇਵਰ ਕੌਂਸਲਿੰਗ (ਸਲਾਹ-ਮਸ਼ਵਰਾ), ਕਾਨੂੰਨੀ ਸਹਾਇਤਾ, ਬੇਘਰ ਬਜ਼ੁਰਗਾਂ ਦਾ ਬਚਾਅ ਤੇ ਮੁੜ-ਵਸੇਬਾ ਕਰਨ ਦੇ ਨਾਲ-ਨਾਲ 'ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਦੇਖਭਾਲ ਅਤੇ ਭਲਾਈ ਐਕਟ, 2007' ਤਹਿਤ ਗਠਿਤ ਜ਼ਿਲ੍ਹਾ ਟ੍ਰਿਬਿਊਨਲਾਂ ਰਾਹੀਂ ਬਜ਼ੁਰਗਾਂ ਨਾਲ ਹੁੰਦੇ ਦੁਰਵਿਵਹਾਰ, ਅਣਗਹਿਲੀ ਅਤੇ ਗੁਜ਼ਾਰਾ ਭੱਤੇ ਦੇ ਮਾਮਲਿਆਂ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ।

ਡਾ. ਬਲਜੀਤ ਕੌਰ ਨੇ ਸੀਨੀਅਰ ਸਿਟੀਜ਼ਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਉਨ੍ਹਾਂ ਨੂੰ ਕਿਸੇ ਸਹਾਇਤਾ ਦੀ ਲੋੜ ਹੋਵੇ, ਉਹ ਇਸ ਟੋਲ-ਫ੍ਰੀ ਹੈਲਪਲਾਈਨ ਨੰਬਰ 14567 ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇੱਕ ਅਜਿਹੇ ਹਮਦਰਦ ਅਤੇ ਸੰਵੇਦਨਸ਼ੀਲ ਸਮਾਜ ਦੀ ਸਿਰਜਣਾ ਲਈ ਦ੍ਰਿੜ ਹੈ, ਜਿੱਥੇ ਹਰ ਬਜ਼ੁਰਗ ਪੂਰੀ ਸੁਰੱਖਿਆ, ਸਨਮਾਨ ਅਤੇ ਮਾਨਸਿਕ ਸ਼ਾਂਤੀ ਨਾਲ ਆਪਣਾ ਜੀਵਨ ਬਤੀਤ ਕਰ ਸਕੇ।


   ---------

Powered by Froala Editor

2 5 91


Recommended News
Most Read
Just Now