July 3, 2026
Jassi / Patiala
ਪਟਿਆਲਾ: ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਆਪਣੀ ਜਨ ਸੰਪਰਕ ਮੁਹਿੰਮ 'ਤੁਹਾਡਾ ਮਹਿਤਾ, ਤੁਹਾਡੇ ਦੁਆਰ' ਤਹਿਤ ਡਾ. ਕਰੀਮ ਉੱਲਾ ਸਟਰੀਟ, ਸਨੌਰੀ ਗੇਟ ਵਿਖੇ ਇਲਾਕਾ ਵਾਸੀਆਂ ਨਾਲ ਵਿਸ਼ੇਸ਼ ਬੈਠਕ ਕੀਤੀ। ਬੈਠਕ ਦਾ ਆਯੋਜਨ ਪ੍ਰਸਿੱਧ ਸਮਾਜ ਸੇਵੀ ਰਾਜੀਵ ਰਾਓ ਅਤੇ ਰੋਹਿਤ ਰਾਓ ਵੱਲੋਂ ਕੀਤਾ ਗਿਆ।
ਬੈਠਕ ਦੌਰਾਨ ਤੇਜਿੰਦਰ ਮਹਿਤਾ ਨੇ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਵਿਕਾਸ ਨਾਲ ਸਬੰਧਤ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ 'ਤੁਹਾਡਾ ਮਹਿਤਾ, ਤੁਹਾਡੇ ਦੁਆਰ' ਮੁਹਿੰਮ ਦਾ ਉਦੇਸ਼ ਲੋਕਾਂ ਦੇ ਘਰ-ਘਰ ਪਹੁੰਚ ਕੇ ਉਨ੍ਹਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨਾ, ਸਥਾਨਕ ਸਮੱਸਿਆਵਾਂ ਨੂੰ ਜਾਣਨਾ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਲੋਕ-ਪੱਖੀ ਸੋਚ ਅਨੁਸਾਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਲੋਕਾਂ ਦੇ ਸੁਝਾਵਾਂ ਅਤੇ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣ ਕੇ ਸੰਬੰਧਿਤ ਵਿਭਾਗਾਂ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਰਿਹਾ ਹੈ, ਤਾਂ ਜੋ ਹਰ ਜਾਇਜ਼ ਮੰਗ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਖੇਮਰਾਜ ਰਾਓ, ਨੀਰਜ ਰਾਓ, ਰਜਿੰਦਰ ਰਾਓ, ਬਲਰਾਜ ਸਿੰਘ, ਰਜਿੰਦਰ ਕੁਮਾਰ, ਪਵਨ ਕਿਸ਼ੋਰ ਝਾ, ਕਾਂਤਾ ਦੇਵੀ, ਸ਼ਸ਼ੀ ਰਾਓ, ਉਸ਼ਾ ਰਾਓ ਅਤੇ ਮੁਹੱਲੇ ਦੇ ਹੋਰ ਪਤਵੰਤੇ ਲੋਕ
Powered by Froala Editor