ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ    ਰਿਪੋਰਟ* *—ਯੁੱਧ ਨਸ਼ਿਆਂ ਵਿਰੁੱਧ ਦੇ 491ਵੇਂ ਦਿਨ 103 ਨਸ਼ਾ ਤਸਕਰ 14.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*    *ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ ਕੈਂਪ ਲਗਾਉਣ ਦੇ ਹੁਕਮ**    ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ    ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ    ਗ੍ਰਿਫ਼ਤਾਰੀਆਂ* *ਪਿਛਲੇ 4 ਸਾਲਾਂ ਵਿੱਚ ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਵਿਰੁੱਧ ਲੜਾਈ ਵਿੱਚ ਸ਼ਾਨਦਾਰ ਕਾਮਯਾਬੀ ਹਾਸਲ ਕੀਤੀ ਹੈ: ਡੀਜੀਪੀ ਗੌਰਵ ਯਾਦਵ*    'ਤੁਹਾਡਾ ਮਹਿਤਾ, ਤੁਹਾਡੇ ਦੁਆਰ' ਮੁਹਿੰਮ ਤਹਿਤ ਕੀਤੀ ਮੀਟਿੰਗ    ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ*     ਮਾਰਗਦਰਸ਼ਨ* *ਬਜ਼ੁਰਗਾਂ ਨਾਲ ਦੁਰਵਿਹਾਰ ਦੇਖਣ ’ਤੇ ਤੁਰੰਤ ਐਲਡਰ ਹੈਲਪਲਾਈਨ 14567 ’ਤੇ ਦਿਓ ਸੂਚਨਾ: ਡਾ. ਬਲਜੀਤ ਕੌਰ*    ਰੀਡਰ ਰਿਸ਼ਵਤ ਦੇ ਦੋਸ਼ ਵਿੱਚ ਗ੍ਰਿਫ਼ਤਾਰ    
'ਤੁਹਾਡਾ ਮਹਿਤਾ, ਤੁਹਾਡੇ ਦੁਆਰ' ਮੁਹਿੰਮ ਤਹਿਤ ਕੀਤੀ ਮੀਟਿੰਗ
July 3, 2026
-

Jassi / Patiala



ਪਟਿਆਲਾ: ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਆਪਣੀ ਜਨ ਸੰਪਰਕ ਮੁਹਿੰਮ 'ਤੁਹਾਡਾ ਮਹਿਤਾ, ਤੁਹਾਡੇ ਦੁਆਰ' ਤਹਿਤ ਡਾ. ਕਰੀਮ ਉੱਲਾ ਸਟਰੀਟ, ਸਨੌਰੀ ਗੇਟ ਵਿਖੇ ਇਲਾਕਾ ਵਾਸੀਆਂ ਨਾਲ ਵਿਸ਼ੇਸ਼ ਬੈਠਕ ਕੀਤੀ। ਬੈਠਕ ਦਾ ਆਯੋਜਨ ਪ੍ਰਸਿੱਧ ਸਮਾਜ ਸੇਵੀ ਰਾਜੀਵ ਰਾਓ ਅਤੇ ਰੋਹਿਤ ਰਾਓ ਵੱਲੋਂ ਕੀਤਾ ਗਿਆ।

ਬੈਠਕ ਦੌਰਾਨ ਤੇਜਿੰਦਰ ਮਹਿਤਾ ਨੇ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਵਿਕਾਸ ਨਾਲ ਸਬੰਧਤ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ 'ਤੁਹਾਡਾ ਮਹਿਤਾ, ਤੁਹਾਡੇ ਦੁਆਰ' ਮੁਹਿੰਮ ਦਾ ਉਦੇਸ਼ ਲੋਕਾਂ ਦੇ ਘਰ-ਘਰ ਪਹੁੰਚ ਕੇ ਉਨ੍ਹਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨਾ, ਸਥਾਨਕ ਸਮੱਸਿਆਵਾਂ ਨੂੰ ਜਾਣਨਾ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਲੋਕ-ਪੱਖੀ ਸੋਚ ਅਨੁਸਾਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਲੋਕਾਂ ਦੇ ਸੁਝਾਵਾਂ ਅਤੇ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣ ਕੇ ਸੰਬੰਧਿਤ ਵਿਭਾਗਾਂ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਰਿਹਾ ਹੈ, ਤਾਂ ਜੋ ਹਰ ਜਾਇਜ਼ ਮੰਗ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਖੇਮਰਾਜ ਰਾਓ, ਨੀਰਜ ਰਾਓ, ਰਜਿੰਦਰ ਰਾਓ, ਬਲਰਾਜ ਸਿੰਘ, ਰਜਿੰਦਰ ਕੁਮਾਰ, ਪਵਨ ਕਿਸ਼ੋਰ ਝਾ, ਕਾਂਤਾ ਦੇਵੀ, ਸ਼ਸ਼ੀ ਰਾਓ, ਉਸ਼ਾ ਰਾਓ ਅਤੇ ਮੁਹੱਲੇ ਦੇ ਹੋਰ ਪਤਵੰਤੇ ਲੋਕ 


Powered by Froala Editor


Recommended News
Most Read
Just Now