ਪੰਜਾਬ *ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ*    ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ    *ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ*    *ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ*    ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ*    ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ*    • ਮੈਂ ਸੱਤਾ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸਿਆਸਤ ਕਰਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ*    ਕਿਸੇ ਵੀ ਪਰਿਵਾਰ ਨੂੰ ਆਰਥਿਕ ਚਿੰਤਾ ਕਾਰਨ ਸਟ੍ਰੋਕ ਦੇ ਇਲਾਜ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ; ਜ਼ਿੰਦਗੀ ਬਚਾਉਣ ਲਈ ਹਰ ਮਿੰਟ ਮਹੱਤਵਪੂਰਨ: ਡਾ. ਬਲਬੀਰ ਸਿੰਘ*    *ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ*   
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ*
July 16, 2026
-

Narula / Patiala


ਚੰਡੀਗੜ੍ਹ/ਖੰਨਾ, ਲੁਧਿਆਣਾ, 16 ਜੁਲਾਈ: 

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ ਸਿੰਘ ਭਸੀਨ ਨੂੰ ਹਦਾਇਤ ਕੀਤੀ ਕਿ ਇਹਨਾਂ ਦਾ ਇਲਾਜ ਮੁਫ਼ਤ ਅਤੇ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਮਨਰੇਗਾ ਕਰਮਚਾਰੀਆਂ ਦੇ ਸਰਪ੍ਰਸਤ ਵਰਿੰਦਰ ਸਿੰਘ, ਪ੍ਰਧਾਨ ਗੁਰਸੇਵਕ ਸਿੰਘ ਅਤੇ ਹੋਰ ਨੁਮਾਇੰਦੇ ਵੀ ਮੌਜੂਦ ਸਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨਾਲ ਪਿਛਲੇ ਕਰੀਬ 20 ਦਿਨਾਂ ਤੋਂ ਲਗਾਤਾਰ ਗੱਲਬਾਤ ਅਤੇ ਮੀਟਿੰਗਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀਆਂ ਦੀ ਮੌਜੂਦਾ ਸਥਿਤੀ ਦਾ ਮੁੱਖ ਕਾਰਨ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਬੰਦ ਕਰਕੇ ਨਵੀਂ ਸਕੀਮ ਲਾਗੂ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ ਆਪਣੇ ਜੀਵਨ ਦੇ ਕਈ ਸਾਲ ਮਨਰੇਗਾ ਸਕੀਮ ਲਈ ਸਮਰਪਿਤ ਕੀਤੇ ਹਨ ਅਤੇ ਉਨ੍ਹਾਂ ਨੂੰ ਨਵੀਂ ਵਿਵਸਥਾ ਵਿੱਚ ਢੁੱਕਵਾਂ ਮੌਕਾ ਮਿਲਣਾ ਚਾਹੀਦਾ ਹੈ। ਮਨਰੇਗਾ ਕਰਮਚਾਰੀਆਂ ਨੇ ਨਵੀਂ ਸਕੀਮ ਵਿੱਚ ਕੰਮ ਕਰਨ ਦੀ ਇੱਛਾ ਜਤਾਈ ਹੈ, ਬਸ਼ਰਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕੀਤਾ ਜਾਵੇ।

ਸ੍ਰੀ ਸੌਂਦ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਰਕਾਰ ਅਤੇ ਮਨਰੇਗਾ ਕਰਮਚਾਰੀਆਂ ਵਿਚਕਾਰ ਕੋਈ ਆਪਸੀ ਮਤਭੇਦ ਨਹੀਂ ਹੈ ਅਤੇ ਪੰਜਾਬ ਸਰਕਾਰ ਸੰਵਾਦ ਰਾਹੀਂ ਹਰ ਮਸਲੇ ਦਾ ਹੱਲ ਚਾਹੁੰਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਮਨਰੇਗਾ ਕਰਮਚਾਰੀਆਂ ਦੀ ਗੱਲ ਪੂਰੀ ਹਮਦਰਦੀ ਨਾਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਕੇ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਹ ਅੱਜ ਚੰਡੀਗੜ੍ਹ ਤੋਂ ਆਪਣੀਆਂ ਮੀਟਿੰਗਾਂ ਸਮਾਪਤ ਕਰਕੇ ਤੁਰੰਤ ਖੰਨਾ ਪਹੁੰਚੇ ਅਤੇ ਮਨਰੇਗਾ ਕਰਮਚਾਰੀਆਂ ਨਾਲ ਇੱਕ ਘੰਟੇ ਤੋਂ ਵੱਧ ਸਮਾਂ ਬੈਠਕ ਕੀਤੀ। ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਫੋਨ 'ਤੇ ਗੱਲ ਕਰਕੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਲਿਖਤੀ ਭਰੋਸਾ ਦੇਣ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਹਨਾਂ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੰਵਿਧਾਨਕ ਢੰਗ ਨਾਲ ਹੱਲ ਕੀਤਾ ਜਾਵੇਗਾ।

ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸਰਪਰਸਤ ਸ੍ਰੀ ਵਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ 18 ਸਾਲਾਂ ਤੋਂ ਮਨਰੇਗਾ ਸਕੀਮ ਅਧੀਨ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਦੀ ਮੁੱਖ ਮੰਗ ਸਰਕਾਰ ਵੱਲੋਂ ਰੁਜ਼ਗਾਰ ਦਿੱਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਖੁਦ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚੇ ਹਨ ਅਤੇ ਜ਼ਖ਼ਮੀ ਮੁਲਾਜ਼ਮਾਂ ਦਾ ਡਾਕਟਰਾਂ ਨੂੰ ਮੁਫ਼ਤ ਤੇ ਵਧੀਆ ਇਲਾਜ ਕਰਨ ਦੇ ਆਦੇਸ਼ ਦਿੱਤੇ ਹਨ। 

ਵਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ 'ਤੇ ਮੰਗਾਂ ਸਬੰਧੀ ਲਗਭਗ ਇੱਕ ਘੰਟੇ ਤੱਕ ਵਿਸਥਾਰਪੂਰਵਕ ਮੀਟਿੰਗ ਹੋਈ, ਜਿਸ ਵਿੱਚ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਗੱਲ ਕਰਕੇ ਜਾਇਜ਼ ਮੰਗਾਂ ਨੂੰ ਲਿਖਤੀ ਰੂਪ ਵਿੱਚ ਪੇਸ਼ ਕਰਨ ਲਈ ਕਿਹਾ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰੀਆਂ ਜਾਇਜ਼ ਮੰਗਾਂ ਗੱਲਬਾਤ ਰਾਹੀਂ ਹੱਲ ਹੋਣਗੀਆਂ ਅਤੇ ਯੂਨੀਅਨ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੈ।

ਇਸ ਮੌਕੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ, ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ, ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ. ਮਨਿੰਦਰ ਸਿੰਘ ਭਸੀਨ ਤੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਵੀ ਮੌਜੂਦ ਸਨ।

Powered by Froala Editor


Recommended News
Most Read
Just Now