ਗਿਆਨੀ ਹਰਪ੍ਰੀਤ ਸਿੰਘ ਧੜੇ ਨੂੰ ਵੱਡਾ ਝਟਕਾ ਦਰਜਨ ਆਗੂਆਂ ਵਲੋਂ ਬਗਾਵਤਵਾਰਿਸ ਪੰਜਾਬ ਦੇ ਨਾਲ ਕਰਨਗੇ ਗੱਠਜੋੜ    *ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ*    *ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ*    *ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ    *- ਪੁਲਿਸ ਟੀਮਾਂ ਨੇ 23,000 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 1,386 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ: ਵਿਸ਼ੇਸ਼ ਡੀਜੀਪੀ ਪ੍ਰਵੀਨ ਸਿਨਹਾ*    ਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ*    *‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ*    *•ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਦਕਾ ਕਾਲਜ ਦੇ ਪਹਿਲੇ ਹੀ ਸਾਲ ਤੋਂ ਪੰਜਾਬ ਦੇ ਨੌਜਵਾਨ ਬਣ ਰਹੇ ਹਨ ਸੰਸਥਾਪਕ ਅਤੇ ਸੀਈਓ*    *ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ 319 ਕਰੋੜ ਰੁਪਏ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ   
ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
December 4, 2023
Worldwide-News-Express-multiface

Worldwide News Express / Punjab

ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਵਿਅਕਤੀਆਂ ਨੇ ਐਸ.ਐਫ.ਜੇ.ਲਈ ਕੰਮ ਕਰਨ ਦੀ ਗੱਲ ਕਬੂਲੀ- ਡੀਜੀਪੀ ਗੌਰਵ ਯਾਦਵ ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ ਨਾਅਰੇ ਲਿਖਣ ਲਈ ਮਿਲੇ ਸਨ 1.25 ਲੱਖ ਰੁਪਏ ਚੰਡੀਗੜ੍ਹ/ਬਠਿੰਡਾ, 4 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ -ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਮਾਸਟਰਮਾਈਂਡ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ.ਐਫ.ਜੇ.ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। ਹਾਲ ਹੀ ਵਿੱਚ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਬਠਿੰਡਾ, ਕ੍ਰਿਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ, ਰਾਜਸਥਾਨ ਦੇ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਗੁਰੂਪੁਰਬ ਦੌਰਾਨ ਵੱਖ-ਵੱਖ ਥਾਵਾਂ -ਤੇ ‘ਏਅਰ ਇੰਡੀਆ ਦਾ ਬਾਈਕਾਟ ਕਰੋ-, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ.ਐਫ.ਜੇ. ਜ਼ਿੰਦਾਬਾਦ-, ਜਿਹੇ ਨਾਅਰੇ ਦੇਖੇ ਗਏ ਸਨ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ -ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ.ਐਫ.ਜੇ. ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿੱਚ ਐਸਐਫਜੇ ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ਵਿੱਚ ਸਨ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਹਨਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ.ਐਫ.ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿੱਚ 1,25,000 ਰੁਪਏ ਪ੍ਰਾਪਤ ਹੋਏ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਐਸਐਫਜੇ ਨਾਲ ਜੁੜੇ ਦੋ ਵਿਅਕਤੀਆਂ ਦੀ ਗਤੀਵਿਧੀ ਬਾਰੇ ਭਰੋਸੇਮੰਦ ਸੂਤਰਾਂ ਤੋਂ ਮਿਲੀ ਇਤਲਾਹ ਦੇ ਆਧਾਰ -ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਬਠਿੰਡਾ-ਬਾਦਲ ਰੋਡ -ਤੇ ਨੰਨ੍ਹੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਦੋਸ਼ੀ ਵਿਅਕਤੀ ਆਪਣੇ ਮੋਟਰਸਾਈਕਲ -ਤੇ ਜਾ ਰਹੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 153, 153ਏ, 505 ਅਤੇ 120ਬੀ ਤਹਿਤ ਐਫਆਈਆਰ ਨੰਬਰ 233 ਮਿਤੀ 03/12/23 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ।  -

Worldwide News Express multifaceted digital media company


Recommended News
Most Read
Just Now