-'ਕੈਸ਼ਲੈਸ ਇਲਾਜ ਦੌਰਾਨ ਮਰੀਜਾਂ ਤੋਂ ਪੈਸੇ ਮੰਗਣ ਵਾਲੇ ਹਸਪਤਾਲ ਦੀ ਸੂਚਨਾ 104 'ਤੇ ਦੇਣ ਲੋਕ'    *•8ਵੀਂ ਜਮਾਤ ਦੇ ਵਿਦਿਆਰਥੀਆਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ; 9ਵੀਂ ਅਤੇ 10ਵੀਂ ਜਮਾਤ ਕੋਲ ਅਗਲੇ ਸੈਸ਼ਨ ਤੱਕ ਦਾ ਮਿਲਿਆ ਸਮਾਂ: ਬੈਂਸ*    *ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ*    ਜਾਰੀ* *ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ*    ਟੂੰ-ਟੂੰ ਸਕੀਮ ਨੂੰ ਝਟਕਾ ਰਕਮ ਜਾਰੀ ਕਰਨ ਤੇ ਹਾਈਕੋਰਟ ਨੇ ਫਿਲਹਾਲ ਲਾਈ ਰੋਕ ..!    *ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ*    ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ*    *ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ*    *ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ*   
*- ਪੁਲਿਸ ਟੀਮਾਂ ਨੇ 23,000 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 1,386 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ: ਵਿਸ਼ੇਸ਼ ਡੀਜੀਪੀ ਪ੍ਰਵੀਨ ਸਿਨਹਾ*
July 20, 2026
-23-000-1-386-

Narula / Patiala


L

ਚੰਡੀਗੜ੍ਹ, 20 ਜੁਲਾਈ:

'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 6 ਮਹੀਨੇ ਪੂਰੇ ਹੋਣ 'ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 96,964 ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 50,930 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 913 ਹਥਿਆਰਾਂ ਦੇ ਨਾਲ-ਨਾਲ 2,475 ਜ਼ਿੰਦਾ ਕਾਰਤੂਸ ਅਤੇ 293 ਮੈਗਜ਼ੀਨ, 229 ਤੇਜ਼ਧਾਰ ਹਥਿਆਰ ਅਤੇ 15 ਹੱਥਗੋਲੇ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ 23,527 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 18,367 ਵਿਅਕਤੀਆਂ ਦੀ ਤਸਦੀਕ ਕਰਕੇ ਉਨ੍ਹਾਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 1,386 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

181ਵੇਂ ਦਿਨ ਪੁਲਿਸ ਟੀਮਾਂ ਨੇ 590 ਛਾਪੇਮਾਰੀ ਕਰਨ ਤੋਂ ਬਾਅਦ 414 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਦੋਂ ਕਿ 231 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਅਤੇ 10 ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫਤਾਰ ਕੀਤਾ ਗਿਆ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 506ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 673 ਗ੍ਰਾਮ ਹੈਰੋਇਨ, 1200 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9170 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 506 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73,988 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 18 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor

23 000 1 386


Recommended News
Most Read
Just Now