*ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ*    *ਆਊਟਸੋਰਸ ਮੁਲਾਜ਼ਮਾਂ ਦੇ ਮੁੱਦੇ ਸਿੱਧੇ ਵਿਭਾਗ ਵਿੱਚ ਕੰਟਰੈਕਟ ‘ਤੇ ਰੱਖ ਕੇ ਰਾਹੀਂ ਹੱਲ ਕੀਤੇ ਜਾਣਗੇ, ਪੀ.ਐਸ.ਪੀ.ਸੀ.ਐਲ. ਨੂੰ ਕਾਮਿਆਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ*    *ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*    *ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਚਲਾਏ ਜਾ ਰਹੇ ਆਪ੍ਰੇਸ਼ਨਾਂ ਨੂੰ ਮਿਲ ਰਹੀਆਂ ਹਨ ਵੱਡੀਆਂ ਸਫ਼ਲਤਾਵਾਂ: ਡੀਜੀਪੀ ਗੌਰਵ ਯਾਦਵ*    *ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ*    ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ*    *ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ*    *‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ*    • ਜੇਲ੍ਹ ’ਚ ਬੰਦੀਆਂ ਨੂੰ 45 ਕਿਸਮਾਂ ਦੇ ਮੈਡੀਕਲ ਟੈਸਟਾਂ ਤੋਂ ਇਲਾਵਾ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਦੀ ਮਿਲੇਗੀ ਮੁਫ਼ਤ ਸਹੂਲਤ    ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼   
*ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*
July 29, 2026
-10-000-

Jassi / Chandigarh


ਚੰਡੀਗੜ੍ਹ, 29 ਜੁਲਾਈ 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਸੁਲਤਾਨਪੁਰ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਪਤਨੀ, ਜੋ ਪਿੰਡ ਸਹੋਰਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਇੱਕ ਈਟੀਟੀ ਅਧਿਆਪਕ ਹੈ, ਲਈ ਚਾਈਲਡ ਕੇਅਰ ਲੀਵ ਸਬੰਧੀ ਬੀਪੀਈਓ ਦਫ਼ਤਰ ਹਾਜੀਪੁਰ ਵਿਖੇ ਪਹੁੰਚ ਕੀਤੀ ਸੀ।

ਬੀਪੀਈਓ ਦਫ਼ਤਰ ਵਿਖੇ, ਉਹ ਦੋਸ਼ੀ ਕਲਰਕ ਨੂੰ ਮਿਲਿਆ, ਜਿਸਨੇ ਬਾਅਦ ਵਿੱਚ ਸ਼ਿਕਾਇਤਕਰਤਾ ਨਾਲ ਫ਼ੋਨ ਕਾਲ ਰਾਹੀਂ ਸੰਪਰਕ ਕੀਤਾ ਅਤੇ ਉਸ ਦੀ ਪਤਨੀ ਦੀ ਚਾਈਲਡ ਕੇਅਰ ਲੀਵ ਮਨਜ਼ੂਰ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੇ ਪੈਸੇ ਬਰਾਮਦ ਕੀਤੇ।

ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Powered by Froala Editor

10 000


Recommended News
Most Read
Just Now