ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*    *80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ*    *ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ *ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ*    *ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼*    *ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ*    *ਆਊਟਸੋਰਸ ਮੁਲਾਜ਼ਮਾਂ ਦੇ ਮੁੱਦੇ ਸਿੱਧੇ ਵਿਭਾਗ ਵਿੱਚ ਕੰਟਰੈਕਟ ‘ਤੇ ਰੱਖ ਕੇ ਰਾਹੀਂ ਹੱਲ ਕੀਤੇ ਜਾਣਗੇ, ਪੀ.ਐਸ.ਪੀ.ਸੀ.ਐਲ. ਨੂੰ ਕਾਮਿਆਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ*    *ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*   
ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ
July 31, 2026
-

Batra / Chandigarh


ਚੰਡੀਗੜ੍ਹ/ਅੰਮ੍ਰਿਤਸਰ, 31 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਅਜਨਾਲਾ ਦੀ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨਬੀਰ ਸਿੰਘ ਉਰਫ਼ ਗੋਰਾ, ਮਨੀਦੀਪ ਸਿੰਘ, ਦੋਵੇਂ ਵਾਸੀ ਪਿੰਡ ਹਰੜ ਖੁਰਦ, ਅੰਮ੍ਰਿਤਸਰ ; ਪਰਦੀਪ ਸਿੰਘ ਉਰਫ਼ ਲਵ, ਵਾਸੀ ਗੁੱਜਰਪੁਰਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਆਈ.ਐਸ.ਆਈ. ਸਪਾਂਸਰਡ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਇਸ ਹਮਲੇ ਨੂੰ ਅੰਜਾਮ ਦੇਣ ਲਈ ਫੰਡ ਮਿਲੇ ਸਨ।

ਡੀ.ਜੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਫੰਡਿੰਗ ਚੈਨਲਾਂ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 21 ਅਤੇ 22 ਜੁਲਾਈ 2026 ਦੀ ਦਰਮਿਆਨੀ ਰਾਤ ਨੂੰ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਚੌਂਕੀ ਚਮਿਆਰੀ 'ਤੇ ਕੋਈ ਵਿਸਫੋਟਕ ਸਮੱਗਰੀ ਸੁੱਟੀ ਸੀ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਘਟਨਾ ਤੋਂ ਤੁਰੰਤ ਬਾਅਦ ਮਾਮਲੇ ਨੂੰ ਸੁਲਝਾਉਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਮਨੁੱਖੀ ਸੋਰਤਾਂ ਅਤੇ ਤਕਨੀਕੀ ਪੜਚੋਲਾਂ ਦੇ ਅਧਾਰ 'ਤੇ ਦੋਸ਼ੀਆਂ ਦੀ ਪਛਾਣ ਕੀਤੀ ਗਈ ਅਤੇ ਅਗਲੇਰੀ ਜਾਂਚ ਦੇ ਨਤੀਜੇ ਵਜੋਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਐਸ.ਐਸ.ਪੀ. ਨੇ ਦੱਸਿਆ ਕਿ ਮੁਲਜ਼ਮ ਮਨੀਦੀਪ ਅਤੇ ਪਰਦੀਪ ਨੇ ਰੇਕੀ ਕੀਤੀ ਅਤੇ ਯੋਜਨਾ ਬਣਾਈ, ਜਦੋਂ ਕਿ ਕਰਨਬੀਰ ਨੇ ਆਪਣੇ ਨਾਬਾਲਗ ਸਾਥੀ ਨਾਲ ਮਿਲ ਕੇ ਪੁਲਿਸ ਚੌਂਕੀ ਚਮਿਆਰੀ 'ਤੇ ਹਮਲੇ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਜੇ ਬਰਾਮਦ ਕੀਤਾ ਜਾਣਾ ਬਾਕੀ ਹੈ।

ਉਨ੍ਹਾਂ ਦੱਸਿਆ ਕਿ ਮੁਢਲੇ ਨਤੀਜਿਆਂ ਤੋਂ ਇਹ ਵੀ ਸੰਕੇਤ ਮਿਲੇ ਹਨ ਕਿ ਆਈ.ਐਸ.ਆਈ. ਹੈਂਡਲਰ ਸਰਹੱਦੀ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ 15-25 ਸਾਲ ਉਮਰ ਵਰਗ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਭਰਤੀ ਕਰਨ ਅਤੇ ਉਨ੍ਹਾਂ ਨੂੰ ਕੱਟੜਪੰਥੀ ਬਣਾਉਣ ਦੀ ਕਥਿਤ ਕੋਸ਼ਿਸ਼ ਕਰ ਰਹੇ ਹਨ।

ਇਸ ਸਬੰਧੀ ਥਾਣਾ ਅਜਨਾਲਾ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 109, 326-ਬੀ, 221, 132, 48, 111, 113, 61(2) ਅਤੇ 3(5) ਤਹਿਤ ਐਫ.ਆਈ.ਆਰ. ਨੰਬਰ 250 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Powered by Froala Editor


Recommended News
Most Read
Just Now