ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*    *80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ*    *ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ *ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ*   
*ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ 'ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ 'ਚ ਲਿਆਏਗੀ ਬਿੱਲ 7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗਾ ਲਾਭ*
August 1, 2026
-7-800-32-

Jassi / Chandigarh

ਚੰਡੀਗੜ੍ਹ; 1 ਅਗਸਤ:

ਸਾਲਾਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਧਾਉਂਦੇ ਆ ਰਹੇ ਸਨ ਅਤੇ ਇਸ ਸਬੰਧ ਵਿੱਚ ਹੁਣ ਤੱਕ ਮਾਪਿਆਂ ਕੋਲ ਕੋਈ ਵਿਕਲਪ ਜਾਂ ਸੁਰੱਖਿਆ ਨਹੀਂ ਸੀ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਣ ਇਸ ਪ੍ਰਚਲਨ 'ਤੇ ਪੂਰੀ ਤਰ੍ਹਾਂ ਰੋਕ ਲਾਉਣ ਜਾ ਰਹੀ ਹੈ। 13 ਜੁਲਾਈ, 2026 ਤੋਂ ਲਾਗੂ ਆਰਡੀਨੈਂਸ ਨੂੰ ਪੱਕੀ ਕਾਨੂੰਨੀ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ 'ਦਿ ਪੰਜਾਬ ਰੈਗੂਲੇਸ਼ਨ ਆਫ਼ ਫ਼ੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026' ਪੇਸ਼ ਕੀਤਾ ਜਾਵੇਗਾ, ਜੋ ਪ੍ਰਾਈਵੇਟ ਸਕੂਲਾਂ ਦੇ ਫ਼ੀਸ ਢਾਂਚੇ ਨੂੰ ਸਖ਼ਤੀ ਨਾਲ ਨਿਯਮਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਨਮਾਨੇ ਢੰਗ ਨਾਲ ਫ਼ੀਸਾਂ ‘ਚ ਵਾਧੇ ਦੇ ਬੋਝ ਤੋਂ ਸੁਰੱਖਿਆ ਪ੍ਰਦਾਨ ਕਰੇਗਾ।

ਪੰਜਾਬ ਦੇ 7,800 ਤੋਂ ਵੱਧ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਫੈਸਲੇ ਦਾ ਲਾਭ ਮਿਲੇਗਾ, ਜਿਸਨੂੰ ਦੇਸ਼ ਦੇ ਸਭ ਤੋਂ ਸਖ਼ਤ ਫ਼ੀਸ ਨਿਯੰਤਰਣ ਢਾਂਚੇ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਸਾਲਾਨਾ ਫ਼ੀਸ ਵਾਧੇ 'ਤੇ ਸਖ਼ਤ ਰੋਕ ਲਗਾਈ ਹੈ, ਵਾਧੂ ਵਸੂਲੀ ਗਈ ਫ਼ੀਸ ਦੀ ਵਾਪਸੀ ਨੂੰ ਲਾਜ਼ਮੀ ਬਣਾਇਆ ਹੈ ਅਤੇ ਅਧਿਕਾਰੀਆਂ ਨੂੰ ਸਕੂਲੀ ਖਾਤਿਆਂ ਦੇ ਫੋਰੈਂਸਿਕ ਆਡਿਟ ਦਾ ਅਧਿਕਾਰ ਦਿੱਤਾ ਹੈ, ਜੋ ਸਿਰਫ਼ ਕਾਗਜ਼ੀ ਨਿਰਦੇਸ਼ਾਂ ਦੀ ਬਜਾਏ ਅਸਲ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਏਗਾ।

ਪ੍ਰਾਈਵੇਟ ਸਕੂਲ ਹੁਣ ਆਪਣੇ ਪੱਧਰ 'ਤੇ ਸਾਲਾਨਾ 5 ਫੀਸਦ ਤੋਂ ਵੱਧ ਫ਼ੀਸ ਨਹੀਂ ਵਧਾ ਸਕਦੇ। ਇਸ ਤੋਂ ਵੱਧ ਫ਼ੀਸ ਵਾਧੇ ਲਈ ਜ਼ਿਲ੍ਹਾ ਰੈਗੂਲੇਟਰੀ ਬਾਡੀ ਤੋਂ ਪੂਰਵ ਲਿਖਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ, ਜੋ ਸਕੂਲ ਦੇ ਵਿੱਤੀ ਰਿਕਾਰਡ ਦੀ ਜਾਂਚ ਤੋਂ ਬਾਅਦ ਹੀ ਦਿੱਤੀ ਜਾਵੇਗੀ।

ਜੇਕਰ ਪਿਛਲੇ ਤਿੰਨ ਸਾਲਾਂ ਦੌਰਾਨ ਕਿਸੇ ਸਕੂਲ ਦਾ ਕੁੱਲ ਫ਼ੀਸ ਵਾਧਾ 15 ਫੀਸਦ ਤੋਂ ਵੱਧ ਰਿਹਾ ਹੈ ਤਾਂ ਵਾਧੂ ਵਸੂਲੀ ਗਈ ਰਾਸ਼ੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਾਪਸ ਕਰਨੀ ਹੋਵੇਗੀ, ਜਿਸ ਵਿੱਚ ਕੋਈ ਛੋਟ ਨਹੀਂ ਹੋਵੇਗੀ। ਫ਼ੀਸ ਵਾਧੇ ਦੀ ਸੀਮਾ ਦੀ ਗਣਨਾ ਦੇ ਸਮੇਂ ਸਾਰੇ ਲਾਜ਼ਮੀ ਚਾਰਜਾਂ ਨੂੰ ਇਕੱਠਾ ਜੋੜਿਆ ਜਾਵੇਗਾ, ਤਾਂ ਜੋ ਸਕੂਲ ਵੱਖ-ਵੱਖ ਮੱਦਾਂ ਹੇਠ ਫ਼ੀਸਾਂ ਨੂੰ ਵੰਡ ਕੇ ਨਿਰਧਾਰਤ ਸੀਮਾ ਤੋਂ ਪਰ੍ਹੇ ਨਾ ਜਾ ਸਕਣ। ਇਹ ਕਾਨੂੰਨ ਸਖ਼ਤੀ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਹਰੇਕ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਇੱਕ ਜ਼ਿਲ੍ਹਾ ਰੈਗੂਲੇਟਰੀ ਬਾਡੀ ਦਾ ਗਠਨ ਕੀਤਾ ਗਿਆ ਹੈ। ਹਰੇਕ ਪ੍ਰਾਈਵੇਟ ਸਕੂਲ ਲਈ ਨਿਰਧਾਰਤ ਸਮੇਂ ਦੇ ਅੰਦਰ ਸਿੱਖਿਆ ਵਿਭਾਗ ਦੇ ਆਨਲਾਈਨ ਪੋਰਟਲ 'ਤੇ ਪਿਛਲੇ ਚਾਰ ਸਾਲਾਂ ਦੇ ਫ਼ੀਸ ਰਿਕਾਰਡ ਅਪਲੋਡ ਕਰਨਾ ਲਾਜ਼ਮੀ ਹੈ

ਰੈਗੂਲੇਟਰੀ ਬਾਡੀ ਕੋਲ ਆਪਣੇ ਪੱਧਰ 'ਤੇ ਜਾਂ ਮਾਪਿਆਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਸਕੂਲ ਦੇ ਖਾਤਿਆਂ ਦਾ ਫੋਰੈਂਸਿਕ ਆਡਿਟ ਕਰਵਾਉਣ ਦਾ ਅਧਿਕਾਰ ਹੈ। ਮਾਪਿਆਂ ਜਾਂ ਵਿਦਿਆਰਥੀਆਂ ਦੁਆਰਾ ਦਰਜ ਕਰਵਾਈਆਂ ਸ਼ਿਕਾਇਤਾਂ ਦੀ ਜਾਂਚ ਅਤੇ ਫੈਸਲਾ ਇੱਕ ਨਿਸ਼ਚਿਤ ਸਮੇਂ ਦੇ ਅੰਦਰ ਕੀਤਾ ਜਾਵੇਗਾ, ਜਿਸ ਤੋਂ ਪਹਿਲਾਂ ਸਬੰਧਤ ਸਕੂਲ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ

ਪਾਸ ਹੋਣ ਤੋਂ ਬਾਅਦ, ਇਹ ਬਿੱਲ ਮੌਜੂਦਾ ਆਰਡੀਨੈਂਸ ਨੂੰ ਪੰਜਾਬ ਵਿਧਾਨ ਸਭਾ ਦੇ ਇੱਕ ਪੱਕੇ ਕਾਨੂੰਨ ਵਿੱਚ ਬਦਲ ਦੇਵੇਗਾ। ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਤੋਂ ਫ਼ੀਸ ਰਿਕਾਰਡ ਇਕੱਤਰ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ ਅਤੇ ਇਹਨਾਂ ਰਿਕਾਰਡਾਂ ਦੀ ਜਾਂਚ ਜਾਰੀ ਹੈ। ਹੁਣ ਤੱਕ 6,500 ਤੋਂ ਵੱਧ ਸਕੂਲ ਆਪਣੇ ਰਿਕਾਰਡ ਜਮ੍ਹਾਂ ਕਰਵਾ ਚੁੱਕੇ ਹਨ। ਜਾਂਚ ਮੁਕੰਮਲ ਹੋਣ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ ਤੋਂ ਵਾਧੂ ਵਸੂਲੀ ਗਈ ਫ਼ੀਸ ਦੀ ਵਾਪਸੀ ਦੇ ਹੁਕਮ ਜਲਦ ਹੀ ਜਾਰੀ ਕੀਤੇ ਜਾਣਗੇ।

Powered by Froala Editor

7 800 32


Recommended News
Most Read
Just Now