*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*   
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ**ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
August 5, 2026
-

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ**ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Jassi / Chandigarh

ਚੰਡੀਗੜ੍ਹ; 5 ਅਗਸਤ 2026:*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਬਾਰਡਰ ਅਤੇ ਕੰਢੀ ਏਰੀਆ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਨ੍ਹਾਂ ਖੇਤਰਾਂ ਦੇ ਸਮੁੱਚੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਸਾਂਝੇ ਯਤਨ ਕਰਨ ਦੇ ਨਿਰਦੇਸ਼ ਦਿੱਤੇ।

ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਠੋਸ ਯਤਨਾਂ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕੰਢੀ ਖੇਤਰ ਦੇ ਇੱਕ ਬਿਹਤਰੀਨ ਸੈਰ-ਸਪਾਟਾ ਕੇਂਦਰ ਵਜੋਂ ਉੱਭਰਨ ਦੀ ਅਥਾਹ ਸਮਰੱਥਾ ਹੈ, ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਦੇ ਵਿਕਾਸ ‘ਚ ਤੇਜ਼ੀ ਲਿਆਉਣ ਅਤੇ ਇਸ ਦੀਆਂ ਵਿਸ਼ਾਲ ਸੈਰ-ਸਪਾਟਾ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।"

ਇਸ ਖੇਤਰ ਦੀਆਂ ਅਣਵਰਤੀਆਂ ਸੰਭਾਵਨਾਵਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਪਿਛਲੀਆਂ ਸਰਕਾਰਾਂ ਦੀ ਨਲਾਇਕੀ ਅਤੇ ਅਣਦੇਖੀ ਕਾਰਨ ਕੰਢੀ ਖੇਤਰ ਵਿਕਾਸ ਦੀ ਰਫ਼ਤਾਰ ਵਿੱਚ ਪਿੱਛੇ ਰਹਿ ਗਿਆ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਸਾਡੀ ਸਰਕਾਰ ਨੇ ਇਸ ਖੇਤਰ ਦੀਆਂ ਅਥਾਹ ਸੈਰ-ਸਪਾਟਾ ਸੰਭਾਵਨਾਵਾਂ ਨੂੰ ਉਜਾਗਰ ਕਰਨ ਅਤੇ ਸੈਲਾਨੀਆਂ ਨੂੰ ਇਸ ਦੀ ਕੁਦਰਤੀ ਸੁੰਦਰਤਾ ਵੱਲ ਆਕਰਸ਼ਿਤ ਕਰਨ ਲਈ ਸਖ਼ਤ ਉਪਰਾਲੇ ਕੀਤੇ ਹਨ। ਇਹ ਖੇਤਰ ਕੁਦਰਤੀ ਸਰੋਤਾਂ ਨਾਲ ਭਰਪੂਰ ਹੈ ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ।"

ਸਰਕਾਰ ਦੇ ਵਿਕਾਸ ਏਜੰਡੇ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਉਹ ਦਿਨ ਦੂਰ ਨਹੀਂ ਜਦੋਂ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਦੇ ਇੱਕ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉੱਭਰੇਗਾ। ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਵਿਕਾਸ ਅਤੇ ਇਸ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।"

ਉਨ੍ਹਾਂ ਕਿਹਾ, "ਸੂਬਾ ਸਰਕਾਰ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਵੀ ਸਖ਼ਤ ਯਤਨ ਕਰ ਰਹੀ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਵਸਨੀਕ ਬਹਾਦਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕੀਤੀ ਹੈ। ਇਸ ਧਰਤੀ ਨੂੰ ਮਹਾਨ ਗੁਰੂਆਂ ਦੀ ਬਖਸ਼ਿਸ਼ ਪ੍ਰਾਪਤ ਹੈ ਅਤੇ ਇੱਥੇ ਮਿਹਨਤੀ ਅਤੇ ਸੂਰਬੀਰ ਲੋਕ ਵੱਸਦੇ ਹਨ।"

ਸਰਹੱਦੀ ਨਿਵਾਸੀਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ‘ਚ ਜਨਮੇ ਮਹਾਨ ਦੇਸ਼ ਭਗਤਾਂ ਅਤੇ ਰਾਸ਼ਟਰਵਾਦੀਆਂ ਦੇ ਦੇਸ਼ ਪ੍ਰਤੀ ਵਡਮੁੱਲੇ ਯੋਗਦਾਨ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਵੱਲੋਂ ਇਸ ਖੇਤਰ ਵਿੱਚ ਉਸ ਪੱਧਰ ਦਾ ਵਿਕਾਸ ਦੇਖਣ ਨੂੰ ਨਹੀਂ ਮਿਲਿਆ ਜਿਸ ਦਾ ਇਹ ਹੱਕਦਾਰ ਸੀ। ਸਾਡੀ ਸਰਕਾਰ ਨੇ ਇਸ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕੀਤਾ ਹੈ। ਅਸੀਂ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ, ਜੋ ਸੱਚੇ ਦੇਸ਼ ਭਗਤ ਹਨ ਅਤੇ ਹਮੇਸ਼ਾ ਦੇਸ਼ ਅਤੇ ਇਸ ਦੇ ਲੋਕਾਂ ਦੇ ਨਾਲ ਖੜ੍ਹੇ ਰਹੇ ਹਨ।


Powered by Froala Editor


Recommended News
Most Read
Just Now