*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*   
ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ
August 6, 2026
-

Jassi / Chandigarh

ਚੰਡੀਗੜ੍ਹ, 6 ਅਗਸਤ:

ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) 2013 ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਰਾਸ਼ਨ (ਕਣਕ) ਦੀ ਪ੍ਰਾਪਤੀ ਤੋਂ ਵਾਂਝਾ ਨਾ ਰਹੇ। ਇਹ ਰਾਸ਼ਨ, ਪ੍ਰਾਇਓਰਿਟੀ ਹਾਊਸਹੋਲਡ ਸਕੀਮ ਅਤੇ ਅੰਤਿਓਦਿਆ ਅੰਨ ਯੋਜਨਾ ਤਹਿਤ ਦਿੱਤਾ ਜਾ ਰਿਹਾ ਹੈ।

 ਮੰਤਰੀ ਨੇ ਸਦਨ ਨੂੰ ਦੱਸਿਆ ਕਿ ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀ ਦੇਣ ਲਈ ਪੋਰਟਲ 11 ਅਗਸਤ ਤੱਕ ਖੁੱਲ੍ਹਾ ਹੈ। ਇਸ ਤੋਂ ਇਲਾਵਾ ਲੋਕ ਦਫ਼ਤਰਾਂ ਵਿੱਚ ਜਾ ਕੇ ਮੈਨੂਅਲ ਤੌਰ 'ਤੇ ਵੀ ਅਰਜ਼ੀ ਦੇ ਸਕਦੇ ਹਨ। ਕਿਸੇ ਵੀ ਮੁਸ਼ਕਲ ਜਾਂ ਜਾਣਕਾਰੀ ਲਈ ਲੋਕ ਆਪਣੇ ਸਬੰਧਤ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 14,000 ਤੋਂ ਵੱਧ ਰਾਸ਼ਨ ਡਿਪੂ ਹਨ ਅਤੇ ਸਾਰੇ ਹੀ ਈ ਪੋਸ ਮਸ਼ੀਨਾਂ ਨਾਲ ਲੈਸ ਹਨ ਅਤੇ ਇਨ੍ਹਾਂ ਮਸ਼ੀਨਾਂ ਰਾਹੀਂ ਡਿਪੂਆਂ ਉੱਤੇ ਵੰਡੇ ਜਾਣ ਵਾਲੇ ਅਨਾਜ ਵਿੱਚ ਪਾਰਦਰਸ਼ਿਤਾ ਆਈ ਹੈ। ਸ਼੍ਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਅਜਿਹੇ 2,800 ਹੋਰ ਡਿਪੂ ਵੰਡੇ ਗਏ ਹਨ।

ਹੁਣ ਡਿਪੂਆਂ ਵਿਖੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਮਿਲਣ ਵਾਲੀ ਕਣਕ ਤੋਂ ਛੁੱਟ ਪੰਜਾਬ ਸਰਕਾਰ ਦੀ ਇੱਕ ਬੇਹੱਦ ਮਹੱਤਵਪੂਰਨ ਲੋਕ ਪੱਖੀ ਪਹਿਲ 'ਮੇਰੀ ਰਸੋਈ' ਸਕੀਮ ਤਹਿਤ ਰਾਸ਼ਨ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਪ੍ਰਤੀ ਕਿੱਟ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰੋਂ ਦਾ ਤੇਲ ਸ਼ਾਮਿਲ ਹਨ।

Powered by Froala Editor


Recommended News
Most Read
Just Now