*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*   
*ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਮਾਨ ਸਰਕਾਰ ਜ਼ਰੂਰਤ ਪੈਣ ’ਤੇ ਪ੍ਰਭਾਵਿਤ ਵਿਦਿਆਰਥੀਆਂ ਲਈ ਸਾਂਝੇ ਕਾਨੂੰਨੀ ਸਹਿਯੋਗ ਦਾ ਵੀ ਕਰੇਗੀ ਪ੍ਰਬੰਧ: ਐਨ.ਆਰ.ਆਈ ਮੰਤਰੀ
August 7, 2026
-

Narula / Chandigarh

ਚੰਡੀਗੜ੍ਹ, 7 ਅਗਸਤ:

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਇਸ ਮਾਮਲੇ ‘ਤੇ ਲਗਾਤਾਰ ਧਿਆਨ ਰੱਖ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਜਾ ਸਕੇ ਅਤੇ ਉਨ੍ਹਾਂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਮੁਲਾਕਾਤ ਲਈ ਸਮਾਂ ਮੰਗਿਆ ਹੈ। ਉਨ੍ਹਾਂ ਪੱਤਰ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇ, ਤਾਂ ਜੋ ਪ੍ਰਭਾਵਿਤ ਵਿਦਿਆਰਥੀਆਂ ਨੂੰ ਜਲਦੀ ਰਾਹਤ ਮਿਲ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਾਡੇ ਆਪਣੇ ਬੱਚੇ ਹਨ, ਜੋ ਆਪਣੇ ਅਤੇ ਆਪਣੇ ਪਰਿਵਾਰਾਂ ਦੇ ਚੰਗੇਰੇ ਭਵਿੱਖ ਦੀ ਆਸ ਨਾਲ ਲਗਭਗ 20-20 ਲੱਖ ਰੁਪਏ ਖਰਚ ਕਰਕੇ ਕੈਨੇਡਾ ਪੜ੍ਹਨ ਗਏ ਸਨ। ਉਨ੍ਹਾਂ ਨੂੰ ਦਾਖਲੇ ਸਮੇਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਦੋ ਸਾਲਾ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ ਲਈ ਯੋਗ ਹੋਣਗੇ। ਪਰ ਹੁਣ ਵੱਡੀ ਗਿਣਤੀ ਵਿੱਚ ਵਰਕ ਪਰਮਿਟ ਰੱਦ ਹੋਣ ਕਾਰਨ ਉਹ ਗੰਭੀਰ ਮਾਨਸਿਕ, ਆਰਥਿਕ ਅਤੇ ਕਾਨੂੰਨੀ ਸੰਕਟ ਦਾ ਸਾਹਮਣਾ ਕਰ ਰਹੇ ਹਨ

ਉਨ੍ਹਾਂ ਕਿਹਾ ਕਿ ਕਈ ਵਿਦਿਆਰਥੀਆਂ ਨੇ ਫੈਡਰਲ ਕੋਰਟ ਆਫ ਕੈਨੇਡਾ ਵਿੱਚ ਕਾਨੂੰਨੀ ਲੜਾਈ ਵੀ ਸ਼ੁਰੂ ਕਰ ਦਿੱਤੀ ਹੈ। ਜੇਕਰ ਲੋੜ ਪਈ ਤਾਂ ਪੰਜਾਬ ਸਰਕਾਰ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਾਂਝੇ ਕਾਨੂੰਨੀ ਸਹਿਯੋਗ ਲਈ ਯੋਗ ਵਕੀਲਾਂ ਦੀਆਂ ਸੇਵਾਵਾਂ ਉਪਲਬਧ ਕਰਵਾਉਣ ਦੀ ਸੰਭਾਵਨਾ ’ਤੇ ਵੀ ਵਿਚਾਰ ਕਰੇਗੀ, ਤਾਂ ਜੋ ਵਿਦਿਆਰਥੀਆਂ ਉੱਤੇ ਪੈਣ ਵਾਲਾ ਵਿੱਤੀ ਬੋਝ ਘੱਟ ਕੀਤਾ ਜਾ ਸਕੇ।

ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਮਾਨਵੀ ਮਸਲੇ ਨੂੰ ਕੈਨੇਡੀਅਨ ਸਰਕਾਰ ਅੱਗੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਅਤੇ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮਾਮਲੇ ਦੇ ਹੱਲ ਲਈ ਕੇਂਦਰ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਨਾਲ ਮਿਲ ਕੇ ਹਰ ਸੰਭਵ ਯਤਨ ਕਰੇਗੀ।


—————

Powered by Froala Editor


Recommended News
Most Read
Just Now