*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*   
ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ*ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀ.ਜੀ.ਪੀ. ਗੌਰਵ ਯਾਦਵ
August 8, 2026
-30-

Narula / Chandigarh

ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਫਿਰੋਜ਼ਪੁਰ ਨੇ ਬਾਰਡਰ ਸਿਕਿਉਰਿਟੀ ਫੋਰਸ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ 30.200 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਇੱਕ ਵੱਡੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਵੱਲੇ ਸ਼ਾਹ ਉਤਾੜ, ਫ਼ਾਜ਼ਿਲਕਾ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਨਵਾਂ ਹਸਤਾ, ਫ਼ਾਜ਼ਿਲਕਾ ਵਜੋਂ ਹੋਈ ਹੈ। ਹੈਰੋਇਨ ਦੀ ਇਹ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਤਸਕਰੀ ਲਈ ਵਰਤਿਆ ਜਾ ਰਿਹਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ-05-ਏਐਸ-9856) ਵੀ ਜ਼ਬਤ ਕਰ ਲਿਆ ਹੈ।

ਡੀ.ਜੀ.ਪੀ. ਨੇ ਦੱਸਿਆ ਕਿ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਇਸ ਮਾਡਿਊਲ ਦੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।  

ਆਪ੍ਰੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਏ.ਆਈ.ਜੀ. ਸੀ.ਆਈ. ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਫ਼ਾਜ਼ਿਲਕਾ ਦੇ ਹਿੰਦੂਮਲਕੋਟ ਰੋਡ 'ਤੇ ਪੈਂਦੇ ਪਿੰਡ ਸਤੀਰਵਾਲਾ ਨੇੜੇ ਬੀ.ਐਸ.ਐਫ. ਫ਼ਾਜ਼ਿਲਕਾ ਨਾਲ ਮਿਲ ਕੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਸ ਆਪ੍ਰੇਸ਼ਨ ਦੌਰਾਨ ਪੁਲਿਸ ਪਾਰਟੀ ਨੇ ਮੋਟਰਸਾਈਕਲ 'ਤੇ ਜਾ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੇ ਕਬਜ਼ੇ 'ਚੋਂ 30.200 ਕਿੱਲੋ ਹੈਰੋਇਨ ਬਰਾਮਦ ਹੋਈ।

ਏ.ਆਈ.ਜੀ. ਨੇ ਦੱਸਿਆ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫ਼ਾਜ਼ਿਲਕਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 07-08-2026 ਦਰਜ ਕੀਤੀ ਗਈ ਹੈ।

Powered by Froala Editor

30


Recommended News
Most Read
Just Now