*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*   
*ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰੇਗੀ, ਪਰ ਲੋਕਾਂ ਨੂੰ ਇਸ ਦੇ ਬਹਿਕਾਵੇ ਵਿੱਚ ਨਹੀਂ ਆਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
August 12, 2026
-

Harpreet / Malerkotla

ਮਲੇਰਕੋਟਲਾ, 12 ਅਗਸਤ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ 6.39 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ 6.34 ਕਰੋੜ ਵਿੱਚ ਮੁਕੰਮਲ ਕਰਕੇ ਸਰਕਾਰੀ ਖ਼ਜ਼ਾਨੇ ਦੇ 5.25 ਲੱਖ ਰੁਪਏ ਬਚਾਏ ਗਏ ਹਨ, ਜਦਕਿ ਵਿਦਿਆਰਥੀਆਂ ਨੂੰ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਕਾਮਨ ਰੂਮ ਅਤੇ ਵਾਸ਼ਰੂਮ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।

ਇਹ ਨਵੀਂ ਇਮਾਰਤ ਮਲੇਰਕੋਟਲਾ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਲੜਕੀਆਂ ਲਈ ਮਿਆਰੀ ਸਿੱਖਿਆ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਲੈ ਕੇ ਆਵੇਗੀ। ਪੰਜਾਬ ਦਾ ਸਿੱਖਿਆ ਮਾਡਲ ਬਿਹਤਰੀਨ ਨਤੀਜੇ ਦੇ ਰਿਹਾ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਅਤੇ 361 ਵਿਦਿਆਰਥੀਆਂ ਨੇ ਜੇ.ਈ.ਈ. ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਇਲਾਵਾ 15,000 ਤੋਂ ਵੱਧ ਲੜਕੀਆਂ ਨੂੰ ਵਿਸ਼ੇਸ਼ ਬੱਸ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਘਰ ਤੋਂ ਦੂਰੀ ਉਨ੍ਹਾਂ ਦੀ ਪੜ੍ਹਾਈ ਵਿੱਚ ਰੁਕਾਵਟ ਨਾ ਬਣੇ। ਇਸ ਦੇ ਨਾਲ ਹੀ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਮਿਆਰੀ ਸਿੱਖਿਆ ਦਾ ਵਿਸਥਾਰ ਕਰਨ ਲਈ 118 'ਸਕੂਲ ਆਫ਼ ਐਮੀਨੈਂਸ' ਸਥਾਪਿਤ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਮਾਰਟ ਸਕੂਲਾਂ ਦੇ ਨਾਂ 'ਤੇ ਸਿਰਫ਼ ਸਕੂਲਾਂ ਦੀਆਂ ਇਮਾਰਤਾਂ ਨੂੰ ਰੰਗ ਕੀਤਾ ਸੀ ਜਦਕਿ  ਮੌਜੂਦਾ ਸਰਕਾਰ ਇੱਕ ਅਜਿਹਾ ਸਿੱਖਿਆ ਢਾਂਚਾ ਤਿਆਰ ਕਰ ਰਹੀ ਹੈ ਜੋ ਸਾਕਾਰਤਮਕ ਨਤੀਜੇ ਦੇ ਰਿਹਾ ਹੈ ਅਤੇ ਜਿਸ ਨੇ ਪੰਜਾਬ ਨੂੰ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਨੰਬਰ ਇਕ ਸੂਬਾ ਬਣਾਇਆ ਹੈ। ਉਨ੍ਹਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰੇਗੀ ਅਤੇ ਲੋਕਾਂ ਨੂੰ ਅਜਿਹੀਆਂ ਭੜਕਾਊ ਗੱਲਾਂ ਵਿੱਚ ਨਾ ਆਉਣ ਦੀ ਅਪੀਲ ਕੀਤੀ।

ਮਲੇਰਕੋਟਲਾ ਦੀ ਇਤਿਹਾਸਕ ਅਹਿਮੀਅਤ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਮੈਂ ਮਲੇਰਕੋਟਲਾ ਦੀ ਇਸ ਇਤਿਹਾਸਕ ਧਰਤੀ 'ਤੇ ਹਾਂ, ਜੋ ਏਕਤਾ ਅਤੇ ਭਾਈਚਾਰਕ ਸਾਂਝ ਦੀ ਪ੍ਰਤੀਕ ਹੈ। ਆਮ ਪੰਜਾਬੀ ਅਤੇ ਵਿਸ਼ੇਸ਼ ਤੌਰ 'ਤੇ ਸਿੱਖ, ਮਲੇਰਕੋਟਲਾ ਦੇ ਨਵਾਬ ਦੁਆਰਾ ਦਿੱਤੇ ਗਏ ਉਸ ਮਹਾਨ ਸੰਦੇਸ਼ ਦਾ ਕਰਜ਼ ਕਦੇ ਨਹੀਂ ਮੋੜ ਸਕਦੇ, ਜਿਨ੍ਹਾਂ ਨੇ ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਿਰੁੱਧ ਹਾਅ ਦਾ ਨਾਅਰਾ ਮਾਰਿਆ ਸੀ। ਇਸ ਇਤਿਹਾਸਕ ਸ਼ਹਿਰ ਦਾ ਵਿਕਾਸ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਮੈਨੂੰ ਇਹ ਨਵੀਂ ਬਣੀ ਸਕੂਲ ਇਮਾਰਤ ਲੋਕ ਨੂੰ ਸਮਰਪਿਤ ਕਰਦਿਆਂ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ।”

ਕੜਕਦੀ ਧੁੱਪ ਦੇ ਬਾਵਜੂਦ ਵੱਡੀ ਗਿਣਤੀ 'ਚ ਪੁੱਜੇ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦਾ ਇਹ ਭਾਰੀ ਇਕੱਠ ਸੂਬਾ ਸਰਕਾਰ ਨੂੰ ਹੋਰ ਉਤਸ਼ਾਹ ਨਾਲ ਸੇਵਾ ਕਰਨ ਦਾ ਵਿਸ਼ਵਾਸ ਦਿੰਦਾ ਹੈ। ਅੱਜ ਬਹੁਤ ਖ਼ੁਸ਼ੀ ਦਾ ਦਿਨ ਹੈ ਕਿ ਇਹ ਨਵੀਂ ਸਕੂਲ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ ਜਾ ਰਹੀ ਹੈ। ਇਹ ਸਕੂਲ ਸਾਡੇ ਵਿਦਿਆਰਥੀਆਂ ਲਈ ਸਹੂਲਤਾਂ ਵਿੱਚ ਵਾਧਾ ਕਰੇਗਾ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰੇਗਾ।”

ਨਵੀਂ ਇਮਾਰਤ ਨੂੰ ਮਲੇਰਕੋਟਲਾ ਦੀਆਂ ਧੀਆਂ ਲਈ ਤੋਹਫ਼ਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਕੂਲ 80ਵੇਂ ਆਜ਼ਾਦੀ ਦਿਹਾੜੇ 'ਤੇ ਸਾਡੀਆਂ ਧੀਆਂ ਨੂੰ ਸਮਰਪਿਤ ਹੈ। ਇਹ ਪੰਜ-ਮੰਜ਼ਿਲਾ ਇਮਾਰਤ 54,000 ਵਰਗ ਫੁੱਟ ਦੇ ਖੇਤਰ ਵਿੱਚ ਫੈਲੀ ਹੋਈ ਹੈ ਅਤੇ ਇਸ ਵਿੱਚ ਲਾਇਬ੍ਰੇਰੀਆਂ, ਵਾਸ਼ਰੂਮ ਅਤੇ ਇੱਕ ਚੰਗੇ ਸਕੂਲ ਲਈ ਲੋੜੀਂਦੀਆਂ ਸਾਰੀਆਂ ਆਧੁਨਿਕ ਸਹੂਲਤਾਂ ਹੋਣਗੀਆਂ। ਮਲੇਰਕੋਟਲਾ ਅਤੇ ਨੇੜਲੇ ਪਿੰਡਾਂ ਦੇ ਵਿਦਿਆਰਥੀ ਹੁਣ ਆਪਣੇ ਘਰਾਂ ਦੇ ਨੇੜੇ ਹੀ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣਗੇ।”

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਰਧਾਰਤ ਕਰਨ ਸਬੰਧੀ ਸੂਬਾ ਸਰਕਾਰ ਦੀ ਪਹਿਲਕਦਮੀ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹਾਲ ਹੀ ਵਿੱਚ ਸਮਾਪਤ ਹੋਏ ਵਿਧਾਨ ਸਭਾ ਸੈਸ਼ਨ ਵਿੱਚ, ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੇ 7,800 ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਵਾਲਾ ਕਾਨੂੰਨ ਲਿਆਂਦਾ ਗਿਆ ਹੈ। ਇਨ੍ਹਾਂ ਸਕੂਲਾਂ ਨੂੰ ਆਪਣੀਆਂ ਫੀਸਾਂ ਵਿੱਚ ਪੰਜ ਫ਼ੀਸਦ ਤੋਂ ਵੱਧ ਵਾਧਾ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।”

ਪੰਜਾਬ ਦੀ ਖੇਡ ਵਿਰਾਸਤ ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਭਾਰਤੀ ਹਾਕੀ ਵਿੱਚ ਇੱਕ ਇਤਿਹਾਸਕ ਅਧਿਆਇ ਲਿਖਣ ਜਾ ਰਿਹਾ ਹੈ ਕਿਉਂਕਿ ਸੂਬੇ ਵੱਲੋਂ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਇਹ ਸਮਾਗਮ ਪੰਜਾਬ ਦੀ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕਰੇਗਾ। ਪੰਜਾਬ ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਸਾਡੀ ਧਰਤੀ 'ਤੇ ਅਜਿਹੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰੇਗੀ।”

'ਆਪ' ਸਰਕਾਰ ਨੂੰ ਪੰਜਾਬ ਦੀ ਤਰੱਕੀ ਦਾ ਸਿਹਰਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਇਸ ਲਈ ਸੰਭਵ ਹੋ ਰਿਹਾ ਹੈ ਕਿਉਂਕਿ ਸੂਬੇ ਦੀ ਸੱਤਾ ਇੱਕ ਇਮਾਨਦਾਰ, ਸਕਾਰਾਤਮਕ ਅਤੇ ਪ੍ਰਗਤੀਸ਼ੀਲ ਸੋਚ ਵਾਲੀ ਸਰਕਾਰ ਦੇ ਹੱਥ ਵਿੱਚ ਹੈ। ਕਾਂਗਰਸੀ ਆਗੂ ਹਮੇਸ਼ਾ ਸੱਤਾ ਲਈ ਇੱਕ ਦੂਜੇ ਨਾਲ ਲੜਦੇ ਰਹਿੰਦੇ ਹਨ ਪਰ ਇਸ ਦੇ ਉਲਟ ਸਾਡੀ ਸਰਕਾਰ ਪੰਜਾਬ ਦੇ ਵਿਕਾਸ 'ਤੇ ਕੇਂਦ੍ਰਿਤ ਹੈ। ਮਾਲੇਰਕੋਟਲਾ ਦੇ ਲੋਕਾਂ ਨੇ ਵੀ ਇੱਥੇ ਕਾਂਗਰਸ ਪਾਰਟੀ ਦੀ ਮੀਟਿੰਗ ਦੌਰਾਨ ਇਸੇ ਤਰ੍ਹਾਂ ਦੇ ‘ਨਾਟਕ’ ਦੇਖੇ ਸਨ।" 

ਖੇਤੀਬਾੜੀ ਅਤੇ ਸਿੰਚਾਈ ਵਿੱਚ ਹੋ ਰਹੀ ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਹਰ ਖੇਤਰ ਵਿੱਚ ਤਰੱਕੀ ਅਤੇ ਖੁਸ਼ਹਾਲੀ ਵੱਲ ਵੱਧ ਰਿਹਾ ਹੈ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਹੋ ਰਿਹਾ ਹੈ। ਪਹਿਲਾਂ ਦੇ ਉਲਟ, ਸਾਡੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਮੁਸ਼ਕਲ ਘੱਟ ਗਈ ਹੈ। ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਸੂਬੇ ਵਿੱਚ ਸਿਰਫ਼ 22 ਫ਼ੀਸਦ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਸੀ। ਅੱਜ, ਇਹ ਵਧ ਕੇ 88 ਫ਼ੀਸਦ ਹੋ ਗਈ ਹੈ।"

ਪੰਜਾਬ ਦੀ ਭਾਈਚਾਰਕ ਸਾਂਝ ਦੀ ਰਾਖੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, "ਸੂਬੇ ਦੇ ਲੋਕਾਂ ਨੂੰ ਉਨ੍ਹਾਂ ਵੰਡ ਪਾਊ ਸ਼ਕਤੀਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਜੋ ਸਿਆਸੀ ਸੱਤਾ ਹਾਸਲ ਕਰਨ ਲਈ ਪੰਜਾਬੀਆਂ ਨੂੰ ਫ਼ਿਰਕੂ ਆਧਾਰ 'ਤੇ ਵੰਡਣਾ ਚਾਹੁੰਦੀਆਂ ਹਨ। ਪੰਜਾਬ ਇੱਕ ਬਹੁਤ ਹੀ ਉਪਜਾਊ ਧਰਤੀ ਹੈ ਜਿੱਥੇ ਹਰ ਬੀਜ ਉੱਗ ਸਕਦਾ ਹੈ, ਪਰ ਇੱਥੇ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ ਕਿਉਂਕਿ ਸਾਡੀ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ। ਭਾਜਪਾ ਦੀ ਰਣਨੀਤੀ ਲੋਕਾਂ ਨੂੰ ਲੜਾਉਣਾ ਅਤੇ ਦੰਗੇ ਕਰਵਾਉਣਾ ਹੈ ਕਿਉਂਕਿ ਇਹੀ ਉਨ੍ਹਾਂ ਦੀ ਰੋਜ਼ੀ-ਰੋਟੀ ਹੈ। ਪਰ ਪੰਜਾਬ ਦੇ ਲੋਕ ਇਨ੍ਹਾਂ ਨਾਪਾਕ ਮਨਸੂਬਿਆਂ ਨੂੰ ਕਦੇ ਸਫ਼ਲ ਨਹੀਂ ਹੋਣ ਦੇਣਗੇ।"

ਪੰਜਾਬ ਦੀ ਭਾਈਚਾਰਕ ਪਰੰਪਰਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, "ਪੰਜਾਬ ਧਾਰਮਿਕ ਸਦਭਾਵਨਾ ਅਤੇ ਆਜ਼ਾਦ ਵਿਚਾਰਾਂ ਵਾਲੀ ਧਰਤੀ ਹੈ। ਇੱਥੇ ਲੋਕ ਇਕੱਠੇ ਤਿਉਹਾਰ ਮਨਾਉਂਦੇ ਹਨ ਅਤੇ ਚੰਗੇ-ਮਾੜੇ ਸਮੇਂ ਵਿੱਚ ਇੱਕ-ਦੂਜੇ ਦੇ ਨਾਲ ਖੜ੍ਹੇ ਹੁੰਦੇ ਹਨ। ਪੰਜਾਬੀਆਂ ਦੇ ਸਮਾਜਿਕ ਰਿਸ਼ਤੇ ਬਹੁਤ ਮਜ਼ਬੂਤ ਹਨ ਅਤੇ ਵੰਡ ਪਾਊ ਸ਼ਕਤੀਆਂ ਇਸ ਏਕਤਾ ਨੂੰ ਤੋੜ ਨਹੀਂ ਸਕਦੀਆਂ। ਭਾਜਪਾ ਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੇ।"

ਸਰਕਾਰ ਦੇ ਕੰਮਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਨਵੇਂ ਸਕੂਲ ਅਤੇ ਹਸਪਤਾਲ ਖੋਲ੍ਹ ਰਹੀ ਹੈ, ਸੜਕਾਂ ਬਣਾ ਰਹੀ ਹੈ ਅਤੇ ਸਮਾਜ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ। ਦੂਜੇ ਪਾਸੇ, ਕਾਂਗਰਸ ਅਤੇ ਅਕਾਲੀ ਸਿਰਫ਼ ਆਪਣੇ ਅਤੇ ਆਪਣੇ ਪਰਿਵਾਰਾਂ ਬਾਰੇ ਹੀ ਸੋਚਦੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਕੋਈ ਚਿੰਤਾ ਨਹੀਂ ਹੈ।"

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੁਖਬੀਰ ਸਿੰਘ ਬਾਦਲ ਨੂੰ ਭੁਲੇਖੇ ਵਿੱਚ ਜੀਣਾ ਛੱਡ ਦੇਣਾ ਚਾਹੀਦਾ ਹੈ। ਉਹ ਦਿਨ ਗਏ ਜਦੋਂ ਇਹ ਪਾਰਟੀਆਂ ਆਪਸ ਵਿੱਚ ਹੀ ਕੁਰਸੀਆਂ ਬਦਲਦੇ ਰਹਿੰਦੇ ਸਨ ਅਤੇ ਸੱਤਾ ਵਿੱਚ ਆਪਣੀ ਵਾਰੀ ਦਾ ਇੰਤਜ਼ਾਰ ਕਰਦੇ ਸਨ। ਸੱਤਾ ਵਿੱਚ ਰਹਿੰਦਿਆਂ ਵੀ ਉਨ੍ਹਾਂ ਨੇ ਇੱਕ-ਦੂਜੇ ਦੇ ਹਿੱਤਾਂ ਦੀ ਰਾਖੀ ਕੀਤੀ, ਜਿਸ ਕਰਕੇ ਉਨ੍ਹਾਂ ਦੇ ਮਾੜੇ ਕੰਮ ਕਦੇ ਸਾਹਮਣੇ ਨਹੀਂ ਆਏ।"

ਉਨ੍ਹਾਂ ਦਾਅਵਾ ਕੀਤਾ, "ਹੁਣ ਲੋਕਾਂ ਨੇ 'ਆਪ' ਨੂੰ ਚੁਣਿਆ ਹੈ ਅਤੇ ਝਾੜੂ ਪੰਜਾਬ ਦੀ ਸਿਆਸੀ ਵਿਵਸਥਾ ਦੀ ਸਫ਼ਾਈ ਕਰ ਰਿਹਾ ਹੈ। ਸੁਖਬੀਰ ਦੁਬਾਰਾ ਸੱਤਾ ਵਿੱਚ ਕਦੇ ਨਹੀਂ ਆ ਸਕਦਾ, ਪਰ ਉਹ ਸਮਾਂ ਜ਼ਰੂਰ ਆਵੇਗਾ ਜਦੋਂ ਉਨ੍ਹਾਂ ਦਾ ਪੂਰਾ ਪਰਿਵਾਰ ਆਪਣੀਆਂ ਮਾੜੀਆਂ ਕਾਰਗੁਜ਼ਾਰੀਆਂ ਲਈ ਜੇਲ੍ਹ ਦੀ ਸਲਾਖਾਂ ਪਿੱਛੇ ਹੋਵੇਗਾ। ਬਾਦਲ ਪਰਿਵਾਰ ਦੇ ਪਾਪ ਨਾ-ਬਖ਼ਸ਼ਣਯੋਗ ਹਨ ਅਤੇ ਸਮੁੱਚੇ ਪੰਜਾਬ ਵਾਸੀ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਜੁਰਮਾਂ ਲਈ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ।"

----------

Powered by Froala Editor


Recommended News
Most Read
Just Now