*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*   
*ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ*ਪਹਿਲੀ ਵਾਰ ਔਰਤਾਂ ਕੋਲ ਆਪਣੀ ਮਰਜ਼ੀ ਨਾਲ ਪੈਸੇ ਖਰਚਣ ਦੀ ਆਜ਼ਾਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
August 15, 2026
-80-

Batra / Ferozepur

*ਫ਼ਿਰੋਜ਼ਪੁਰ, 15 ਅਗਸਤ: *

ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ। ਪਹਿਲੀ ਵਾਰ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਅਨੁਸਾਰ ਪੈਸੇ ਖਰਚਣ ਦੀ ਆਜ਼ਾਦੀ ਮਿਲ ਰਹੀ ਹੈ, ਜਿਸ ਵਿੱਚ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਰਜਿਸਟਰਡ 74.59 ਲੱਖ ਔਰਤਾਂ ਵਿੱਚੋਂ 65 ਲੱਖ ਤੋਂ ਵੱਧ ਔਰਤਾਂ ਨੂੰ ਸਨਮਾਨ ਰਾਸ਼ੀ ਮਿਲ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਰਾਸ਼ਟਰੀ ਨਾਇਕਾਂ ਦੇ ਪੂਰਨਿਆਂ 'ਤੇ ਚੱਲਦਿਆਂ ਉਨ੍ਹਾਂ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਸਾਰਿਆਂ ਦੀ ਭਲਾਈ ਅਤੇ ਖੁਸ਼ਹਾਲ 'ਰੰਗਲਾ ਪੰਜਾਬ' ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼ਕਤੀਕਰਨ ਦੀ ਇਹ ਭਾਵਨਾ ਪੂਰੇ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੁਧਾਰ, ਨੌਜਵਾਨਾਂ ਲਈ ਰੋਜ਼ਗਾਰ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਅਤੇ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪੰਜਾਬ ਦੀ ਪਛਾਣ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖ ਕੇ ਵਧਾਈ ਜਾ ਰਹੀ ਹੈ।

ਇਸ ਸ਼ੁੱਭ ਦਿਹਾੜੇ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ: “ਅੱਜ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਫ਼ਿਰੋਜ਼ਪੁਰ ਦੀ ਪਵਿੱਤਰ ਧਰਤੀ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਅਤੇ ਹੋਰ ਰਾਸ਼ਟਰੀ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਅਸੀਂ ਸ਼ਹੀਦਾਂ ਦੇ ਸੁਪਨਿਆਂ ਦਾ 'ਰੰਗਲਾ ਪੰਜਾਬ' ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ। 69,093 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਸੂਬੇ ਦੇ 88 ਫੀਸਦੀ ਖੇਤਾਂ ਨੂੰ ਹੁਣ ਨਹਿਰੀ ਪਾਣੀ ਮਿਲ ਰਿਹਾ ਹੈ ਅਤੇ ਸਿੱਖਿਆ ਤੇ ਸਿਹਤ ਕ੍ਰਾਂਤੀ ਦੇ ਨਾਲ-ਨਾਲ ਸੜਕ ਸੁਰੱਖਿਆ ਫੋਰਸ, ਪੰਜਾਬ ਦੇ ਵਿਕਾਸ ਅਤੇ ਸੁਰੱਖਿਆ ਨੂੰ ਮਜ਼ਬੂਤ ਕਰ ਰਹੀ ਹੈ। ਆਓ, ਮਿਲ ਕੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰੀਏ। ਸਾਰਿਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। ਇਨਕਲਾਬ ਜ਼ਿੰਦਾਬਾਦ।”

ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੇਸ਼ ਆਪਣਾ 80ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ ਅਤੇ ਇਸ ਪਵਿੱਤਰ ਮੌਕੇ 'ਤੇ ਮੈਂ ਸਾਰੇ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬ ਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੰਦਾ ਹਾਂ। ਮੈਂ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਿਰੋਜ਼ਪੁਰ ਨੂੰ ਸਿਜਦਾ ਕਰਦਾ ਹਾਂ, ਜਿਸ ਦਾ ਨਾਂ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ। ਮੈਂ ਸਾਰਾਗੜ੍ਹੀ ਦੀ ਜੰਗ ਦੇ 21 ਬਹਾਦਰ ਸਿੱਖ ਸ਼ਹੀਦਾਂ ਨੂੰ ਵੀ ਯਾਦ ਕਰਦਾ ਹਾਂ, ਜਿਨ੍ਹਾਂ ਦੀ ਯਾਦ ਵਿੱਚ ਇੱਥੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਸੁਸ਼ੋਭਿਤ ਹੈ।”

ਹੁਸੈਨੀਵਾਲਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਤਲੁਜ ਦੇ ਕੰਢੇ 'ਤੇ ਵਸਿਆ ਹੁਸੈਨੀਵਾਲਾ ਸਾਡੇ ਕੌਮੀ ਸ਼ਹੀਦਾਂ ਦੀ ਮਹਾਨ ਵਿਰਾਸਤ ਹੈ ਅਤੇ ਇਹ ਪਵਿੱਤਰ ਧਰਤੀ ਸਾਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਜੀਵਨ ਅਤੇ ਕੁਰਬਾਨੀਆਂ ਦੀ ਯਾਦ ਦਿਵਾਉਂਦੀ ਹੈ। ਮਹਾਨ ਇਨਕਲਾਬੀ ਬੁਟਕੇਸ਼ਵਰ ਦੱਤ ਅਤੇ ਸਰਦਾਰ ਭਗਤ ਸਿੰਘ ਜੀ ਦੇ ਮਾਤਾ ਵਿਦਿਆਵਤੀ ਜੀ ਦਾ ਅੰਤਿਮ ਸੰਸਕਾਰ ਵੀ ਇੱਥੇ ਹੀ ਕੀਤਾ ਗਿਆ ਸੀ। ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ 25 ਕਰੋੜ ਰੁਪਏ ਦੀ ਲਾਗਤ ਨਾਲ 'ਵਿਰਾਸਤੀ ਕੰਪਲੈਕਸ' ਬਣਾਇਆ ਜਾ ਰਹਾ ਹੈ। ਮੈਂ ਇਸ ਸਰਹੱਦੀ ਜ਼ਿਲ੍ਹੇ ਦੇ ਬਹਾਦਰ ਲੋਕਾਂ ਨੂੰ ਸਲਾਮ ਕਰਦਾ ਹਾਂ ਜੋ ਸਰਹੱਦ ਪਾਰ ਤੋਂ ਦੁਸ਼ਮਣਾਂ ਦੇ ਮਨਸੂਬਿਆਂ, ਕੁਦਰਤੀ ਆਫ਼ਤਾਂ ਅਤੇ ਹੋਰ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਦੇ ਹਨ।”

    ਪੰਜਾਬ ਦੇ ਸਰਹੱਦੀ ਲੋਕਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, “ਸਰਹੱਦ 'ਤੇ ਰਹਿਣ ਵਾਲੇ ਲੋਕਾਂ ਵੱਲੋਂ ਦੇਸ਼ ਅਤੇ ਪੰਜਾਬ ਲਈ ਦਿੱਤੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਅੱਜ ਜਦੋਂ ਪੂਰਾ ਦੇਸ਼ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ, ਮੈਂ ਦੇਸ਼ ਭਗਤਾਂ ਅਤੇ ਯੋਧਿਆਂ ਦੇ ਵਿਸ਼ਾਲ ਯੋਗਦਾਨ ਨੂੰ ਵੀ ਯਾਦ ਕਰਦਾ ਹਾਂ। ਦੇਸ਼ ਨੂੰ ਆਜ਼ਾਦੀ ਪ੍ਰਾਪਤ ਕਰਨ ਲਈ ਲੰਮਾ ਅਤੇ ਔਖਾ ਸੰਘਰਸ਼ ਕਰਨਾ ਪਿਆ ਅਤੇ 1947 ਵਿੱਚ ਦੇਸ਼ ਦੀ ਵੰਡ ਦੀ ਸਭ ਤੋਂ ਵੱਡੀ ਕੀਮਤ ਪੰਜਾਬ ਨੇ ਤਾਰੀ।”

ਵੰਡ ਦੇ ਦਰਦ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੱਖਾਂ ਪਰਿਵਾਰਾਂ ਨੂੰ ਆਪਣੇ ਘਰ-ਬਾਰ ਛੱਡਣ ਲਈ ਮਜਬੂਰ ਹੋਣਾ ਪਿਆ। ਅੱਜ ਵੀ ਹਰ ਪੰਜਾਬੀ ਸਰਹੱਦ ਪਾਰ ਰਹਿ ਗਏ ਸਾਡੇ ਪਵਿੱਤਰ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਲਈ ਅਰਦਾਸ ਕਰਦਾ ਹੈ। ਮਨੁੱਖੀ ਇਤਿਹਾਸ ਵਿੱਚ ਅਜਿਹਾ ਵੱਡਾ ਉਜਾੜਾ ਸ਼ਾਇਦ ਹੀ ਕਦੇ ਦੇਖਣ ਨੂੰ ਮਿਲਿਆ ਹੋਵੇ। ਸ਼ਬਦਾਂ ਵਿੱਚ ਇਹ ਇੱਕ ਦੇਸ਼ ਦੀ ਵੰਡ ਹੋ ਸਕਦੀ ਹੈ, ਪਰ ਅਸਲ ਵਿੱਚ ਇਹ ਪਰਿਵਾਰਾਂ, ਰਿਸ਼ਤਿਆਂ ਅਤੇ ਜਜ਼ਬਾਤਾਂ ਦੀ ਸਾਂਝ ਦੀ ਵੰਡ ਸੀ। ਆਉਣ ਵਾਲੀਆਂ ਪੀੜ੍ਹੀਆਂ ਵੀ ਇਸ ਤਰਾਸਦੀ ਦੇ ਦਰਦ ਨੂੰ ਮਹਿਸੂਸ ਕਰਦੀਆਂ ਰਹਿਣਗੀਆਂ, ਫਿਰ ਵੀ ਸਾਨੂੰ ਇਸ ਗੱਲ 'ਤੇ ਬਹੁਤ ਫਖ਼ਰ ਹੈ ਕਿ ਦੇਸ਼ ਭਗਤੀ ਦਾ ਜਜ਼ਬਾ ਪੰਜਾਬੀਆਂ ਦੇ ਦਿਲਾਂ ਵਿੱਚ ਵਸਿਆ ਹੋਇਆ ਹੈ।”

ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬੀਆਂ ਨੂੰ ਜ਼ੁਲਮ ਅਤੇ ਜਬਰ ਵਿਰੁੱਧ ਡਟਣ ਦੀ ਪ੍ਰੇਰਨਾ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਗੁੜ੍ਹਤੀ ਵਿੱਚ ਮਿਲੀ ਹੈ। ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਵਿੱਚ ਪੰਜਾਬੀ ਯੋਧੇ ਹਮੇਸ਼ਾ ਮੋਹਰੀ ਰਹੇ ਹਨ। ਕੂਕਾ ਲਹਿਰ, ਪਗੜੀ ਸੰਭਾਲ ਜੱਟਾ ਲਹਿਰ, ਗਦਰ ਲਹਿਰ ਅਤੇ ਬੱਬਰ ਅਕਾਲੀ ਲਹਿਰ ਤੋਂ ਲੈ ਕੇ ਅਨੇਕਾਂ ਹੋਰ ਅੰਦੋਲਨਾਂ ਤੱਕ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ। ਜਲ੍ਹਿਆਂਵਾਲਾ ਬਾਗ ਦੇ ਸਾਕਾ ਦੌਰਾਨ ਪੰਜਾਬੀਆਂ ਦੀਆਂ ਕੁਰਬਾਨੀਆਂ ਨੇ ਦੇਸ਼ ਨੂੰ ਬ੍ਰਿਟਿਸ਼ ਹਕੂਮਤ ਵਿਰੁੱਧ ਇੱਕਜੁੱਟ ਕੀਤਾ। ਆਜ਼ਾਦੀ ਦੀ ਲੜਾਈ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਬਾਬਾ ਰਾਮ ਸਿੰਘ ਅਤੇ ਮਦਨ ਲਾਲ ਢੀਂਗਰਾ ਸਮੇਤ ਹਜ਼ਾਰਾਂ ਪੰਜਾਬੀਆਂ ਨੇ ਮਹਾਨ ਕੁਰਬਾਨੀਆਂ ਦਿੱਤੀਆਂ।”


ਮੁੱਖ ਮੰਤਰੀ ਨੇ ਸਪੱਸ਼ਟ ਕੀਤਾ, “ਪੰਜਾਬ ਵਿੱਚ ਨਫ਼ਰਤ ਲਈ ਨਾ ਕੋਈ ਥਾਂ ਸੀ, ਨਾ ਅੱਜ ਹੈ ਅਤੇ ਨਾ ਹੀ ਕਦੇ ਹੋਵੇਗੀ। ਪੰਜਾਬੀ, ਪੰਜਾਬ ਵਿਰੋਧੀ ਤਾਕਤਾਂ ਨੂੰ ਸਿਰ ਚੁੱਕਣ ਨਹੀਂ ਦੇਣਗੇ। ਸੂਬੇ ਦੇ ਲੋਕਾਂ ਨੇ ਮੈਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਮੈਂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਓ ਅੰਬੇਦਕਰ ਦੀਆਂ ਤਸਵੀਰਾਂ ਲਾਈਆਂ।”

ਆਪਣੀ ਸਰਕਾਰ ਦੁਆਰਾ ਲਏ ਗਏ ਫੈਸਲਿਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਅਤੇ ਉੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਵੀ ਲਾਇਆ ਗਿਆ। ਪਿਛਲੇ ਸਾਢੇ ਚਾਰ ਸਾਲਾਂ ਵਿੱਚ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਇਤਿਹਾਸਕ ਫੈਸਲੇ ਲਏ ਹਨ। ਮੇਰੇ ਲਈ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ।”

ਸਿਹਤ ਸੰਭਾਲ ਬਾਰੇ ਉਨ੍ਹਾਂ ਕਿਹਾ, “'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈੱਸ਼ਲੈਸ ਇਲਾਜ ਮਿਲ ਰਿਹਾ ਹੈ ਅਤੇ ਹੁਣ ਤੱਕ 3 ਲੱਖ ਤੋਂ ਵੱਧ ਮਰੀਜ਼ 1,100 ਕਰੋੜ ਰੁਪਏ ਦਾ ਕੈਸ਼ਲੇਸ ਇਲਾਜ ਕਰਵਾ ਚੁੱਕੇ ਹਨ। ਸੂਬੇ ਵਿੱਚ 1,090 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿੱਥੇ ਰੋਜ਼ਾਨਾ ਲਗਭਗ 92,000 ਲੋਕ ਇਲਾਜ ਲਈ ਆਉਂਦੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਲੀਨਿਕ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾ ਰਹੇ ਹਨ ਅਤੇ ਇਨ੍ਹਾਂ ਦੀਆਂ ਓ.ਪੀ.ਡੀ. ਵਿੱਚ ਲਗਭਗ 6 ਕਰੋੜ ਮਰੀਜ਼ ਆ ਚੁੱਕੇ ਹਨ। ਮੈਂ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਾ ਹਾਂ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਕਰਕੇ ਪੰਜਾਬ ਹੁਣ ਕੇਰਲ ਨੂੰ ਪਛਾੜ ਕੇ ਸਿੱਖਿਆ ਖੇਤਰ ਵਿੱਚ ਨੰਬਰ ਇੱਕ ਰਾਜ ਬਣ ਕੇ ਉੱਭਰਿਆ ਹੈ।”

।”

'ਮੇਰੀ ਰਸੋਈ ਯੋਜਨਾ' ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “40 ਲੱਖ ਲੋੜਵੰਦ ਪਰਿਵਾਰਾਂ ਨੂੰ ਕਣਕ ਦੇ ਨਾਲ-ਨਾਲ ਰਾਸ਼ਨ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ। ਹਰੇਕ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਚੀਨੀ, 1 ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ।”

ਸਿੰਚਾਈ ਖੇਤਰ ਵਿੱਚ ਆਪਣੀ ਸਰਕਾਰ ਦੇ ਕੰਮਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 7,200 ਕਰੋੜ ਰੁਪਏ ਖਰਚ ਕੀਤੇ ਹਨ। ਮੇਰੇ ਅਹੁਦਾ ਸੰਭਾਲਣ ਤੋਂ ਬਾਅਦ, ਨਹਿਰੀ ਸਿੰਚਾਈ ਅਧੀਨ ਰਕਬਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਹੋ ਗਿਆ ਹੈ। ਸਾਲ 2022 ਵਿੱਚ ਸਿਰਫ਼ 20 ਲੱਖ 89 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਪਰ ਅੱਜ ਨਹਿਰੀ ਸਿੰਚਾਈ 60 ਲੱਖ 30 ਹਜ਼ਾਰ ਏਕੜ ਤੱਕ ਪਹੁੰਚ ਗਈ ਹੈ।”

ਮੁੱਖ ਮੰਤਰੀ ਨੇ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ, ਜਿਨ੍ਹਾਂ ਨੇ ਕਦੇ ਨਹਿਰੀ ਪਾਣੀ ਨਹੀਂ ਦੇਖਿਆ ਸੀ। ਕਿਸਾਨਾਂ ਨੂੰ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ  ਸਪਲਾਈ ਵੀ ਕੀਤੀ ਜਾ ਰਹੀ ਹੈ।”

ਯੁੱਧ ਨਸ਼ਿਆਂ ਵਿਰੁੱਧ ਬਾਰੇ ਉਨ੍ਹਾਂ ਕਿਹਾ, “ਪੰਜਾਬ ਨਸ਼ਿਆਂ ਵਿਰੁੱਧ ਪੂਰੀ ਤਾਕਤ ਨਾਲ ਜੰਗ ਲੜ ਰਿਹਾ ਹੈ ਅਤੇ ਮੈਂ ਸਾਰੇ ਪੰਜਾਬੀਆਂ ਦਾ ਉਨ੍ਹਾਂ ਦੇ ਸਹਿਯੋਗ ਅਤੇ ਸਮਰਥਨ ਲਈ ਧੰਨਵਾਦ ਕਰਦਾ ਹਾਂ। 'ਯੁੱਧ ਨਸ਼ਿਆਂ ਵਿਰੁੱਧ' ਦੇ ਹੁਣ 500 ਦਿਨ ਪੂਰੇ ਹੋ ਗਏ ਹਨ। ਨਸ਼ਾ ਤਸਕਰਾਂ ਖ਼ਿਲਾਫ਼ 56,394 ਮਾਮਲੇ ਦਰਜ ਕੀਤੇ ਗਏ ਹਨ ਅਤੇ 75,000 ਤੋਂ ਵੱਧ ਤਸਕਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਿਆਂ ਦੇ ਖਾਤਮੇ ਲਈ ਪਿੰਡ ਅਤੇ ਵਾਰਡ ਪੱਧਰ 'ਤੇ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ। ਲਗਭਗ 1.25 ਲੱਖ ਵਲੰਟੀਅਰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਯੋਧਿਆਂ ਵਾਂਗ ਕੰਮ ਕਰ ਰਹੇ ਹਨ। ਹਰ ਨਸ਼ਾ ਤਸਕਰ ਪੰਜਾਬ, ਸਮਾਜ ਅਤੇ ਸਾਡਾ ਸਭ ਦਾ ਦੁਸ਼ਮਣ ਹੈ ਅਤੇ ਸੂਬਾ ਸਰਕਾਰ ਅਜਿਹੇ ਲੋਕਾਂ ਨਾਲ ਕੋਈ ਰਹਿਮ ਨਹੀਂ ਵਰਤੇਗੀ। ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਸਰਹੱਦ ਲੱਗਦੀ ਹੈ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤੇ ਗਏ ਹਨ।”

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

----------

Powered by Froala Editor

80


Recommended News
Most Read
Just Now