*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*   
*ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ. ਯੁੱਧ ਨਸ਼ਿਆਂ ਵਿਰੁੱਧ ਦੇ 535ਵੇਂ ਦਿਨ 1.6 ਕਿਲੋ ਹੈਰੋਇਨ ਸਮੇਤ 63 ਨਸ਼ਾ ਤਸਕਰ ਕਾਬੂ*
August 18, 2026
-210-537-295-535-1-6-63-

Narula / Chandigarh

ਚੰਡੀਗੜ੍ਹ, 18 ਅਗਸਤ:

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

210ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 295 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61,877 ਹੋ ਗਈਆਂ।

ਇਸ ਤੋਂ ਇਲਾਵਾ 198 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। 

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 535ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 299 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 535 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,015 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor

210 537 295 535 1 6 63


Recommended News
Most Read
Just Now