ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ     *ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   
‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗਾ ਅਤੇ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ ਸਮਾਪਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਦੇ ਸਭ ਤੋਂ ਵੱਡੇ ਖੇਡ ਮਹਾਂਕੁੰਭ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ 10 ਲੱਖ ਖਿਡਾਰੀ ਹਿੱਸਾ ਲੈਣਗੇ: ਮੁੱਖ ਮੰਤਰੀ
August 19, 2026
-5-29-14-70-10-

Jassi / Chandigarh

ਚੰਡੀਗੜ੍ਹ, 19 ਅਗਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਸੇਧਿਤ ਕਰਨ ਦੇ ਉਦੇਸ਼ ਨਾਲ ਇਹ ਸ਼ਾਨਦਾਰ ਖੇਡ ਮੇਲਾ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ ਅਤੇ ਪਟਿਆਲਾ ਵਿਖੇ ਸਮਾਪਤੀ ਸਮਾਰੋਹ ਨਾਲ ਸਮਾਪਤ ਹੋਵੇਗਾ। ਸਾਲ 2026 ਦੇ ਇਸ ਐਡੀਸ਼ਨ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਮਹਾਂਕੁੰਭ ਬਣਾਉਣ ਦੀ ਯੋਜਨਾ ਬਣਾਈ ਗਈ ਹੈ।

ਸੋਸ਼ਲ ਮੀਡੀਆ ਐਕਸ `ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਲੜਨ ਲਈ ਖੇਡਾਂ ਨੂੰ ਸਭ ਤੋਂ ਵੱਡਾ ਹਥਿਆਰ ਬਣਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ 5 ਸਤੰਬਰ ਤੋਂ ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ` ਸੀਜ਼ਨ-4 ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਾਲ 10 ਲੱਖ ਤੋਂ ਵੱਧ ਖਿਡਾਰੀਆਂ ਦੇ ਮੈਦਾਨਾਂ ਵਿੱਚ ਉਤਰਨ ਦੀ ਉਮੀਦ ਹੈ, ਜਦੋਂ ਕਿ ਇਸ ਦਾ ਫਾਈਨਲ 29 ਨਵੰਬਰ ਨੂੰ ਪਟਿਆਲਾ ਵਿਖੇ ਖੇਡਿਆ ਜਾਵੇਗਾ।"

ਪੋਸਟ ਦੇ ਅਖ਼ੀਰ ਵਿੱਚ ਉਨ੍ਹਾਂ ਲਿਖਿਆ, “ਪਹਿਲੀ ਵਾਰ ਖੇਡਾਂ ਲਈ 1,794 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਗਿਆ ਹੈ। ਪਿੰਡਾਂ ਵਿੱਚ 3,148 ਖੇਡ ਮੈਦਾਨਾਂ ਅਤੇ 6,000 ਜਿੰਮਾਂ ਦੇ ਵਿਕਾਸ ਦੇ ਨਾਲ-ਨਾਲ ਸਪੋਰਟਸ ਮੈਡੀਸਨ ਦੇ ਖੇਤਰ ਵਿੱਚ ਵੀ ਵਿਸ਼ੇਸ਼ ਕੰਮ ਕੀਤਾ ਜਾ ਰਿਹਾ ਹੈ। ਆਓ ਅਸੀਂ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਨੂੰ ਇੱਕੋ ਮੈਦਾਨ `ਤੇ ਇਕੱਠੇ ਖੇਡਦਿਆਂ ਵੇਖੀਏ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਈਏ।"

 ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ 5 ਸਤੰਬਰ ਨੂੰ ਸ਼ੁਰੂ ਹੋਵੇਗਾ ਅਤੇ ਇਨ੍ਹਾਂ ਖੇਡਾਂ ਦਾ ਉਦਘਾਟਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੀਤਾ ਜਾਵੇਗਾ। ਇਹ ਬਹੁਤ ਖ਼ੁਸ਼ੀ ਦੀ ਗੱਲ ਹੈ ਕਿ ਇਸ ਸਾਲ ਸਾਡਾ ਟੀਚਾ 10 ਲੱਖ ਖਿਡਾਰੀਆਂ ਨੂੰ ਸ਼ਾਮਲ ਕਰਨਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ` ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚੋਂ ਲੁਕੀ ਹੋਈ ਖੇਡ ਪ੍ਰਤਿਭਾ ਦੀ ਪਛਾਣ ਕਰਨ, ਉਸ ਨੂੰ ਉਤਸ਼ਾਹਿਤ ਕਰਨ ਅਤੇ ਤਰਾਸ਼ਣ ਦਾ ਸਭ ਤੋਂ ਵਧੀਆ ਮੰਚ ਹੈ।"

ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਖੇਡਾਂ ਰਾਹੀਂ ਸਾਡਾ ਉਦੇਸ਼ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ` ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਵੱਖ-ਵੱਖ ਪੀੜ੍ਹੀਆਂ ਨੂੰ ਆਪਸ ਵਿੱਚ ਜੋੜਦੀ ਹੈ। ਪਿਛਲੇ ਐਡੀਸ਼ਨਾਂ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ, ਜਿਸ ਵਿੱਚ ਦਾਦਾ, ਪਿਤਾ ਅਤੇ ਪੁੱਤਰ ਸ਼ਾਮਲ ਸਨ, ਨੇ ਖੇਡਾਂ ਵਿੱਚ ਹਿੱਸਾ ਲਿਆ ਸੀ। ਇਸ ਸਾਲ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ ਨੌਂ ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ।"

ਉਨ੍ਹਾਂ ਕਿਹਾ, “ਇਸ ਸਾਲ ਕੁੱਲ 38 ਖੇਡ ਵੰਨਗੀਆਂ ਵਿੱਚ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿੱਚ ਚਾਰ ਪੈਰਾ ਖੇਡਾਂ ਜਿਵੇਂ ਕਿ ਅਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਸ਼ਾਮਲ ਹਨ। ਇਸ ਸਾਲ ਬਹੁਤ ਹੀ ਸਰਲ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਹੈ ਅਤੇ ਰਜਿਸਟ੍ਰੇਸ਼ਨ ਬਿਲਕੁੱਲ ਮੁਫ਼ਤ ਹੈ। ਖੇਡ ਵਿਭਾਗ ਨੇ ਪਹਿਲੀ ਵਾਰ ਕੋਡ ਆਧਾਰਿਤ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਹੈ, ਜਿਸ ਨਾਲ ਖਿਡਾਰੀ ਕਿਸੇ ਵੀ ਸਮੇਂ ਅਤੇ ਕਿਤੇ ਵੀ ਰਜਿਸਟਰ ਕਰ ਸਕਦੇ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਖੇਡ ਵਿਭਾਗ ਦੇ ਪੋਰਟਲ ਰਾਹੀਂ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ ਅਤੇ ਇਹ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ। ਮੈਂ ਸਾਰੇ ਖਿਡਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਨ੍ਹਾਂ ਖੇਡਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ। ਇਹ ਮੁਕਾਬਲੇ ਪੰਜਾਬ ਦੇ ਸਾਰੇ 153 ਬਲਾਕਾਂ ਅਤੇ ਸਾਰੇ 23 ਜ਼ਿਲ੍ਹਿਆਂ ਨੂੰ ਕਵਰ ਕਰਦਿਆਂ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ `ਤੇ ਕਰਵਾਏ ਜਾਣਗੇ। ਰਾਜ ਪੱਧਰੀ ਖੇਡਾਂ 16 ਜ਼ਿਲ੍ਹਿਆਂ ਵਿੱਚ ਹੋਣਗੀਆਂ।"


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਿਡਾਰੀਆਂ ਨੂੰ ਤਿਆਰੀ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਓਲੰਪਿਕ ਖੇਡਾਂ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਦਿੱਤੇ ਜਾ ਰਹੇ ਹਨ। 85 ਖਿਡਾਰੀਆਂ ਨੂੰ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਜਦਕਿ ਕੌਮੀ ਅਤੇ ਕੌਮਾਂਤਰੀ ਪੱਧਰ `ਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ 11 ਖਿਡਾਰੀਆਂ ਨੂੰ ਪੀ.ਸੀ.ਐਸ./ਡੀ.ਐਸ.ਪੀ. ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ।"


ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਸਾਬਤ ਹੋ ਸਕਦਾ ਹੈ ਅਤੇ ਇਹੀ ਕਾਰਨ ਹੈ ਕਿ ਅਸੀਂ ਖੇਡਾਂ ਨੂੰ ਪ੍ਰਫੁੱਲਤ ਕਰਨ `ਤੇ ਧਿਆਨ ਦੇ ਰਹੇ ਹਾਂ। ਖੇਡਾਂ ਨਾਲ ਜੁੜੇ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਸਮਾਂ ਵੀ ਨਹੀਂ ਹੁੰਦਾ ਕਿਉਂਕਿ ਉਹ ਆਪੋ ਆਪਣੇ ਖੇਤਰਾਂ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਆਪਣੀ ਪੂਰੀ ਤਾਕਤ ਲਗਾ ਰਹੇ ਹੁੰਦੇ ਹਨ। ਇਸ ਨਾਲ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਅਤੇ ਸਾਡੇ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਉਣ ਵਿੱਚ ਬਹੁਤ ਮਦਦ ਮਿਲੇਗੀ।" ਸਾਲ 2026 ਦੇ ਐਡੀਸ਼ਨ ਦਾ ਸੰਕਲਪ ‘ਖੇਡਾਂ ਵਤਨ ਪੰਜਾਬ ਦੀਆਂ` ਨੂੰ ਸੂਬੇ ਦੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਸੇਧਿਤ ਕਰਨ ਵਾਲੇ ਅਹਿਮ ਸਾਧਨ ਵਜੋਂ ਪੇਸ਼ ਕਰਦਾ ਹੈ।

ਉਨ੍ਹਾਂ ਕਿਹਾ, “ਸੂਬੇ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਏਸ਼ਿਆਈ ਹਾਕੀ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ਦੇ ਮੈਚ ਅਕਤੂਬਰ-ਨਵੰਬਰ ਦੌਰਾਨ ਜਲੰਧਰ ਅਤੇ ਮੋਹਾਲੀ ਵਿੱਚ ਹੋਣਗੇ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਆਪਣੇ ਘਰੇਲੂ ਮੈਦਾਨ `ਤੇ ਆਪਣੇ ਹਾਕੀ ਸਿਤਾਰਿਆਂ ਨੂੰ ਖੇਡਦਿਆਂ ਦੇਖਣ ਦਾ ਮੌਕਾ ਮਿਲੇਗਾ। ਇਹ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਅੱਠ ਖਿਡਾਰੀ ਇਸ ਵੇਲੇ ਯੂਰਪ ਵਿੱਚ ਹੋ ਰਹੇ ਵਿਸ਼ਵ ਹਾਕੀ ਕੱਪ ਵਿੱਚ ਭਾਰਤੀ ਹਾਕੀ ਟੀਮ ਦੀ ਪ੍ਰਤੀਨਿਧਤਾ ਕਰ ਰਹੇ ਹਨ।"

ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰ ਖੇਡ ਮਿਆਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਖਿਡਾਰੀਆਂ ਲਈ ਵਿਆਪਕ ਮੌਕੇ ਪੈਦਾ ਕਰਨਾ ਜਾਰੀ ਰੱਖੇਗੀ ਤਾਂ ਜੋ ਪੰਜਾਬ ਖੇਡ ਜਗਤ ਵਿੱਚ ਆਪਣਾ ਮੋਹਰੀ ਸਥਾਨ ਮੁੜ ਹਾਸਲ ਕਰ ਸਕੇ ਅਤੇ ਨਾਲ ਹੀ ਆਪਣੇ ਨੌਜਵਾਨਾਂ ਨੂੰ ਅੱਗੇ ਵਧਣ ਲਈ ਇਕ ਸਕਾਰਾਤਮਕ ਦਿਸ਼ਾ ਦੇ ਸਕੇ।"

ਰਾਜ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 23 ਨਵੰਬਰ ਤੱਕ ਤਿੰਨ ਗੇੜਾਂ ਵਿੱਚ 16 ਜ਼ਿਲ੍ਹਿਆਂ ਲੁਧਿਆਣਾ, ਮਾਨਸਾ, ਕਪੂਰਥਲਾ, ਜਲੰਧਰ, ਐਸ.ਏ.ਐਸ. ਨਗਰ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਬਠਿੰਡਾ, ਫ਼ਰੀਦਕੋਟ, ਪਟਿਆਲਾ, ਸੰਗਰੂਰ, ਰੂਪਨਗਰ, ਬਰਨਾਲਾ, ਫਤਹਿਗੜ੍ਹ ਸਾਹਿਬ ਅਤੇ ਮਾਲੇਰਕੋਟਲਾ ਵਿੱਚ ਕਰਵਾਏ ਜਾਣਗੇ। ਪਹਿਲਾ ਗੇੜ 10 ਤੋਂ 15 ਅਕਤੂਬਰ ਤੱਕ ਹੋਵੇਗਾ, ਜਿਸ ਵਿੱਚ 13 ਖੇਡ ਵੰਨਗੀਆਂ ਸ਼ਾਮਲ ਹੋਣਗੀਆਂ, ਦੂਜਾ ਗੇੜ 17 ਤੋਂ 23 ਅਕਤੂਬਰ ਤੱਕ ਹੋਵੇਗਾ, ਜਿਸ ਵਿੱਚ 13 ਖੇਡ ਵੰਨਗੀਆਂ ਸ਼ਾਮਲ ਹੋਣਗੀਆਂ। ਤੀਜਾ ਗੇੜ 17 ਤੋਂ 23 ਨਵੰਬਰ ਤੱਕ ਹੋਵੇਗਾ, ਜਿਸ ਵਿੱਚ 12 ਖੇਡ ਵੰਨਗੀਆਂ ਸ਼ਾਮਲ ਹੋਣਗੀਆਂ।

ਚਾਰ ਪੈਰਾ ਖੇਡ ਵੰਨਗੀਆਂ ਪੈਰਾ ਅਥਲੈਟਿਕਸ, ਪੈਰਾ ਪਾਵਰਲਿਫਟਿੰਗ, ਪੈਰਾ ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਦੇ ਮੁਕਾਬਲੇ 25 ਤੋਂ 28 ਨਵੰਬਰ ਤੱਕ ਲੁਧਿਆਣਾ ਵਿਖੇ ਕਰਵਾਏ ਜਾਣਗੇ।


Powered by Froala Editor

5 29 14 70 10


Recommended News
Most Read
Just Now