*ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ     *ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*   
*ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ*
August 20, 2026
-10-

Narula / Chandigarh

ਚੰਡੀਗੜ੍ਹ, 20 ਅਗਸਤ: 


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੈਸਕੋ ਅਧੀਨ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਉਪਲਬਧ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੈਸਕੋ ਦੇ ਮੁਲਾਜ਼ਮਾਂ ਨੂੰ ਬਿਹਤਰ ਸੁਰੱਖਿਆ ਅਤੇ ਭਲਾਈ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਮੰਤਰੀ ਨੂੰ ਕਾਰਪੋਰੇਸ਼ਨ ਰਾਹੀਂ ਸਾਬਕਾ ਸੈਨਿਕਾਂ ਨੂੰ ਪ੍ਰਦਾਨ ਕੀਤੇ ਜਾ ਰਹੇ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੈਸਕੋ ਅਧੀਨ 23,500 ਤੋਂ ਵੱਧ ਮੁਲਾਜ਼ਮ ਸੇਵਾ ਨਿਭਾ ਰਹੇ ਹਨ।

ਮੰਤਰੀ ਨੇ ਅਧਿਕਾਰੀਆਂ ਨੂੰ ਪੈਸਕੋ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਸਾਬਕਾ ਸੈਨਿਕਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ ਦੇ ਨਿਰਦੇਸ਼ ਦਿੱਤੇ।

Powered by Froala Editor

10


Recommended News
Most Read
Just Now