*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ     *ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ   
*ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼
August 21, 2026
-

Jassi / Chandigarh

ਚੰਡੀਗੜ੍ਹ, 21 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗਬਾਨੀ ਸ੍ਰੀ ਮਨੀਸ਼ ਕੁਮਾਰ ਨੇ ਮੰਤਰੀ ਨੂੰ ਸੂਬੇ ਵਿੱਚ ਬਾਗ਼ਬਾਨੀ ਨਾਲ ਸਬੰਧਤ ਹੋ ਰਹੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, ਜੀਕਾ, ਦੀ ਸਹਾਇਤਾ ਨਾਲ ਪੰਜਾਬ ਵਿੱਚ ਸ਼ੁਰੂ ਹੋਣ ਵਾਲੇ 1,300 ਕਰੋੜ ਰੁਪਏ ਦੇ ਵਿਸ਼ੇਸ਼ ਜੀਕਾ ਪ੍ਰੋਜੈਕਟ, ‘ਆਪਣਾ ਪਿੰਡ–ਆਪਣਾ ਬਾਗ਼’ ਅਤੇ ਬਾਗ਼ਬਾਨੀ ਵਿਕਾਸ ਕੇਂਦਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਸ੍ਰੀ ਭਗਤ ਨੇ ਸੂਬੇ ਦੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰ ਮਾਲਕਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਹਦਾਇਤ ਕੀਤੀ। ਮੰਤਰੀ ਨੇ ਵਿਭਾਗ ਦੇ ਸਾਰੇ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਮੰਤਰੀ ਸ੍ਰੀ ਭਗਤ ਨੇ ਬਾਗਬਾਨੀ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਕਿੱਤਿਆਂ ਵੱਲ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਦੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

Powered by Froala Editor


Recommended News
Most Read
Just Now