ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ     ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ    ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ     *ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*   
ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
December 4, 2023
Worldwide-News-Express-multiface

Worldwide News Express / Punjab

ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਵਿਅਕਤੀਆਂ ਨੇ ਐਸ.ਐਫ.ਜੇ.ਲਈ ਕੰਮ ਕਰਨ ਦੀ ਗੱਲ ਕਬੂਲੀ- ਡੀਜੀਪੀ ਗੌਰਵ ਯਾਦਵ ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ ਨਾਅਰੇ ਲਿਖਣ ਲਈ ਮਿਲੇ ਸਨ 1.25 ਲੱਖ ਰੁਪਏ ਚੰਡੀਗੜ੍ਹ/ਬਠਿੰਡਾ, 4 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ -ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਮਾਸਟਰਮਾਈਂਡ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ.ਐਫ.ਜੇ.ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। ਹਾਲ ਹੀ ਵਿੱਚ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਬਠਿੰਡਾ, ਕ੍ਰਿਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ, ਰਾਜਸਥਾਨ ਦੇ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਗੁਰੂਪੁਰਬ ਦੌਰਾਨ ਵੱਖ-ਵੱਖ ਥਾਵਾਂ -ਤੇ ‘ਏਅਰ ਇੰਡੀਆ ਦਾ ਬਾਈਕਾਟ ਕਰੋ-, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ.ਐਫ.ਜੇ. ਜ਼ਿੰਦਾਬਾਦ-, ਜਿਹੇ ਨਾਅਰੇ ਦੇਖੇ ਗਏ ਸਨ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ -ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ.ਐਫ.ਜੇ. ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿੱਚ ਐਸਐਫਜੇ ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ਵਿੱਚ ਸਨ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਹਨਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ.ਐਫ.ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿੱਚ 1,25,000 ਰੁਪਏ ਪ੍ਰਾਪਤ ਹੋਏ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਐਸਐਫਜੇ ਨਾਲ ਜੁੜੇ ਦੋ ਵਿਅਕਤੀਆਂ ਦੀ ਗਤੀਵਿਧੀ ਬਾਰੇ ਭਰੋਸੇਮੰਦ ਸੂਤਰਾਂ ਤੋਂ ਮਿਲੀ ਇਤਲਾਹ ਦੇ ਆਧਾਰ -ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਬਠਿੰਡਾ-ਬਾਦਲ ਰੋਡ -ਤੇ ਨੰਨ੍ਹੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਦੋਸ਼ੀ ਵਿਅਕਤੀ ਆਪਣੇ ਮੋਟਰਸਾਈਕਲ -ਤੇ ਜਾ ਰਹੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 153, 153ਏ, 505 ਅਤੇ 120ਬੀ ਤਹਿਤ ਐਫਆਈਆਰ ਨੰਬਰ 233 ਮਿਤੀ 03/12/23 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ।  -

Worldwide News Express multifaceted digital media company


Recommended News
Most Read
Just Now