ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੁਲਸ ਵਲੋਂ ਪਾਣੀ ਦੀਆਂ ਬੁਛਾੜਾਂ
August 23, 2026
ਮਸਤਾਨਾ / ਸੰਗਰੂਰ
ਸਤੌਜ 23 ਅਗਸਤ 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੱਘ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਮੁਲਾਜ਼ਮਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਮੁੱਖ ਮੰਤਰੀ ਦੇ ਘਰ ਵੱਲ ਮਾਰਚ ਕਰ ਰਹੇ ਸਨ, ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਨਾਕਾਬੰਦੀ ਕੀਤੀ ਹੋਈ ਸੀ, ਪਰ ਮੁਲਾਜ਼ਮਾਂ ਖੇਤਾਂ ਵਿੱਚੋਂ ਝੋਨੇ ਨੂੰ ਰੋਲਦੇ ਹੋਏ ਪਿੰਡ ਵਿੱਚ ਦਾਖਲ ਹੋਣ ਵਿੱਚ ਕਾਮਯਾਬ ਹੋ ਗਏ ਜਿਸ ਤੋਂ ਪੁਲਿਸ ਨੇ ਮੁਲਜ਼ਮਾਂ ਨੂੰ ਤਿੱਤਰ ਬਿਤਰ ਕਰਨ ਲਈ ਪਾਣੀ ਦੀਆਂ ਬੁਛਾੜਾਂ ਸ਼ੁਰੂ ਕਰ ਦਿੱਤੀਆਂ ।
ਪਾਣੀ ਦੀਆਂ ਬੁਛਾੜਾਂ ਕਾਰਨ ਮੁਲਜ਼ਮਾਂ ਦੇ ਨਾਲ ਨਾਲ ਕਈ ਪੁਲਿਸ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਗਏ ਪਾਣੀ ਨਾਲ ਕਈ ਮੁਲਾਜ਼ਮਾਂ ਅਤੇ ਪੁਲਿਸ ਕਰਮਚਾਰੀਆਂ ਦੀਆਂ ਪੱਗਾਂ ਲਥ ਗਈਆਂ ਮਹਿਲਾ ਪੁਲਿਸ ਮੁਲਾਜ਼ਮਾਂ ਸਮੇਤ ਕਈ ਮੁਲਾਜ਼ਮ ਇਸ ਦੀ ਮਾਰ ਹੇਠ ਆ ਗਏ ।
Powered by Froala Editor
Recommended News
Most Read
Worldwide News Express/Punjab
Just Now