August 27, 2026
Narula / Chandigarh
ਚੰਡੀਗੜ੍ਹ, 27 ਅਗਸਤ 2026: ਸਰਕਾਰੀ ਮੁਲਾਜ਼ਮਾਂ ਵੱਲੋਂ ਪੰਜਾਬ ਵਿੱਚ ਮਹਾ ਹੜਤਾਲ ਕਰਨ ਤੇ ਪੰਜਾਬ ਸਰਕਾਰ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ । ਸਰਕਾਰ ਨੇ ਪ੍ਰਬੰਧਕੀ ਸਕੱਤਰਾਂ ਨੂੰ ਬਿਨਾਂ ਮਨਜ਼ੂਰੀ ਦੇ ਡਿਊਟੀ ਤੋਂ ਗੈਰ-ਹਾਜ਼ਰ ਮੁਲਾਜ਼ਮਾਂ ਦੀ ਸੂਚੀ ਭੇਜਣ ਲਈ ਕਿਹਾ ਹੈ ।
ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਗਏ ਹਨ ।ਸਰਕਾਰ ਦਾ ਤਰਕ ਹੈ ਕਿ ਮੁਲਜ਼ਮਾਂ ਦੇ ਕੰਮ ਨਾ ਕਰਨ ਕਰਕੇ ਲੋਕਾਂ ਨੂੰ ਪਰੇਸ਼ਾਨੀ ਹੋਈ ਹੈ।
ਇਸ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿੱਚ ਅੱਜ ਹੜਤਾਲ ‘ਤੇ ਚੱਲ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਇੱਕ ਸਪੱਸ਼ਟ ਸੰਦੇਸ਼ ਵੀ ਦਿੱਤਾ ਜਾ ਚੁੱਕਾ ਹੈ। ਸੋਸ਼ਲ ਮੀਡੀਆ ਉੱਤੇ ਇੱਕ ਬਿਆਨ ਰਾਹੀਂ ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਗੱਲਬਾਤ ਅਤੇ ਹੜਤਾਲ ਦੋਵੇਂ ਇੱਕੋ ਸਮੇਂ ਨਹੀਂ ਚੱਲ ਸਕਦੀਆਂ। ਉਨ੍ਹਾਂ ਨੇ ਕਿਹਾ ਕਿ ਜੇਕਰ ਮੁਲਾਜ਼ਮ ਸਰਕਾਰ ਨਾਲ ਕਿਸੇ ਵੀ ਮਸਲੇ ‘ਤੇ ਚਰਚਾ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਪਹਿਲਾਂ ਆਪਣੀ ਹੜਤਾਲ ਤੁਰੰਤ ਖ਼ਤਮ ਕਰਨੀ ਪਵੇਗੀ।
Powered by Froala Editor
Action
