* ਪੰਜਾਬ ਕੈਬਨਿਟ ਦੀ ਮੰਗ: ਸੂਬੇ ਦੇ ਵਿਚਾਰ ਲੈਣ ਅਤੇ ਉਨ੍ਹਾਂ 'ਤੇ ਗੌਰ ਕਰਨ ਤੱਕ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਅਤੇ ਸਹੁੰ ਚੁੱਕ ਸਮਾਗਮ ਨੂੰ ਰੋਕਿਆ ਜਾਵੇ    ਪੰਜਾਬ *ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ*    ਪੰਜਾਬ ਮੰਤਰੀ ਮੰਡਲ ਵੱਲੋਂ ਅਹਿਮ ਫ਼ੈਸਲੇ     *'ਬਿਜ਼ਨਸ ਬਲਾਸਟਰਜ਼' ਰਾਹੀਂ ਅਸੀਂ ਵਿਦਿਆਰਥੀਆਂ ਨੂੰ ਰੋਜ਼ਗਾਰ ਮੰਗਣ ਵਾਲਿਆਂ ਦੀ ਬਜਾਏ ਰੋਜ਼ਗਾਰ ਦੇਣ ਵਾਲੇ ਬਣਾ ਰਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ*    ਪੰਜਾਬ *ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ*    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੇਸ਼ ਦੇ ਦੂਜੇ ਰਾਜਾਂ ਦੇ ਸਰਕਾਰੀ ਕਰਮਚਾਰੀਆਂ ਨਾਲੋਂ ਵੱਧ ਤਨਖ਼ਾਹ ਮਿਲ ਰਹੀ ਹੈ- ਚੀਮਾ     *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ    ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ: 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ – ਡਾ. ਬਲਜੀਤ ਕੌਰ*   
ਪੰਜਾਬ *ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ*
September 6, 2026
-229-580-273-

Narula / Chandigarh

ਚੰਡੀਗੜ੍ਹ, 6 ਸਤੰਬਰ:

’ਗੈਂਗਸਟਰਾਂ ਤੇ ਵਾਰ’ ਮੁਹਿੰਮ ਆਪਣੇ 229ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

229ਵੇਂ ਦਿਨ, ਪੁਲਿਸ ਟੀਮਾਂ ਨੇ 273 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,388 ਗ੍ਰਿਫ਼ਤਾਰੀਆਂ ਹੋਈਆਂ ।

ਇਸ ਤੋਂ ਇਲਾਵਾ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 554ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 62 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 306 ਗ੍ਰਾਮ ਹੈਰੋਇਨ ਅਤੇ 190 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਨਾਲ, ਸਿਰਫ 554 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,421 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor

229 580 273


Recommended News
Most Read
Just Now