ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿ    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼    ਪਟਿਆਲ਼ਾ ਨਗਰ ਨਿਗਮ ਦੀਆਂ ਚੋਣਾਂ ਲਈ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ     ਪੰਜਾਬ ਵਿਧਾਨ ਸਭਾ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੇਂਦਰ ਨੂੰ ਅਪੀਲ- ਮੱਤਾ ਪਾਸਾ    ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ. ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਲੋਕਾਂ ਨੂੰ ਅਜਿਹੇ ਨੁਮਾਇੰਦੇ ਚੁਣਨੇ ਚਾਹੀਦੇ ਹਨ ਜੋ ਉਨ੍ਹਾਂ ਦੇ ਦੁੱਖ-ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਸਮਝਦੇ ਹੋਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ    ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ    ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ. ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ    ਕਰੋੜਾਂ ਦੇ ਮੋਬਾਇਲ ਚੋਰੀ ਦੇ ਮਾਮਲੇ ਵਿੱਚ ਫਲਿਪਕਾਰਟ ਦੇ ਤਿੰਨ ਮੁਲਾਜ਼ਮਾਂ ਸਮੇਤ 7 ਦੋਸ਼ੀਆਂ ਦੀ ਪਛਾਣ ਦੋ ਮਲਾਜਮ ਗ੍ਰਿਫ਼ਤਾਰ   
*ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.*
September 7, 2026
-

Jassi / Chandigarh

ਚੰਡੀਗੜ੍ਹ, 7 ਸਤੰਬਰ:

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ, ਕਲਵਰਟਾਂ ਅਤੇ ਹੋਰ ਬ੍ਰਿਜ ਸਟ੍ਰਕਚਰਜ਼ ਦੀ ਸੁਰੱਖਿਆ ਜਾਂਚ (ਸਟ੍ਰਕਚਰਲ ਆਡਿਟ) ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ। ਸਰਕਾਰ ਦਾ ਉਦੇਸ਼ ਜਨਤਕ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੁਰੱਖਿਆ ਅਤੇ ਸਮੇਂ ਸਿਰ ਰੱਖ-ਰਖਾਅ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਇਮਾਰਤਾਂ ਦੀ ਸਬੰਧਤ ਫੀਲਡ ਅਧਿਕਾਰੀਆਂ ਰਾਹੀਂ ਜਾਂਚ ਕਰਵਾ ਕੇ ਉਨ੍ਹਾਂ ਦੀ ਸਟ੍ਰਕਚਰਲ ਸਥਿਤੀ ਦਾ ਵਿਸਥਾਰਤ ਮੁਲਾਂਕਣ ਕੀਤਾ ਜਾਵੇ। ਜਾਂਚ ਦੌਰਾਨ ਸਾਹਮਣੇ ਆਉਣ ਵਾਲੀਆਂ ਖਾਮੀਆਂ, ਨੁਕਸਾਂ ਜਾਂ ਕਮਜ਼ੋਰੀਆਂ ਨੂੰ ਤੁਰੰਤ ਦੂਰ ਕਰਨ ਲਈ ਲੋੜੀਂਦੇ ਰੋਕਥਾਮੀ ਕਦਮ, ਮੁਰੰਮਤ ਜਾਂ ਰਿਹੈਬਿਲਿਟੇਸ਼ਨ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣ।

ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੀਆਂ ਸਰਕਾਰੀ ਇਮਾਰਤਾਂ ਅਸੁਰੱਖਿਅਤ ਐਲਾਨੀਆਂ ਗਈਆਂ ਹਨ, ਉਨ੍ਹਾਂ ਦੀ ਵਰਤੋਂ ਕਿਸੇ ਵੀ ਹਾਲਤ ਵਿੱਚ ਨਾ ਹੋਣ ਦਿੱਤੀ ਜਾਵੇ, ਜਦੋਂ ਤੱਕ ਲੋੜੀਂਦੇ ਸੁਧਾਰਾਤਮਕ ਕੰਮ ਪੂਰੇ ਕਰਕੇ ਉਨ੍ਹਾਂ ਨੂੰ ਮੁੜ ਸੁਰੱਖਿਅਤ ਨਾ ਐਲਾਨਿਆ ਜਾਵੇ।

ਇਸੇ ਤਰ੍ਹਾਂ ਮੰਤਰੀ ਨੇ ਵਿਭਾਗ ਅਧੀਨ ਆਉਂਦੇ ਸਾਰੇ ਪੁਲਾਂ, ਕਲਵਰਟਾਂ ਅਤੇ ਹੋਰ ਬ੍ਰਿਜ ਸਟ੍ਰਕਚਰਜ਼ ਦੀ ਵੀ ਸੁਰੱਖਿਆ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਢਾਂਚਾ ਅਸੁਰੱਖਿਅਤ ਪਾਇਆ ਜਾਂਦਾ ਹੈ ਤਾਂ ਲੋੜੀਂਦੇ ਕੰਮ ਪੂਰੇ ਹੋਣ ਤੱਕ ਤੁਰੰਤ ਟ੍ਰੈਫਿਕ ਪਾਬੰਦੀਆਂ ਜਾਂ ਹੋਰ ਉਚਿਤ ਸੁਰੱਖਿਆ ਉਪਾਅ ਲਾਗੂ ਕੀਤੇ ਜਾਣ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਸਰਕਾਰੀ ਇਮਾਰਤ, ਪੁਲ ਜਾਂ ਕਲਵਰਟ ਦੀ ਸਟ੍ਰਕਚਰਲ ਮਜ਼ਬੂਤੀ ਨੂੰ ਪ੍ਰਭਾਵਿਤ ਕਰਨ ਵਾਲਾ ਕੋਈ ਵੀ ਬਦਲਾਅ, ਮੋਡੀਫਿਕੇਸ਼ਨ, ਮਜ਼ਬੂਤੀਕਰਨ, ਚੌੜਾਈ ਵਧਾਉਣ, ਢਾਹੁਣ ਜਾਂ ਹੋਰ ਕੰਮ ਸਮਰੱਥ ਅਥਾਰਟੀ ਦੀ ਪਹਿਲਾਂ ਮਨਜ਼ੂਰੀ ਤੋਂ ਬਿਨਾਂ ਨਾ ਕੀਤਾ ਜਾਵੇ। ਅਜਿਹੇ ਸਾਰੇ ਕੰਮ ਲਾਗੂ ਨਿਯਮਾਂ, ਤਕਨੀਕੀ ਕੋਡ ਅਤੇ ਵਿਭਾਗੀ ਹਦਾਇਤਾਂ ਅਨੁਸਾਰ ਹੀ ਕੀਤੇ ਜਾਣ।

ਸਖ਼ਤ ਰੁਖ ਅਪਣਾਉਂਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੁਰੱਖਿਅਤ, ਮਜ਼ਬੂਤ ਅਤੇ ਟਿਕਾਊ ਜਨਤਕ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।


—

Powered by Froala Editor


Recommended News
Most Read
Just Now