ਮੁੱਖ ਸਕੱਤਰ ਨਾਲ ਗੱਲਬਾਤ ਦੌਰਾਨ ਮੰਗਾਂ ਤੇ ਸਹਿਮਤੀ ਤੋਂ ਬਾਅਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ
September 9, 2026
Narula / Chandigarh
ਚੰਡੀਗੜ 9 ਸਤੰਬਰ (ਨਰੂਲਾ) :-ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਅੱਜ ਮੁੱਖ ਸਕੱਤਰ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਲੀਡਰਾਂ ਨਾਲ ਹੋਈ ਮੀਟਿੰਗ ਵਿੱਚ ਮੁੱਖ ਮੰਗਾਂ ਉਪਰ ਬਣੀ ਸਹਿਮਤੀ ਤੋਂ ਬਾਅਦ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਮੀਟਿੰਗ ਵਿੱਚ। ਨੋ ਵਰਕ ਨੋ ਪੇ' ਪੱਤਰ ਵੀ ਵਾਪਸ ਲੈਣ ਅਤੇ ਹੋਰ ਮੁਲਾਜ਼ਮਾਂ ਵਿਰੁੱਧ ਜਾਰੀ ਪੱਤਰ ਵਾਪਸ ਲੈਣ ਦਾ ਵਾਅਦਾ ਕੀਤਾ ਗਿਆ ।
ਮੁੱਖ ਸਕੱਤਰ ਨਾਲ ਹੋਈ ਮੀਟਿੰਗ ਵਿੱਚ ਦੋਵਾਂ ਧਿਰਾਂ ਵਿਚਕਾਰ ਵਿਸਥਾਰ ਨਾਲ ਗੱਲਬਾਤ ਹੋਈ। ਮੀਟਿੰਗ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਨੇ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ।
ਮੁਲਾਜ਼ਮਾਂ ਦੀਆਂ ਮਹਿੰਗਾਈ ਭੱਤਾ ਦੇਣ ਅਤੇ ਹੋਰ ਮੰਗਾਂ ’ਤੇ ਵੀ ਸਰਕਾਰ ਨਾਲ ਲਗਭਗ ਸਹਿਮਤੀ ਬਣਨ ਦੀ ਗੱਲ ਲਗਭਗ ਸਿਰੇ ਚੜ੍ਹ ਗਈ ਹੈ। ਸਰਕਾਰ ਵੱਲੋਂ ਜਾਰੀ ਕੀਤੇ ਦੋਵੇਂ ਪੱਤਰ ਵਾਪਸ ਲੈਣ ਦਾ ਫ਼ੈਸਲਾ ਹੋਇਆ ਹੈ।
Powered by Froala Editor
Recommended News
Most Read
Worldwide News Express/Punjab
Just Now